ਬਾਬੇ ਨਾਨਕ ਦੇ ਪ੍ਰਕਾਸ਼ ਪੁਰਬ ਮੌਕੇ ਭਾਈ ਓਂਕਾਰ ਸਿੰਘ ਜੀ ਊਨਾ ਵਾਲਿਆਂ ਨੇ ਚੀਨ ਦੀ ਦੀਵਾਰ 'ਤੇ ਗਾਇਨ ਕੀਤਾ ਕੀਰਤਨ (ਤਸਵੀਰਾਂ)

By  Jashan A November 7th 2019 11:02 AM

ਬਾਬੇ ਨਾਨਕ ਦੇ ਪ੍ਰਕਾਸ਼ ਪੁਰਬ ਮੌਕੇ ਭਾਈ ਓਂਕਾਰ ਸਿੰਘ ਜੀ ਊਨਾ ਵਾਲਿਆਂ ਨੇ ਚੀਨ ਦੀ ਦੀਵਾਰ 'ਤੇ ਗਾਇਨ ਕੀਤਾ ਕੀਰਤਨ (ਤਸਵੀਰਾਂ),ਚੰਡੀਗੜ੍ਹ: ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਦੁਨੀਆ ਭਰ 'ਚ ਵਸਦੀ ਨਾਨਕ ਨਾਮ ਲੇਵਾ ਸੰਗਤਾਂ 'ਚ ਭਾਰੀ ਉਤਸ਼ਾਹ ਹੈ। ਜਿਸ ਦੌਰਾਨ ਸੰਗਤਾਂ ਵੱਲੋਂ ਵੱਖ-ਵੱਖ ਥਾਵਾਂ 'ਤੇ ਵੱਡੇ ਪੱਧਰ 'ਤੇ ਪ੍ਰੋਗਰਾਮ ਉਲੀਕੇ ਜਾ ਰਹੇ ਹਨ। ਇਸ ਮੌਕੇ ਕਈ ਲੋਕ ਗੁਰੂ ਸਾਹਿਬ ਜੀ ਨੂੰ ਵੱਖਰੇ ਢੰਗ ਨਾਲ ਯਾਦ ਕੀਤਾ ਜਾ ਰਿਹਾ ਹੈ। Kirtanਅਜਿਹੇ 'ਚ ਭਾਈ ਓਂਕਾਰ ਸਿੰਘ ਜੀ ਊਨਾ ਵਾਲਿਆਂ ਨੇ ਵੀ ਗੁਰੂ ਸਾਹਿਬ ਜੀ ਨੂੰ ਅਨੌਖੇ ਢੰਗ ਨਾਲ ਯਾਦ ਕੀਤਾ ਹੈ। ਦਰਅਸਲ, ਭਾਈ ਸਾਹਿਬ ਜੀ ਨੇ ਨਿਵੇਕਲੀ ਪਹਿਲ ਕਰਦੇ ਹੋਏ ਚੀਨ ਦੀ ਦੀਵਾਰ 'ਤੇ ਕੀਰਤਨ ਗਾਇਨ ਕੀਤਾ ਹੈ। ਜਿਸ ਨੂੰ ਸੈਲਾਨੀਆਂ ਅਤੇ ਸੰਗਤਾਂ ਨੇ ਬੈਠ ਕੇ ਸਰਵਨ ਕੀਤਾ। ਹੋਰ ਪੜ੍ਹੋ: 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੱਬੂ ਮਾਨ ਦਾ 'ਲਾਂਘਾ' ਗੀਤ ਰਿਲੀਜ਼, ਸਰੋਤਿਆਂ ਵੱਲੋਂ ਮਿਲ ਰਿਹੈ ਭਰਵਾਂ ਹੁੰਗਾਰਾ Kirtanਇਸ ਦੀਆਂ ਕੁਝ ਤਸਵੀਰਾਂ ਵੀ ਸਾਹਮਣੇ ਆਈਆਂ ਹਨ, ਜਿਨ੍ਹਾਂ 'ਚ ਤੁਸੀਂ ਖੁਦ ਦੇਖ ਸਕਦੇ ਹੋ ਕਿ ਕਿਸ ਤਰ੍ਹਾਂ ਹਰ ਕੋਈ ਗੁਰਬਾਣੀ ਕੀਰਤਨ ਦਾ ਆਨੰਦ ਲੈ ਰਿਹਾ ਅਤੇ ਮਾਹੌਲ ਅਧਿਆਤਮ ਦੇ ਰੰਗ ਵਿੱਚ ਰੰਗਿਆ ਹੋਇਆ ਹੈ। Kirtanਤੁਹਾਨੂੰ ਦੱਸ ਦੇਈਏ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਸ਼੍ਰੋਮਣੀ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸੁਲਤਾਨਪੁਰ ਲੋਧੀ ਦੀ ਪਾਵਨ ਧਰਤੀ 'ਤੇ ਮਨਾਇਆ ਜਾ ਰਿਹਾ ਹੈ। ਜਿਸ ਦੌਰਾਨ ਸੁਲਤਾਨਪੁਰ ਲੋਧੀ ਵਿਖੇ ਵੱਡੀ ਗਿਣਤੀ 'ਚ ਸੰਗਤਾਂ ਪਹੁੰਚ ਰਹੀਆਂ ਹਨ ਤੇ ਗੁਰੂ ਸਾਹਿਬ ਜੀ ਦੇ ਦਰਸ਼ਨ ਕਰ ਆਪਣਾ ਜੀਵਨ ਸਫਲਾ ਬਣਾ ਰਹੀਆਂ ਹਨ। -PTC News

Related Post