550ਵੇਂ ਪ੍ਰਕਾਸ਼ ਪੁਰਬ ਮੌਕੇ ਕਰਤਾਰਪੁਰ ਲਾਂਘਾ ਖੋਲ੍ਹਣ ਸਬੰਧੀ ਕੈਪਟਨ ਨੇ ਵਿਦੇਸ਼ ਮੰਤਰੀ ਨੂੰ ਲਿਖੀ ਚਿੱਠੀ

By  Joshi November 9th 2018 01:37 PM

550ਵੇਂ ਪ੍ਰਕਾਸ਼ ਪੁਰਬ ਮੌਕੇ ਕਰਤਾਰਪੁਰ ਲਾਂਘਾ ਖੋਲ੍ਹਣ ਸਬੰਧੀ ਕੈਪਟਨ ਨੇ ਵਿਦੇਸ਼ ਮੰਤਰੀ ਨੂੰ ਲਿਖੀ ਚਿੱਠੀ,ਚੰਡੀਗੜ੍ਹ: 550ਵੇਂ ਪ੍ਰਕਾਸ਼ ਪੁਰਬ ਨੂੰ ਮੱਦੇਨਜ਼ਰ ਰੱਖਦੇ ਹੋਏ ਕਰਤਾਰਪੁਰ ਸਾਹਿਬ ਲਾਂਘੇ ਨੂੰ ਖੋਲ੍ਹਣ ਸਬੰਧੀ ਕੈਪਟਨ ਅਮਰਿੰਦਰ ਸਿੰਘ ਨੇ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੂੰ ਚਿੱਠੀ ਲਿਖੀ ਹੈ।

ਇਸ ਮੌਕੇ ਕੈਪਟਨ ਅਮਰਿੰਦਰ ਸਿੰਘ ਨੇ ਵਿਦੇਸ਼ ਮਾਨਰਤੀ ਨੂੰ ਕਿਹਾ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕਰਤਾਰਪੁਰ ਲਾਂਘਾ ਨੂੰ ਹਰ ਹਾਲ ਵਿੱਚ ਖੋਲਿਆ ਜਾਵੇ। ਨਾਲ ਹੀ ਕੈਪਟਨ ਅਮਰਿੰਦਰ ਨੇ ਵਿਦੇਸ਼ ਮੰਤਰੀ ਨੂੰ ਕਿਹਾ ਹੈ ਕਿ ਇਸ ਮਾਮਲੇ ਸਬੰਧੀ ਤੁਸੀ ਪਾਕਿਸਤਾਨ ਸਰਕਾਰ ਨਾਲ ਗੱਲਬਾਤ ਕਰੋ ਤਾਂ ਜੋ ਪ੍ਰਕਾਸ਼ ਪੂਰਬ ਮੌਕੇ ਸਿੱਖ ਸਰਧਾਲੂਆਂ ਲਈ ਕਰਤਾਰਪੁਰ ਸਾਹਿਬ ਲਾਂਘਾ ਖੋਲਿਆ ਜਾ ਸਕੇ। ਤੁਹਾਨੂੰ ਦੱਸ ਦੇਈਏ ਕਿ ਬੀਤੇ ਦਿਨ ਸ਼੍ਰੋਮਣੀ ਕਮੇਟੀ ਦੀ ਗ੍ਰਹਿ ਮੰਤਰੀ ਨਾਲ ਮੀਟਿੰਗ 'ਚ ਸ਼੍ਰੋਮਣੀ ਕਮੇਟੀ ਨੇ ਇਹ ਮੰਗ ਰੱਖੀ ਸੀ।

—PTC News

 

Related Post