473 ਕਰੋੜ ਦੀ ਲਾਗਤ ਨਾਲ ਬਣੇਗਾ ਬੰਗਾ-ਗੜਸ਼ੰਕਰ-ਸ੍ਰੀ ਆਨੰਦਪੁਰ ਸਾਹਿਬ-ਨੈਣਾ ਦੇਵੀ ਨੈਸ਼ਨਲ ਹਾਈਵੇਅ, 25 ਫਰਵਰੀ ਨੂੰ ਨਿਤਿਨ ਗਡਕਰੀ ਰੱਖਣਗੇ ਨੀਂਹ ਪੱਥਰ: ਪ੍ਰੇਮ ਸਿੰਘ ਚੰਦੂਮਾਜਰਾ

By  Jashan A February 22nd 2019 02:10 PM

473 ਕਰੋੜ ਦੀ ਲਾਗਤ ਨਾਲ ਬਣੇਗਾ ਬੰਗਾ-ਗੜਸ਼ੰਕਰ-ਸ੍ਰੀ ਆਨੰਦਪੁਰ ਸਾਹਿਬ-ਨੈਣਾ ਦੇਵੀ ਨੈਸ਼ਨਲ ਹਾਈਵੇਅ, 25 ਫਰਵਰੀ ਨੂੰ ਨਿਤਿਨ ਗਡਕਰੀ ਰੱਖਣਗੇ ਨੀਂਹ ਪੱਥਰ:ਪ੍ਰੇਮ ਸਿੰਘ ਚੰਦੂਮਾਜਰਾ,ਸ੍ਰੀ ਆਨੰਦਪੁਰ ਸਾਹਿਬ: ਸ੍ਰੀ ਆਨੰਦਪੁਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਦਾ ਪ੍ਰਮੁੱਖ ਚੋਣ ਵਾਅਦਾ ਅਤੇ ਉਹੀ ਮੁੱਖ ਸਮੱਸਿਆ ਬੰਗਾ-ਗੜਸ਼ੰਕਰ-ਸ੍ਰੀ ਆਨੰਦਪੁਰ ਸਾਹਿਬ-ਨੈਣਾ ਦੇਵੀ ਮਾਰਗ ਦੀ ਅੰਤਾਂ ਦੀ ਖਸਤਾ ਹਾਲਤ ਵਾਲੀ ਸੜਕ ਦੇ ਭਾਗ ਖੁੱਲਣ ਜਾ ਰਹੇ ਹਨ,ਕਿਉਂਕਿ ਚੰਦੂਮਾਜਰਾ ਨੇ ਇਸ ਸਮੱਸਿਆ ਦੇ ਹੱਲ ਲਈ ਨਿਤਿਨ ਗਡਕਰੀ ਨੂੰ ਮਨਾ ਲਿਆ ਹੈ ਤੇ ਉਹ 473 ਕਰੋੜ ਦੀ ਲਾਗਤ ਨਾਲ ਬਣਨ ਵਾਲੇ ਇਸ 97 ਕਿਲੋਮੀਟਰ ਲੰਬੇ ਨੈਸ਼ਨਲ ਹਾਈਵੇ ਦਾ ਨੀਂਹ ਪੱਥਰ ਰੱਖਣ ਲਈ 25 ਫਰਵਰੀ ਨੂੰ ਸ੍ਰੀ ਆਨੰਦਪੁਰ ਸਾਹਿਬ ਆ ਰਹੇ ਹਨ।

prem singh chandumajra 473 ਕਰੋੜ ਦੀ ਲਾਗਤ ਨਾਲ ਬਣੇਗਾ ਬੰਗਾ-ਗੜਸ਼ੰਕਰ-ਸ੍ਰੀ ਆਨੰਦਪੁਰ ਸਾਹਿਬ-ਨੈਣਾ ਦੇਵੀ ਨੈਸ਼ਨਲ ਹਾਈਵੇਅ, 25 ਫਰਵਰੀ ਨੂੰ ਨਿਤਿਨ ਗਡਕਰੀ ਰੱਖਣਗੇ ਨੀਂਹ ਪੱਥਰ: ਪ੍ਰੇਮ ਸਿੰਘ ਚੰਦੂਮਾਜਰਾ

ਅੱਜ ਇਸ ਦੀ ਪੁਸ਼ਟੀ ਕਰਦੇ ਹੋਏ ਸਾਂਸਦ ਚੰਦੂਮਾਜਰਾ ਨੇ ਕਿਹਾ ਕਿ ਇਹ ਸੜਕ ਮੇਰੇ ਹਲਕੇ ਦੀ ਮੁੱਖ ਮੰਗ ਤੇ ਜ਼ਰੂਰਤਹੈ। ਹਾਲਾਂਕਿ ਇਹ ਸੜਕ ਦਾ ਕੰਮ ਦੋ ਸਾਲ ਪਹਿਲਾਂ ਸ਼ੁਰੂ ਹੋ ਕੇ ਹੁਣ ਤੱਕ ਖਤਮ ਹੋ ਜਾਣਾ ਚਾਹੀਦਾ ਸੀ ਪਰ ਸੂਬਾ ਸਰਕਾਰ ਦੀਆਂ ਅਣਗਹਿਲੀਆਂ ਕਰਕੇ ਇਹ ਪ੍ਰੋਜੈਕਟ ਕੇਂਦਰ ਸਰਕਾਰ ਵੱਲੋਂ ਰੱਦ ਕਰ ਦਿੱਤਾ ਗਿਆ ਸੀ।

chandumajra 473 ਕਰੋੜ ਦੀ ਲਾਗਤ ਨਾਲ ਬਣੇਗਾ ਬੰਗਾ-ਗੜਸ਼ੰਕਰ-ਸ੍ਰੀ ਆਨੰਦਪੁਰ ਸਾਹਿਬ-ਨੈਣਾ ਦੇਵੀ ਨੈਸ਼ਨਲ ਹਾਈਵੇਅ, 25 ਫਰਵਰੀ ਨੂੰ ਨਿਤਿਨ ਗਡਕਰੀ ਰੱਖਣਗੇ ਨੀਂਹ ਪੱਥਰ: ਪ੍ਰੇਮ ਸਿੰਘ ਚੰਦੂਮਾਜਰਾ

ਪਰ ਹੁਣ ਕੇਂਦਰੀ ਮੰਤਰੀ ਸ੍ਰੀ ਨਿਤਿਨ ਗਡਕਰੀ ਨੇ ਦੇਸ਼ ਭਰ 'ਚੋਂ ਸਿਰਫ ਇੱਕੋ-ਇੱਕ ਰੱਦ ਹੋਈ ਸੜਕ ਨੂੰ ਦੁਬਾਰਾ ਮਨਜ਼ੂਰੀ ਦਿੱਤੀ ਗਈ ਹੈ ਤੇ ਇਸ ਦਾ ਨੀਂਹ ਪੱਥਰ 25 ਫਰਵਰੀ ਨੂੰ ਉਹ ਸ੍ਰੀ ਆਨੰਦਪੁਰ ਸਾਹਿਬ ਵਿਖੇ ਆ ਕੇ ਰੱਖਣਗੇ।

ਇਸ ਮੌਕੇ ਸਥਾਨਕ ਵਿਧਾਇਕ ਤੇ ਸਪੀਕਰ ਰਾਣਾ ਕੇ ਪੀ ਸਿੰਘ, ਲੋਕ ਨਿਰਮਾਣ ਮੰਤਰੀ ਵਿਜੈਇੰਦਰ ਸਿੰਗਲਾ, ਪ੍ਰਦੇਸ਼ ਭਾਜਪਾ ਪ੍ਰਧਾਨ ਸ਼ਵੇਤ ਮਲਿਕ, ਬਲਵਿੰਦਰ ਸਿੰਘ ਭੂੰਦੜ, ਡਾ. ਦਲਜੀਤ ਸਿੰਘ ਚੀਮਾ ਆਦਿ ਮੁੱਖ ਤੌਰ ਤੇ ਹਾਜ਼ਰ ਰਹਿਣਗੇ। ਜਿਸਤੋਂ ਬਾਅਦ ਗਡਕਰੀ ਗਠਜੋੜ ਦੇ ਵਰਕਰਾਂ ਨੂੰ ਵੀ ਸੰਬੋਧਨ ਕਰਨਗੇ।

chandumajra 473 ਕਰੋੜ ਦੀ ਲਾਗਤ ਨਾਲ ਬਣੇਗਾ ਬੰਗਾ-ਗੜਸ਼ੰਕਰ-ਸ੍ਰੀ ਆਨੰਦਪੁਰ ਸਾਹਿਬ-ਨੈਣਾ ਦੇਵੀ ਨੈਸ਼ਨਲ ਹਾਈਵੇਅ, 25 ਫਰਵਰੀ ਨੂੰ ਨਿਤਿਨ ਗਡਕਰੀ ਰੱਖਣਗੇ ਨੀਂਹ ਪੱਥਰ: ਪ੍ਰੇਮ ਸਿੰਘ ਚੰਦੂਮਾਜਰਾ

ਇਸ ਮੌਕੇ ਪਾਕਿਸਤਾਨ ਨੂੰ ਪਾਣੀ ਦੀ ਬੂੰਦ ਵੀ ਨਾ ਦੇਣ ਦੇ ਬਿਆਨ ਦਾ ਸੁਆਗਤ ਕਰਦੇ ਹੋਏ ਚੰਦੂਮਾਜਰਾ ਨੇ ਕਿਹਾ ਕਿ ਇਹ ਬੁਹਤ ਹੀ ਚੰਗੀ ਗੱਲ ਹੈ ਕਿਉਂਕਿ ਪੰਜਾਬ ਨੂੰ ਤਾਂ ਪਾਣੀ ਦੀ ਪਹਿਲਾਂ ਹੀ ਬੁਹਤ ਲੋੜ ਹੈ ਤੇ ਸਾਡਾ ਪਾਣੀ ਸਾਡੇ ਕੋਲ ਹੀ ਰਹੇਗਾ।

-PTC News

Related Post