ਲੁਧਿਆਣਾ 'ਚ ਟਾਇਰ ਬਣਾਉਣ ਵਾਲੀ ਫ਼ੈਕਟਰੀ ਦੇ 5 ਮੁਲਾਜ਼ਮ ਕੋਰੋਨਾ ਪਾਜ਼ੀਟਿਵ , ਪਹਿਲਾਂ ਕੰਪਨੀ ਦਾ ਮੈਨੇਜਰ ਵੀ ਹੈ ਪੀੜਤ

By  Shanker Badra May 13th 2020 02:57 PM

ਲੁਧਿਆਣਾ 'ਚ ਟਾਇਰ ਬਣਾਉਣ ਵਾਲੀ ਫ਼ੈਕਟਰੀ ਦੇ 5 ਮੁਲਾਜ਼ਮ ਕੋਰੋਨਾ ਪਾਜ਼ੀਟਿਵ , ਪਹਿਲਾਂ ਕੰਪਨੀ ਦਾ ਮੈਨੇਜਰ ਵੀ ਹੈ ਪੀੜਤ:ਲੁਧਿਆਣਾ : ਕੋਰੋਨਾ ਵਾਇਰਸ ਦੁਨੀਆ ਭਰ ਸਮੇਤ ਪੂਰੇ ਪੰਜਾਬ ਵਿਚ ਵੀ ਪੈਰ ਪਸਾਰਦਾ ਜਾ ਰਿਹਾ ਹੈ। ਲੁਧਿਆਣਾ 'ਚ ਕੋਰੋਨਾ ਦੇ ਪੰਜ ਨਵੇਂ ਮਾਮਲੇ ਸਾਹਮਣੇ ਆਏ ਹਨ। ਇਹ ਸਾਰੇ ਮਾਮਲੇ ਲੁਧਿਆਣਾ ਦੀ ਪੁਆਇੰਟ ਸਥਿਤ ਇਕ ਨਾਮੀ ਟਾਇਰ ਫੈਕਟਰੀ ਦੇ ਹੀ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਰਾਜੇਸ਼ ਬੱਗਾ ਨੇ ਦੱਸਿਆ ਕਿ ਇਨ੍ਹਾਂ ਸਾਰਿਆਂ ਦੀ ਰਿਪੋਰਟ ਪਾਜ਼ੀਟਿਵ ਆਈ ਹੈ ਅਤੇ ਇਨ੍ਹਾਂ ਨੂੰ ਸਿਵਲ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਡਾ. ਬੱਗਾ ਨੇ ਦੱਸਿਆ ਕਿ ਕੁਲ 102 ਸੈਂਪਲ ਜਾਂਚ ਲਈ ਭੇਜੇ ਗਏ ਹਨ, ਜਿਨ੍ਹਾਂ 'ਚੋਂ 5 ਦੀ ਰਿਪੋਰਟ ਅੱਜ ਪਾਜ਼ੀਟਿਵ ਆਈ ਹੈ। ਇਹ ਜਿਹੜੇ 5 ਮੁਲਾਜ਼ਮ ਕੋਰੋਨਾ ਪਾਜ਼ੀਟਿਵ ਮਿਲੇ ਹਨ, ਉਹ ਕ੍ਰਿਸ਼ਚਨ ਮੈਡੀਕਲ ਕਾਲਜ ਤੇ ਹਸਪਤਾਲ 'ਚ ਦਾਖ਼ਲ 65 ਸਾਲਾ ਬਜ਼ੁਰਗ ਦੇ ਸੰਪਰਕ 'ਚ ਆਏ ਸਨ। ਇਸ ਤੋਂ ਪਹਿਲਾਂ ਬਜ਼ੁਰਗ ਦੀ ਪਤਨੀ ਅਤੇ ਬੇਟੇ ਦੀ ਵੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਸੀ। ਹੁਣ ਲੁਧਿਆਣਾ 'ਚ ਕੁਲ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ ਵੱਧ ਕੇ 141 ਹੋ ਗਈ ਹੈ। ਦੱਸ ਦੇਈਏ ਕਿ ਬੀਤੇ ਦਿਨੀਂ ਲੁਧਿਆਣਾ 'ਚ ਹੀ ਆਰਪੀਐਫ ਦੇ 14 ਜਵਾਨ ਕੋਰੋਨਾ ਵਾਇਰਸ ਪਾਜ਼ੀਟਿਵ ਪਾਏ ਗਏ ਸਨ। ਇਹ ਜਵਾਨ ਮਜ਼ਦੂਰਾਂ ਦੀ ਘਰ ਵਾਪਸੀ ਲਈ ਲੱਗੀਆਂ ਟਰੇਨਾਂ 'ਚ ਡਿਊਟੀ ਦੇ ਰਹੇ ਸਨ। ਟਰੇਨ ਦੇ ਸਫ਼ਰ 'ਚ ਇਨ੍ਹਾਂ ਦੇ ਸੰਕਰਮਿਤ ਹੋਣ ਦਾ ਖ਼ਦਸ਼ਾ ਹੈ। ਅਜਿਹੇ 'ਚ ਕੋਰੋਨਾ ਵਾਇਰਸ ਵੱਡੀ ਗਿਣਤੀ 'ਚ ਮਜ਼ਦੂਰਾਂ 'ਚ ਫੈਲਣ ਦਾ ਡਰ ਵੀ ਜਤਾਇਆ ਜਾ ਰਿਹਾ ਹੈ। ਇਹ ਸਾਰੇ ਜਵਾਨ ਦਿੱਲੀ ਨਾਲ ਸਬੰਧਤ ਹਨ। -PTCNews

Related Post