ਸੁਲਤਾਨਪੁਰ ਲੋਧੀ: 550ਵੇਂ ਪ੍ਰਕਾਸ਼ ਪੁਰਬ ਮੌਕੇ ਨਿਹੰਗ ਸਿੰਘਾਂ ਵੱਲੋਂ ਸਜਾਇਆ ਜਾ ਰਿਹੈ ਮਹੱਲਾ (ਤਸਵੀਰਾਂ)

By  Jashan A November 13th 2019 01:53 PM -- Updated: November 13th 2019 02:07 PM

ਸੁਲਤਾਨਪੁਰ ਲੋਧੀ: 550ਵੇਂ ਪ੍ਰਕਾਸ਼ ਪੁਰਬ ਮੌਕੇ ਨਿਹੰਗ ਸਿੰਘਾਂ ਵੱਲੋਂ ਸਜਾਇਆ ਜਾ ਰਿਹੈ ਮਹੱਲਾ (ਤਸਵੀਰਾਂ),ਸੁਲਤਾਨਪੁਰ ਲੋਧੀ: ਸਿੱਖ ਧਰਮ ਦੇ ਬਾਨੀ ਧੰਨ ਧੰਨ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇ ਪ੍ਰਕਾਸ਼ ਪੁਰਬ ਸੁਲਤਾਨਪੁਰ ਲੋਧੀ 'ਚ ਰੌਣਕਾਂ ਲੱਗੀਆਂ ਹੋਈਆਂ ਹਨ। ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਲੈ ਕੇ ਦੁਨੀਆ ਭਰ ਤੋਂ ਸੰਗਤਾਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚ ਰਹੀਆਂ ਹਨ।

Sultanpur Lodhi ਇਸ ਦੌਰਾਨ ਅੱਜ ਨਿਹੰਗ ਸਿੰਘਾਂ ਵੱਲੋਂ ਮਹੱਲਾ ਸਜਾਇਆ ਜਾ ਰਿਹਾ ਹੈ,ਜੋ ਕਿ ਗੁਰਦੁਆਰਾ ਸੰਤ ਘਾਟ ਵਿਖੇ ਸਮਾਪਤ ਹੋਵੇਗਾ। ਇਸ ਮਹੱਲੇ ਦੀ ਅਗਵਾਈ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਕਰ ਰਹੇ ਹਨ। ਉਥੇ ਹੀ ਨਿਹੰਗ ਸਿੰਘਾਂ ਵੱਲੋਂ ਗੱਤਕੇ ਦੇ ਜ਼ੌਹਰ ਦਿਖਾਏ ਜਾ ਰਹੇ ਹਨ।

ਹੋਰ ਪੜ੍ਹੋ: ਸੁਲਤਾਨਪੁਰ ਲੋਧੀ: 550 ਸਾਲਾ ਪ੍ਰਕਾਸ਼ ਪੁਰਬ ਦੀਆਂ ਰੌਣਕਾਂ ਬਰਕਰਾਰ, ਗੁ: ਸ੍ਰੀ ਬੇਰ ਸਾਹਿਬ ਵਿਖੇ ਸੰਗਤਾਂ ਦਾ ਆਇਆ ਹੜ੍ਹ

Sultanpur Lodhiਤੁਹਾਨੂੰ ਦੱਸ ਦਈਏ ਕਿ ਗੁਰੂ ਸਾਹਿਬ ਜੀ ਪ੍ਰਕਾਸ਼ ਦਿਹਾੜੇ ਨੂੰ ਲੈ ਕੇ ਪਿਛਲੇ ਦਿਨੀਂ ਗੁਰਦੁਆਰਾ ਸੰਤ ਘਾਟ ਸਾਹਿਬ ਤੋਂ ਪੁਰਾਤਨ ਰਿਵਾਇਤ ਨਾਲ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ ਸੀ, ਜੋ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ‘ਚੋਂ ਹੁੰਦਾ ਹੋਇਆ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਸੰਪੂਰਨ ਹੋਇਆ ਸੀ।

ਇਸ ਨਗਰ ਕੀਰਤਨ 'ਚ ਦੇਸ਼-ਵਿਦੇਸ਼ ਤੋਂ ਪੁੱਜੀ ਸੰਗਤ ਨੇ ਸ਼ਮੂਲੀਅਤ ਕੀਤੀ ਤੇ ਗੁਰੂ ਸਾਹਿਬ ਜੀ ਦੀ ਹਜ਼ੂਰੀ 'ਚ ਹਾਜ਼ਰੀ ਲਗਵਾ ਕੇ ਆਪਣਾ ਜੀਵਨ ਸਫਲਾ ਬਣਾਇਆ।

Sultanpur Lodhiਜ਼ਿਕਰ ਏ ਖਾਸ ਹੈ ਕਿ ਸੁਲਤਾਨਪੁਰ ਲੋਧੀ ਨਾਲ ਗੁਰੂ ਨਾਨਕ ਦੇਵ ਜੀ ਦਾ ਬੜਾ ਗੂੜ੍ਹਾ ਰਿਸ਼ਤਾ ਹੈ। ਬਾਲ ਨਾਨਕ ਨੂੰ ਪਿਤਾ ਦੇ ਗੁੱਸੇ ਤੋਂ ਬਚਾਉਣ ਲਈ ਬੇਬੇ ਨਾਨਕੀ ਭਰਾ ਨੂੰ ਆਪਣੇ ਨਾਲ ਸੁਲਤਾਨਪੁਰ ਲੈ ਆਏ ਸਨ। ਇਥੇ ਗੁਰੂ ਨਾਨਕ ਦੇਵ ਜੀ ਨੇ ਮੋਦੀਖਾਨੇ ‘ਚ ਨੌਕਰੀ ਕੀਤੀ ਤੇ ਤੇਰਾ-ਤੇਰਾ ਤੋਲਿਆ।ਗੁਰੂ ਨਾਨਕ ਦੇਵ ਜੀ ਵਲੋਂ ਤੋਲ ਲਈ ਵਰਤੇ ਗਏ ਵੱਟੇ ਤੇ ਉਸ ਵੇਲੇ ਦੇ ਕੁਝ ਸਿੱਕੇ ਅੱਜ ਵੀ ਇਥੇ ਮੌਜੂਦ ਹਨ।ਇਥੇ ਹੀ ਵੇਈਂ ‘ਚ ਡੁੱਬਕੀ ਮਗਰੋਂ ਗੁਰੂ ਸਾਹਿਬ ਨੇ ਮੂਲ ਮੰਤਰ ਦਾ ਉਚਾਰਨ ਕੀਤਾ ਸੀ।

-PTC News

Related Post