550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਲੇਸ਼ੀਆ ਸਮੇਤ ਵੱਖ-ਵੱਖ ਥਾਵਾਂ 'ਤੇ ਕੀਤੇ ਗਏ "ਮੂਲ ਮੰਤਰ" ਦੇ ਜਾਪ

By  Jashan A November 4th 2019 05:17 PM

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਲੇਸ਼ੀਆ ਸਮੇਤ ਵੱਖ-ਵੱਖ ਥਾਵਾਂ 'ਤੇ ਕੀਤੇ ਗਏ "ਮੂਲ ਮੰਤਰ" ਦੇ ਜਾਪ,ਸੁਲਤਾਨਪੁਰ ਲੋਧੀ: ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੁਨੀਆ ਭਰ 'ਚ ਵਸਦੀ ਨਾਨਕ ਨਾਮ ਲੇਵਾ ਸੰਗਤਾਂ ਵੱਲੋਂ ਚੌਥੇ ਦਿਨ ਵੀ ਮੂਲ ਮੰਤਰ ਦੇ ਜਾਪ ਕੀਤੇ ਗਏ।

Mool Mantarਸੰਗਤਾਂ ਨੇ ਜਿਥੇ ਪੰਜਾਬ ਦੇ ਵੱਖ-ਵੱਖ ਇਲਾਕਿਆਂ 'ਚ ਮੂਲ ਮੰਤਰ ਦੇ ਜਾਪ ਕੀਤੇ, ਉਥੇ ਹੀ ਮਲੇਸ਼ੀਆ 'ਚ ਵੀ ਸੰਗਤਾਂ ਵੱਲੋਂ ਜਾਪ ਕੀਤੇ ਗਏ। ਇਸ ਤੋਂ ਇਲਾਵਾ ਦਿੱਲੀ ਦੇ ਗੁਰਦੁਆਰਾ ਸ੍ਰੀ ਰਕਾਬਗੰਜ ਸਾਹਿਬ ਸਾਹਿਬ 'ਚ ਸੰਗਤਾਂ ਨੇ ਵੱਡੀ ਗਿਣਤੀ 'ਚ ਪਹੁੰਚ ਗੁਰੂ ਦੀ ਹਜ਼ੂਰੀ ਮੂਲ ਮੰਤਰ ਦੇ ਜਾਪ ਕੀਤੇ।

Mool Mantarਜ਼ਿਕਰ ਏ ਖਾਸ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਸਮੂਹ ਨਾਨਕ ਨਾਮ ਲੇਵਾ ਸੰਗਤਾਂ ਨੂੰ ਅਪੀਲ ਕੀਤੀ ਸੀ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਸੰਬੰਧ ‘ਚ 12 ਨਵੰਬਰ ਤੱਕ ਰੋਜ਼ਾਨਾ ਸ਼ਾਮ ਨੂੰ 5 ਵਜੇ 10 ਮਿੰਟ ਲਈ ਮੂਲ ਮੰਤਰ ਦਾ ਜਾਪ ਕੀਤਾ ਜਾਵੇ।

-PTC News

Related Post