ਹੁਣ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਤਕਰੀਬਨ 429781 ਮੀਟਰਕ ਟਨ ਝੋਨੇ ਦੀ ਹੋਈ ਆਮਦ: ਡਿਪਟੀ ਕਮਿਸ਼ਨਰ

By  Jasmeet Singh October 28th 2022 07:33 PM

ਬਠਿੰਡਾ 28, ਅਕਤੂਬਰ: ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਜ਼ਿਲ੍ਹੇ ਭਰ ਦੀਆਂ ਮੰਡੀਆਂ ਵਿੱਚ ਝੋਨੇ ਦੀ ਖ਼ਰੀਦ ਨਿਰਵਿਘਨ ਜਾਰੀ ਹੈ ਤੇ ਹੁਣ ਤੱਕ ਮੰਡੀਆਂ ਵਿੱਚ ਤਕਰੀਬਨ 429781 ਮੀਟਰਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿੱਚੋਂ 392058 ਮੀਟਰਕ ਟਨ ਝੋਨਾ ਵੱਖ-ਵੱਖ ਖ਼ਰੀਦ ਏਜੰਸੀਆਂ ਰਾਹੀਂ ਖ਼ਰੀਦਿਆ ਜਾ ਚੁੱਕਾ ਹੈ ਅਤੇ 284089 ਮੀਟਰਕ ਝੋਨੇ ਦੀ ਲਿਫਟਿੰਗ ਹੋ ਚੁੱਕੀ ਹੈ।

ਡਿਪਟੀ ਕਮਿਸ਼ਨਰ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਨਗ੍ਰੇਨ ਵਲੋਂ 156065 ਮੀਟਰਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ। ਇਸੇ ਤਰ੍ਹਾਂ ਮਾਰਕਫ਼ੈੱਡ ਵਲੋਂ 96680 ਮੀਟਰਕ ਟਨ ਝੋਨਾ, ਪਨਸਪ ਵਲੋਂ 81441 ਮੀਟਰਕ ਟਨ ਝੋਨਾ, ਪੀਐਸਡਬਲਿਯੂਸੀ ਵਲੋਂ 56489 ਮੀਟਰਕ ਟਨ, ਐਫ਼.ਸੀ.ਆਈ.ਵਲੋਂ 11 ਮੀਟਰਕ ਟਨ ਝੋਨਾ ਅਤੇ ਟਰੇਡਰਜ਼ ਵਲੋਂ 1372 ਮੀਟਰਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ।

ਇਹ ਵੀ ਪੜ੍ਹੋ: ਅਫਸਾਨਾ ਖਾਨ ਨੇ ਮੂਸੇਵਾਲਾ ਨਾਲ ਚੈਟ NIA ਦੇ ਹਵਾਲੇ ਕੀਤੀ

ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਝੋਨੇ ਦੀ ਝੋਨੇ ਦੀ ਪਰਾਲੀ ਜਾਂ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਈ ਜਾਵੇ। ਉਨ੍ਹਾਂ ਕਿਹਾ ਕਿ ਅੱਗ ਲਗਾਉਣ ਨਾਲ ਜਿੱਥੇ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਘਟਦੀ ਹੈ, ਉਸ ਦੇ ਨਾਲ-ਨਾਲ ਜ਼ਮੀਨ ਵਿਚਲੇ ਫ਼ਸਲਾਂ ਲਈ ਲੋੜੀਂਦੇ ਮਿੱਤਰ ਕੀੜੇ ਵੀ ਨਸ਼ਟ ਹੋ ਜਾਂਦੇ ਹਨ।

-PTC News

Related Post