550ਵਾਂ ਪ੍ਰਕਾਸ਼ ਪੁਰਬ: ਪੰਜਾਬ ਦੇ ਇਹਨਾਂ 3 ਜ਼ਿਲ੍ਹਿਆਂ 'ਚ ਕੱਲ੍ਹ ਦੀ ਛੁੱਟੀ ਦਾ ਐਲਾਨ

By  Jashan A November 8th 2019 12:49 PM

550ਵਾਂ ਪ੍ਰਕਾਸ਼ ਪੁਰਬ: ਪੰਜਾਬ ਦੇ ਇਹਨਾਂ 3 ਜ਼ਿਲ੍ਹਿਆਂ 'ਚ ਕੱਲ੍ਹ ਦੀ ਛੁੱਟੀ ਦਾ ਐਲਾਨ,ਚੰਡੀਗੜ੍ਹ: ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਸੂਬਾ ਸਰਕਾਰ ਵੱਲੋਂ ਮਿਤੀ 9-11-2019 ਯਾਨੀ ਕਿ ਕੱਲ੍ਹ ਨੂੰ ਪੰਜਾਬ ਦੇ ਗੁਰਦਾਸਪੁਰ, ਜ਼ਿਲ੍ਹਾ ਕਪੂਰਥਲਾ ਅਤੇ ਜ਼ਿਲ੍ਹਾ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਛੁੱਟੀ ਦਾ ਐਲਾਨ ਕਰ ਦਿੱਤਾ ਹੈ।

ਪ੍ਰਸਨੋਲ ਵਿਭਾਗ ਵੱਲੋਂ ਜਾਰੀ ਕੀਤੇ ਗਏ ਇੱਕ ਪੱਤਰ 'ਚ ਜਾਣਕਾਰੀ ਦਿੱਤੀ ਗਈ ਹੈ ਕਿ ਇਹਨਾਂ ਤਿੰਨਾਂ ਜ਼ਿਲ੍ਹਿਆਂ 'ਚ ਸਰਕਾਰੀ ਦਫ਼ਤਰ, ਬੋਰਡ/ਕਾਰਪੋਰੇਸ਼ਨ ਅਤੇ ਵਿੱਦਿਅਕ ਅਦਾਰੇ ਕੱਲ੍ਹ ਨੂੰ ਬੰਦ ਰਹਿਣਗੇ।

ਹੋਰ ਪੜ੍ਹੋ: ਕਦੋਂ ਜਾਗੋਗੇ ਕੈਪਟਨ ਸਾਬ੍ਹ ! ਕਰਜ਼ੇ ਦੇ ਦੈਂਤ ਨੇ ਨਿਗਲਿਆ ਇੱਕ ਹੋਰ ਕਿਸਾਨ

ਜ਼ਿਕਰ ਏ ਖਾਸ ਹੈ ਕਿ 550 ਸਾਲਾ ਪ੍ਰਕਾਸ਼ ਪੁਰਬ ਨੂੰ ਲੈ ਕੇ ਦੁਨੀਆ ਭਰ ‘ਚ ਵੱਸਦੀ ਨਾਨਕ ਨਾਮ ਲੇਵਾ ਸੰਗਤਾਂ ‘ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਤੇ ਉਹ ਗੁਰੂ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਮਨਾਉਣ ਲਈ ਵੱਡੀ ਗਿਣਤੀ ‘ਚ ਸੁਲਤਾਨਪੁਰ ਲੋਧੀ ਦੀ ਪਵਿੱਤਰ ਧਰਤੀ ‘ਤੇ ਪਹੁੰਚ ਰਹੀਆਂ ਹਨ ਤੇ ਗੁਰੂ ਸਾਹਿਬ ਜੀ ਦਾ ਅਸ਼ੀਰਵਾਦ ਪ੍ਰਾਪਤ ਕਰ ਆਪਣਾ ਜੀਵਨ ਸਫਲਾ ਬਣਾ ਰਹੀਆਂ ਹਨ।

-PTC News

 

Related Post