ਲੁਧਿਆਣਾ 'ਚ 42 ਸਾਲਾ ਔਰਤ ਦੀ ਕੋਰੋਨਾ ਵਾਇਰਸ ਨਾਲ ਹੋਈ ਮੌਤ, ਮ੍ਰਿਤਕਾਂ ਦੀ ਗਿਣਤੀ ਹੋਈ 3

By  Shanker Badra March 30th 2020 07:27 PM -- Updated: March 30th 2020 09:50 PM

ਲੁਧਿਆਣਾ 'ਚ 42 ਸਾਲਾ ਔਰਤ ਦੀ ਕੋਰੋਨਾ ਵਾਇਰਸ ਨਾਲ ਹੋਈ ਮੌਤ, ਸੂਬੇ 'ਚ ਮ੍ਰਿਤਕਾਂ ਦੀ ਗਿਣਤੀ ਹੋਈ 3:ਲੁਧਿਆਣਾ : ਕੋਰੋਨਾ ਵਾਇਰਸ ਦੁਨੀਆ ਦੇ ਲਈ ਇਕ ਮੁਸੀਬਤ ਦਾ ਪਹਾੜ ਬਣ ਹੋਇਆ ਹੈ। ਹੁਣ ਤੱਕ ਕਈ ਲੋਕ ਆਪਣੀਆਂ ਜਾਨਾਂ ਗੁਆ ਚੁੱਕੇ ਹਨ। ਕੋਰੋਨਾ ਵਾਇਰਸ ਨਾਲ ਪੰਜਾਬ 'ਚ ਇੱਕ ਹੋਰ ਮੌਤ ਹੋ ਗਈ ਹੈ। ਇਸ ਦੌਰਾਨ ਲੁਧਿਆਣਾ 'ਚ 42 ਸਾਲਾ ਔਰਤ ਦੀ ਕੋਰੋਨਾ ਵਾਇਰਸ ਨਾਲ ਮੌਤ ਹੋਣ ਦੀ ਖ਼ਬਰ ਮਿਲੀ ਹੈ। ਜਿਸ ਤੋਂ ਬਾਅਦ ਪੰਜਾਬ 'ਚ ਕੋਰੋਨਾ ਨਾਲ ਮ੍ਰਿਤਕਾਂ ਦੀ ਗਿਣਤੀ 3 ਹੋ ਗਈ ਹੈ। ਜਿਸ ਕਾਰਨ ਸੂਬੇ 'ਚ ਪੀੜਤ ਮਰੀਜ਼ਾਂ ਦੀ ਗਿਣਤੀ ਵੱਧ ਕੇ 41 ਹੋ ਗਈ ਹੈ।

ਮਿਲੀ ਜਾਣਕਾਰੀ ਅਨੁਸਾਰ ਕੋਰੋਨਾ ਵਾਇਰਸ ਕਾਰਨ ਲੁਧਿਆਣਾ ਦੀ ਮਹਿਲਾ ਦੀ ਪਟਿਆਲਾ ਦੇ ਰਜਿੰਦਰਾ ਹਸਪਤਾਲ 'ਚ ਮੌਤ ਹੋ ਗਈ ਹੈ,ਇਹ ਔਰਤ ਦੁਬਈ ਤੋਂ ਭਾਰਤ ਆਈ ਸੀ। ਮਹਿਲਾ ਨੂੰ ਗੰਭੀਰ ਹਾਲਾਤ ਵਿਚ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿਚ ਦਾਖਿਲ ਕਰਵਾਇਆ ਗਿਆ ਸੀ। ਜਿਸ ਦੀ ਅੱਜ ਮੌਤ ਹੋ ਗਈ ਹੈ, ਜੋ ਕੋਰੋਨਾ ਪਾਜ਼ੀਟਿਵ ਸੀ। ਲੁਧਿਆਣਾ ਵਿਚ ਵੈਂਟੀਲੇਟਰ ਨਾ ਹੋਣ ਕਰਕੇ ਉਕਤ ਔਰਤ ਨੂੰ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿਚ ਰੈਫ਼ਰ ਕੀਤਾ ਗਿਆ ਸੀ।

ਦੱਸ ਦਈਏ ਕਿ ਇਸ ਵਾਇਰਸ ਦੇ ਕਾਰਨ ਹੁਣ ਤੱਕ ਪੰਜਾਬ 'ਚ 41 ਕੇਸ ਪਾਜ਼ੀਟਿਵ ਪਾਏ ਹਨ। ਇਨ੍ਹਾਂ 'ਚ ਸਭ ਤੋਂ ਵੱਧ ਨਵਾਂਸ਼ਹਿਰ -19, ਐੱਸ.ਏ.ਐੱਸ. ਨਗਰ (ਮੋਹਾਲੀ) -7, ਹੁਸ਼ਿਆਰਪੁਰ -6, ਜਲੰਧਰ - 5,ਅੰਮ੍ਰਿਤਸਰ -1 ,ਲੁਧਿਆਣਾ -2 ਅਤੇ ਪਟਿਆਲਾ -1 ਮਾਮਲੇ ਸਾਹਮਣੇ ਆਏ ਹਨ ,ਜਿਨ੍ਹਾਂ 'ਚੋਂ ਨਵਾਂਸ਼ਹਿਰ ਦੇਬਲਦੇਵ ਸਿੰਘ , ਹੁਸ਼ਿਆਰਪੁਰ ਦੇ ਹਰਭਜਨ ਸਿੰਘ ਅਤੇਲੁਧਿਆਣਾ 'ਚ 42 ਸਾਲਾ ਔਰਤ ਦੀ ਮੌਤ ਹੋ ਗਈ ਹੈ। ਅੰਮ੍ਰਿਤਸਰ ’ਚ ਦਾਖਲ ਹੁਸ਼ਿਆਰਪੁਰ ਦੇ ਮਰੀਜ਼ ਦੀ ਹਾਲਤ ’ਚ ਸੁਧਾਰ ਹੋਣ ਤੋਂ ਬਾਅਦ ਉਸ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ।

-PTCNews

Related Post