ਜਨਤਕ ਥਾਵਾਂ 'ਤੇ ਮਾਸਕ ਨਾ ਪਾਉਣ 'ਤੇ 4000 ਤੋਂ ਵੱਧ ਲੋਕਾਂ ਦੇ ਪੁਲਿਸ ਨੇ ਕਰਵਾਏ ਕੋਵਿਡ ਟੈਸਟ

By  Jagroop Kaur March 21st 2021 12:52 PM

ਬੀਤੇ ਕੁਝ ਦਿਨਾਂ ਰੋਂ ਪੰਜਾਬ 'ਚ ਕੋਵਿਡ -19 ਦੇ ਮੁੜ ਵਧੇ ਉਭਾਰ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਸਖਤ ਸੁਖ ਅਖਤਿਆਰ ਕਰ ਚੁਕੀ ਹੈ ਅਤੇ ਲੋਕਾਂ ਨੂੰ ਇਸ ਪ੍ਰਤੀ ਸਟ੍ਰਕਲ ਰਹਿਣ ਦੀ ਸਖਤ ਹਿਦਾਇਤ ਦਿੱਤੀ ਗਈ ਹੈ , ਤਾਂ ਜੋ ਕੋਰੋਨਾ ਦੇ ਵੱਧ ਰਹੇ ਮਾਮਲਿਆਂ ''ਤੇ ਠੱਲ ਪੈ ਜਾ ਸਕੇ , ਇਸ ਤਹਿਤ ਪਿਸ ਦੀ ਸਖਤੀ ਤੱਕ ਕੀਤੀ ਗਈ ਹੈ। ਇਸੇ ਮੱਦੇਨਜ਼ਰ ਸ਼ਨਿਰਵਾਰ ਨੂੰ ਪੰਜਾਬ ਪੁਲਿਸ ਦੀਆਂ ਸਾਂਝੀਆਂ ਟੀਮਾਂ ਨੇ 4400 ਤੋਂ ਵੱਧ ਫੇਸ ਮਾਸਕ ਦੀ ਉਲੰਘਣਾ ਕਰਨ ਵਾਲਿਆਂ ਨੂੰ ਆਰ.ਟੀ-ਪੀ.ਸੀ.ਆਰ ਟੈਸਟ ਕਰਵਾਉਣ ਲਈ ਭੇਜਿਆ।ਪੰਜਾਬ ਪੁਲਿਸ ਨੇ ਮਾਸਕ ਨਾ ਪਾਉਣ ਵਾਲੇ 4400 ਲੋਕਾਂ ਦਾ ਕਰਵਾਇਆ ਕੋਵਿਡ ਟੈਸਟ, 1800 ਨੂੰ ਕੀਤਾ ਜੁਰਮਾਨਾ

ਪੜ੍ਹੋ ਹੋਰ ਖ਼ਬਰਾਂ : ਹੁਣ ਪੰਜਾਬ ਦੇ ਇਨ੍ਹਾਂ 9 ਜਿਲ੍ਹਿਆਂ ‘ਚ ਅੱਜ ਰਾਤ 9 ਵਜੇ ਤੋਂ ਸਵੇਰੇ 5 ਵਜੇ ਤੱਕ ਲੱਗੇਗਾ ਨਾਈਟ ਕਰਫ਼ਿਊ

ਇਸ ਤੋਂ ਇਲਾਵਾ ਮਾਸਕ ਨਾ ਪਹਿਨਣ ਵਾਲੇ 1800 ਲੋਕਾਂ ਦੇ ਚਲਾਨ ਵੀ ਕੀਤੇ ਗਏ। ਪੁਲਿਸ ਨੇ 12000 ਤੋਂ ਵੱਧ ਲੋਕਾਂ ਨੂੰ ਮੁਫਤ ਫੇਸ ਮਾਸਕ ਵੰਡੇ। ਇਹ ਕਦਮ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਸੂਬੇ ਵਿਚ ਫੇਸ ਮਾਸਕ ਲਗਾਉਣ ਸਬੰਧੀ ਦਿੱਤੇ ਆਦੇਸ਼ ਤੋਂ ਇਕ ਦਿਨ ਬਾਅਦ ਚੁੱਕਿਆ ਗਿਆ ਹੈ।

ਪੜ੍ਹੋ ਹੋਰ ਖ਼ਬਰਾਂ : ਜੇਕਰ ਤੁਹਾਡਾ ਵੀ ਨਹੀਂ ਬਣਿਆ ਰਾਸ਼ਨ ਕਾਰਡ ਤਾਂ ਇਹ ਖ਼ਬਰ ਤੁਹਾਡੇ ਲਈ ਬਹੁਤ ਅਹਿਮ  

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਪੁਲਿਸ ਅਤੇ ਸਿਹਤ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕੀਤੇ ਗਏ ਹਨ ਉਹ ਜਨਤਕ ਖੇਤਰਾਂ ਵਿਚ ਅਤੇ ਸੜਕਾਂ ਅਤੇ ਗਲੀਆਂ ਉੱਤੇ ਬਿਨਾਂ ਫੇਸ ਮਾਸਕ ਘੁੰਮਣ ਵਾਲੇ ਲੋਕਾਂ ਨੂੰ ਨੇੜੇ ਦੇ ਆਰ.ਟੀ-ਪੀ.ਸੀ.ਆਰ ਜਾਂਚ ਕੇਂਦਰ ਵਿੱਚ ਲਿਜਾਣ ਤਾਂ ਜੋ ਕੋਵਿਡ ਸਬੰਧੀ ਜਾਂਚ ਕੀਤੀ ਜਾ ਸਕੇ।Assam police personnel in line of Covid-19 fire; 12 tested positive so far, 180 quarantined earlier | Hindustan Times

ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਦਿਨਕਰ ਗੁਪਤਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਅਤੇ ਆਪਣੇ ਹੋਰ ਨਾਗਰਿਕਾਂ ਦੀ ਸੁਰੱਖਿਆ ਲਈ ਫੇਸ ਮਾਸਕ ਪਾਉਣ, ਸਮਾਜਿਕ ਦੂਰੀ ਦੀ ਪਾਲਣਾ ਕਰਨ ਅਤੇ ਭੀੜ ਵਾਲੀਆਂ ਥਾਵਾਂ ’ਤੇ ਜਾਣ ਤੋਂ ਬਚਣ।

Negative Covid-19 test required to enter Dubai police stations | The Nationalਉਹਨਾਂ ਕਿਹਾ ਕਿ ਜਲੰਧਰ ਦਿਹਾਤੀ ਅਤੇ ਐਸ.ਬੀ.ਐਸ. ਨਗਰ ਵਿੱਚ ਉਲੰਘਣਾ ਕਰਨ ਵਾਲਿਆਂ ਦੇ ਇੱਕ ਦਿਨ ਵਿੱਚ ਹੀ ਕ੍ਰਮਵਾਰ 800 ਅਤੇ 154 ਆਰਟੀ-ਪੀਸੀਆਰ ਟੈਸਟ ਕਰਵਾ ਕੇ ਮੋਹਰੀ ਰਹੇ ਹਨ।” ਡੀਜੀਪੀ ਨੇ ਕਿਹਾ ਕਿ ਪੰਜਾਬ ਪੁਲਿਸ ਵਲੋਂ ਲੋਕਾਂ ਦੇ ਕੋਵਿਡ ਟੈਸਟ ਕਰਵਾਉਣ ਅਤੇ ਚਲਾਨ ਕੱਟਣ ਤੋਂ ਇਲਾਵਾ ਸੂਬੇ ਵਿੱਚ ਉਲੰਘਣਾ ਕਰਨ ਵਾਲਿਆਂ ਖਿਲਾਫ 7 ਐਫ.ਆਈ.ਆਰਜ ਵੀ ਦਰਜ ਕੀਤੀਆਂ ਗਈਆਂ ਹਨ।

Related Post