40 ਘੰਟੇ ਬੀਤਣ ਤੋਂ ਬਾਅਦ ਵੀ ਰੈਸਕਿਊ ਟੀਮਾਂ ਦੇ ਹੱਥ ਖਾਲੀ, ਬੋਰਵੈੱਲ 'ਚੋਂ ਨਹੀਂ ਨਿਕਲ ਸਕਿਆ ਫਤਿਹਵੀਰ

By  Jashan A June 8th 2019 09:46 AM -- Updated: June 8th 2019 12:13 PM

40 ਘੰਟੇ ਬੀਤਣ ਤੋਂ ਬਾਅਦ ਵੀ ਰੈਸਕਿਊ ਟੀਮਾਂ ਦੇ ਹੱਥ ਖਾਲੀ, ਬੋਰਵੈੱਲ 'ਚੋਂ ਨਹੀਂ ਨਿਕਲ ਸਕਿਆ ਫਤਿਹਵੀਰ,ਸੰਗਰੂਰ: ਬਠਿੰਡਾ-ਸੁਨਾਮ ਰੋਡ 'ਤੇ ਪੈਂਦੇ ਪਿੰਡ ਭਗਵਾਨਪੁਰਾ 'ਚ ਬੋਰਵੈੱਲ 'ਚ ਡਿੱਗੇ ਹੋਏ 2 ਸਾਲਾ ਮਾਸੂਮ ਫਤਿਹ ਨੂੰ 40 ਘੰਟਿਆਂ ਤੋਂ ਉੱਪਰ ਦਾ ਸਮਾਂ ਹੋ ਗਿਆ ਹੈ।ਜਿਸ ਨੂੰ ਬਚਾਉਣ ਲਈ ਪ੍ਰਸ਼ਾਸਨ ਤੇ ਲੋਕਾਂ ਵਲੋਂ ਪਿਛਲੇ ਲਗਾਤਾਰ 40 ਘੰਟਿਆਂ ਤੋਂ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ।

sng 40 ਘੰਟੇ ਬੀਤਣ ਤੋਂ ਬਾਅਦ ਵੀ ਰੈਸਕਿਊ ਟੀਮਾਂ ਦੇ ਹੱਥ ਖਾਲੀ, ਬੋਰਵੈੱਲ 'ਚੋਂ ਨਹੀਂ ਨਿਕਲ ਸਕਿਆ ਫਤਿਹਵੀਰ

ਪਿੰਡ ਵਾਸੀ ਅਤੇ ਰੈਸਕਿਊ ਟੀਮਾਂ ਵੱਲੋਂ ਜੱਦੋ ਜਹਿਦ ਜਾਰੀ ਹੈ। ਉਥੇ ਹੀ ਸੂਬੇ ਭਰ 'ਚ ਲੋਕ ਫਤਹਿ ਨੂੰ ਬਚਾਉਣ ਲਈ ਵਾਹਿਗੁਰੂ ਅੱਗੇ ਅਰਦਾਸਾਂ ਕਰ ਰਹੇ ਹਨ।

ਹੋਰ ਪੜ੍ਹੋ:ਬਟਾਲਾ ‘ਚ ਅੱਗ ਬੁਝਾਉਣ ਦੀ ਕੋਸ਼ਿਸ਼ ਕਰਦੇ 8 ਨੌਜਵਾਨ ਅੱਗ ‘ਚ ਝੁੱਲਸੇ,4 ਦੀ ਹਾਲਤ ਗੰਭੀਰ

sng 40 ਘੰਟੇ ਬੀਤਣ ਤੋਂ ਬਾਅਦ ਵੀ ਰੈਸਕਿਊ ਟੀਮਾਂ ਦੇ ਹੱਥ ਖਾਲੀ, ਬੋਰਵੈੱਲ 'ਚੋਂ ਨਹੀਂ ਨਿਕਲ ਸਕਿਆ ਫਤਿਹਵੀਰ

ਜਾਣਕਾਰੀ ਮੁਤਾਬਕ ਪਿੰਡ ਭਗਵਾਨਪੁਰਾ 'ਚ ਦਿਲ ਦਹਿਲਾਉਣ ਵਾਲੀ ਇਹ ਘਟਨਾ ਵੀਰਵਾਰ ਸ਼ਾਮ ਉਦੋਂ ਵਾਪਰੀ ਜਦ ਦੁਪਹਿਰ ਬਾਅਦ ਕਰੀਬ 4:20 ਵਜੇ ਇਕ 2 ਸਾਲਾ ਬੱਚਾ 150 ਫੁੱਟ ਡੂੰਘੇ ਬੌਰਵੈਲ 'ਚ ਡਿੱਗ ਗਿਆ।

sng 40 ਘੰਟੇ ਬੀਤਣ ਤੋਂ ਬਾਅਦ ਵੀ ਰੈਸਕਿਊ ਟੀਮਾਂ ਦੇ ਹੱਥ ਖਾਲੀ, ਬੋਰਵੈੱਲ 'ਚੋਂ ਨਹੀਂ ਨਿਕਲ ਸਕਿਆ ਫਤਿਹਵੀਰ

ਜਿਸ ਨੂੰ ਬਚਾਉਣ ਲਈ ਮੌਕੇ 'ਤੇ ਸਥਾਨਕ ਲੋਕਾਂ ਤੇ ਪ੍ਰਸ਼ਾਸਨ ਵਲੋਂ ਰੈਸਕਿਊ ਆਪਰੇਸ਼ਨ ਚਲਾਇਆ ਗਿਆ ਜੋ ਅਜੇ ਵੀ ਜਾਰੀ ਹੈ। ਦੱਸਿਆ ਜਾ ਰਿਹਾ ਹੈ ਕਿ ਖੁਦਾਈ ਦਾ ਕੰਮ 90 ਫੁੱਟ ਤੱਕ ਪਹੁੰਚ ਚੁੱਕਾ ਹੈ। ਉਥੇ ਪਿੰਡ ਵਾਸੀ ਪਰਿਵਾਰ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜੇ ਹੋਏ ਹਨ। ਫਿਲਹਾਲ ਬੱਚੇ ਨੂੰ ਬਾਹਰ ਕੱਢੇ ਜਾਣ ਉਪਰੰਤ ਉਸ ਦੇ ਇਲਾਜ ਲਈ ਸਾਰੀਆਂ ਤਿਆਰੀਆਂ ਕਰ ਲਈਆਂ ਗਈਆਂ ਹਨ।

-PTC News

Related Post