Gangster Ansari: ਗੈਂਗਸਟਰ ਮੁਖਤਾਰ ਅੰਸਾਰੀ ਮਾਮਲਾ; CM ਮਾਨ ਦਾ ਐਲਾਨ, ਇਨ੍ਹਾਂ ਤੋਂ ਵਸੂਲਿਆ ਜਾਵੇਗਾ ਖਰਚਾ
Gangster Ansari: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਉੱਤਰ ਪ੍ਰਦੇਸ਼ ਦੇ ਗੈਂਗਸਟਰ ਮੁਖਤਾਰ ਅੰਸਾਰੀ ਨਾਲ ਸਬੰਧਤ ਲੱਖਾਂ ਰੁਪਏ ਦੇ ਕਾਨੂੰਨੀ ਖਰਚੇ ਦਾ ਭੁਗਤਾਨ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਨਾਲ ਹੀ ਕਿਹਾ ਹੈ ਕਿ ਹੁਣ ਇਸ ਨੂੰ ਸਾਬਕਾ ਮੁੱਖ ਮੰਤਰੀ ਅਤੇ ਸਾਬਕਾ ਜੇਲ ਮੰਤਰੀ ਤੋਂ ਵਸੂਲਿਆ ਜਾਵੇਗਾ। ਇਸ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਭਗੰਵਤ ਮਾਨ ਨੇ ਟਵੀਟ ਕਰ ਐਲਾਨ ਕੀਤਾ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦੇ ਹੋਏ ਕਿਹਾ ਹੈ ਕਿ ਯੂਪੀ ਦੇ ਗੈਂਗਸਟਰ ਅੰਸਾਰੀ ਨੂੰ ਆਪਣੀ ਦੋਸਤੀ ਨਿਭਾਉਣ ਲਈ ਪੰਜਾਬ ਦੀ ਜੇਲ੍ਹ ਚ ਰੱਖਣ ਅਤੇ ਉਸਦਾ ਕੇਸ ਸੁਪਰੀਮ ਕੋਰਟ ਚ ਲੜਣ ਦੀ ਫੀਸ 55 ਲੱਖ ਪੰਜਾਬ ਦੇ ਖ਼ਜ਼ਾਨੇ ਚੋਂ ਨਹੀ ਦਿੱਤੇ ਜਾਣਗੇ। ਉਸ ਸਮੇਂ ਦੇ ਗ੍ਰਹਿ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੋਂ ਇਹ ਪੈਸਾ ਵਸੂਲਿਆ ਜਾਵੇਗਾ। ਪੈਸਾ ਨਾ ਦੇਣ ਦੀ ਸੂਰਤ ਵਿੱਚ ਉਹਨਾਂ ਦੀ ਪੈਨਸ਼ਨ ਅਤੇ ਹੋਰ ਸਰਕਾਰੀ ਸਹੂਲਤਾਂ ਰੱਦ ਕੀਤੀਆਂ ਜਾਣਗੀਆ।
ਕਾਬਿਲੇਗੌਰ ਹੈ ਕਿ ਬੀਤੇ ਅਪ੍ਰੈਲ ਦੇ ਮਹੀਨੇ ਵਿੱਚ ਮੁੱਖ ਮੰਤਰੀ ਦਫ਼ਤਰ ਨੇ ਕਰੀਬ 55 ਲੱਖ ਰੁਪਏ ਦੀ ਅਦਾਇਗੀ ਦੀ ਫਾਈਲ ਵਾਪਸ ਕਰ ਦਿੱਤੀ ਸੀ। ਜਿਸ ਤੋਂ ਬਾਅਦ ਹੁਣ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਇਹ ਐਲਾਨ ਕੀਤਾ ਗਿਆ ਹੈ।
ਇਹ ਵੀ ਪੜ੍ਹੋ: Gangster Shift To Andaman: ਪੰਜਾਬ-ਹਰਿਆਣਾ ਦੇ ਖੁੰਖਾਰ ਗੈਂਗਸਟਰਾਂ ਨੂੰ ਅੰਡੇਮਾਨ ਜੇਲ੍ਹ ਭੇਜਣ ਦੀ ਤਿਆਰੀ ‘ਚ NIA !
- PTC NEWS