550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਨਾਢਾ ਸਾਹਿਬ ਸਾਹਿਬ ਤੋਂ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ (ਤਸਵੀਰਾਂ)

By  Jashan A October 6th 2019 06:13 PM

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਨਾਢਾ ਸਾਹਿਬ ਸਾਹਿਬ ਤੋਂ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ (ਤਸਵੀਰਾਂ),ਪੰਚਕੁਲਾ: ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੇਸ਼ ਭਰ 'ਚ ਸੰਗਤਾਂ ਵੱਲੋਂ ਨਗਰ ਕੀਰਤਨ ਅਤੇ ਗੁਰਮਤਿ ਸਮਾਗਮ ਕਰਵਾਏ ਜਾ ਰਹੇ ਹਨ।

Nagar Kirtanਜਿਨ੍ਹਾਂ 'ਚ ਵੱਡੀ ਗਿਣਤੀ 'ਚ ਸੰਗਤ ਸ਼ਮੂਲੀਅਤ ਕਰ ਰਹੀ ਹੈ।ਅਜਿਹੇ 'ਚ ਅੱਜ ਪੰਚਕੁਲਾ 'ਚ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਨਾਢਾ ਸਾਹਿਬ ਸਾਹਿਬ ਤੋਂ ਪੰਜ ਪਿਆਰਿਆਂ ਦੀ ਅਗਵਾਈ 'ਚ ਨਗਰ ਕੀਰਤਨ ਸਜਾਇਆ ਗਿਆ, ਜੋ ਪੰਚਕੁਲਾ ਦੇ ਵੱਖ-ਵੱਖ ਸੈਕਟਰਾਂ 'ਚ ਹੁੰਦੇ ਹੋਏ ਜ਼ੀਰਕਪੁਰ ਸਥਿਤ ਗੁਰਦੁਆਰਾ ਸ੍ਰੀ ਨਾਭਾ ਸਾਹਿਬ ਜਾ ਕੇ ਸੰਪੰਨ ਹੋਵੇਗਾ।

ਹੋਰ ਪੜ੍ਹੋ: ਅੰਤਰਰਾਸ਼ਟਰੀ ਨਗਰ ਕੀਰਤਨ ਦਾ ਦਿੱਲੀ ਦੀਆਂ ਸੰਗਤਾਂ ਵੱਲੋਂ ਭਰਵਾਂ ਸਵਾਗਤ

Nagar Kirtanਤੁਹਾਨੂੰ ਦੱਸ ਦਈਏ ਕਿ ਇਸ ਨਗਰ ਕੀਰਤਨ 'ਚ ਵੱਡੀ ਗਿਣਤੀ 'ਚ ਸੰਗਤ ਸ਼ਮੂਲੀਅਤ ਕਰ ਰਹੀ ਹੈ ਤੇ ਰਸਤਿਆਂ 'ਚ ਨਗਰ ਕੀਰਤਨ ਦਾ ਭਰਵਾਂ ਸੁਆਗਤ ਕੀਤਾ ਜਾ ਰਿਹਾ ਹੈ।

Nagar Kirtanਉਥੇ ਸੰਗਤਾਂ ਵੱਲੋਂ ਨਗਰ ਕੀਰਤਨ ਲਈ ਲੰਗਰਾਂ ਦਾ ਪ੍ਰਬੰਧ ਕੀਤਾ ਗਿਆ, ਜਿਸ ਦੌਰਾਨ ਸ਼ਰਧਾਲੂ ਆਪਣੀ ਬਣਦੀ ਸੇਵਾ ਨਿਭਾ ਰਹੇ ਹਨ।

-PTC News

Related Post