ਮੁਹਾਲੀ ਵਿਖੇ 47 ਸਾਲਾ ਵਿਅਕਤੀ ਦੀ 14ਵੀਂ ਮੰਜ਼ਿਲ ਤੋਂ ਡਿੱਗ ਕੇ ਮੌਤ

By  Jasmeet Singh August 30th 2022 08:30 PM

ਮੁਹਾਲੀ, 30 ਅਗਸਤ: ਮੁਹਾਲੀ ਦੇ ਬਲੌਂਗੀ ਵਿਖੇ ਇੱਕ ਉਸਾਰੀ ਅਧੀਨ ਇਮਾਰਤ ਦੀ 14ਵੀਂ ਮੰਜ਼ਿਲ ਤੋਂ ਡਿੱਗਣ ਕਾਰਨ ਇੱਕ 47 ਸਾਲਾ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਯੋਗੇਸ਼ ਕੁਮਾਰ ਵਜੋਂ ਹੋਈ ਹੈ ਜੋ ਕਿ ਏਟੀਐਸ ਹਾਊਸਿੰਗ ਸੁਸਾਇਟੀ ਵਿੱਚ ਫਲੈਟ ਖਰੀਦਣ ਲਈ ਗਿਆ ਸੀ। ਹਾਸਿਲ ਜਾਣਕਾਰੀ ਮੁਤਾਬਕ ਇਹ ਵਿਅਕਤੀ ਸਿਗਰਟ ਪੀਣ ਲਈ ਬਾਲਕੋਨੀ ਵਿਚ ਗਿਆ ਤਾਂ ਕਥਿਤ ਤੌਰ 'ਤੇ ਉਸ ਦਾ ਪੈਰ ਫਿਸਲ ਗਿਆ ਅਤੇ ਉਹ ਹੇਠਾਂ ਡਿੱਗ ਗਿਆ। ਪੁਲਿਸ ਮੁਤਾਬਕ ਮ੍ਰਿਤਕ ਇੱਕ ਫਾਰਮਾਸਿਊਟੀਕਲ ਫਰਮ ਦੇ ਸੇਲਜ਼ ਵਿਭਾਗ ਵਿੱਚ ਨੌਕਰੀ ਕਰਦਾ ਸੀ। ਪੁਲਿਸ ਨੇ ਸੀਆਰਪੀਸੀ ਦੀ ਧਾਰਾ 174 ਤਹਿਤ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲੀਸ ਨੇ ਲਾਸ਼ ਨੂੰ ਮੁਰਦਾਘਰ ਵਿੱਚ ਭੇਜ ਦਿੱਤਾ ਹੈ। ਪਿਛਲੇ ਸਾਲ 17 ਨਵੰਬਰ ਨੂੰ ਵੀ ਏਟੀਐਸ ਟਾਵਰ ਦੀ 25ਵੀਂ ਮੰਜ਼ਿਲ ਤੋਂ ਡਿੱਗ ਕੇ 42 ਸਾਲਾ ਪੁਲਿਸ ਮੁਲਾਜ਼ਮ ਦੀ ਮੌਤ ਹੋ ਗਈ ਸੀ। ਮ੍ਰਿਤਕ ਪੁਲਿਸ ਮੁਲਾਜ਼ਮ ਖਰੜ ਦਾ ਰਹਿਣ ਵਾਲਾ ਸੀ ਅਤੇ ਕਿਸੇ ਕੰਮ ਲਈ ਉੱਥੇ ਗਿਆ ਹੋਇਆ ਸੀ। -PTC News

Related Post