550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਸਬੰਧੀ ਵਿਚਾਰ ਵਟਾਂਦਰਾਂ ਕਰਨ ਲਈ ਮੁੜ ਜਾਵਾਂਗਾ ਪਾਕਿਸਤਾਨ :ਭਾਈ ਲੌਂਗੋਵਾਲ

By  Shanker Badra November 30th 2018 07:08 PM

550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਸਬੰਧੀ ਵਿਚਾਰ ਵਟਾਂਦਰਾਂ ਕਰਨ ਲਈ ਮੁੜ ਜਾਵਾਂਗਾ ਪਾਕਿਸਤਾਨ :ਭਾਈ ਲੌਂਗੋਵਾਲ:ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪਾਕਿਸਤਾਨ ਤੋਂ ਭਾਰਤ ਵਾਪਸੀ ’ਤੇ ਅਟਾਰੀ ਸਰਹੱਦ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਸਬੰਧੀ ਨੀਂਹ ਪੱਥਰ ਸਮਾਗਮ ਵਿਚ ਸ਼ਾਮਲ ਹੋਣਾ ਉਨ੍ਹਾਂ ਦੀ ਖ਼ੁਸ਼ਕਿਸਮਤੀ ਹੈ ਅਤੇ ਉਹ ਇਸ ਇਤਿਹਾਸਕ ਮੌਕੇ ਨੂੰ ਉਹ ਸਦਾ ਯਾਦ ਰੱਖਣਗੇ।ਭਾਈ ਲੌਂਗੋਵਾਲ ਨੇ ਪ੍ਰਗਟਾਵਾ ਕੀਤਾ ਕਿ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਦੋਹਾਂ ਦੇਸ਼ਾਂ ਦੇ ਰਿਸ਼ਤਿਆਂ ਨੂੰ ਮਜ਼ਬੂਤ ਕਰੇਗਾ ਅਤੇ ਉਨ੍ਹਾਂ ਦੀ ਅਰਦਾਸ ਹੈ ਕਿ ਅਮਨ ਦਾ ਇਹ ਲਾਂਘਾ ਜਲਦ ਤੋਂ ਜਲਦ ਮੁਕੰਮਲ ਹੋਵੇ।ਵਾਹਗਾ-ਅਟਾਰੀ ਸਰਹੱਦ ਰਾਹੀਂ ਚਾਰ ਦਿਨ ਮਗਰੋਂ ਭਾਰਤ ਪਰਤੇ ਭਾਈ ਲੌਂਗੋਵਾਲ ਨੇ ਮੀਡੀਆ ਨਾਲ ਆਪਣੀਆਂ ਭਾਵਨਾਵਾਂ ਸਾਂਝੀਆਂ ਕਰਦਿਆਂ ਕਿਹਾ ਕਿ ਉਹ ਜਲਦ ਹੀ ਫਿਰ ਪਾਕਿਸਤਾਨ ਜਾਣਗੇ।550th Prakash Purab Events discussions go back Pakistan : Bhai Longowalਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਪਾਕਿਸਤਾਨ ਵਿਖੇ ਵੀ ਵਿਸ਼ਾਲ ਪੱਧਰ ’ਤੇ ਮਨਾਉਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਇਸ ਸਬੰਧ ਵਿਚ ਉਨ੍ਹਾਂ ਦੀ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਅਤੇ ਪਾਕਿਸਤਾਨ ਓਕਾਫ਼ ਬੋਰਡ ਦੇ ਅਧਿਕਾਰੀਆਂ ਨਾਲ ਗੱਲਬਾਤ ਹੋਈ ਹੈ।ਉਨ੍ਹਾਂ ਦੱਸਿਆ ਕਿ ਪਾਕਿਸਤਾਨ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਤਾਰਾ ਸਿੰਘ ਅਤੇ ਹੋਰ ਅਹੁਦੇਦਾਰਾਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਦੀ ਰੂਪ ਰੇਖਾ ਉਲੀਕਣ ਸਬੰਧੀ ਜਨਵਰੀ 2019 ਵਿਚ ਮੁੜ ਪਾਕਿਸਤਾਨ ਆਉਣ ਦਾ ਸੱਦਾ ਦਿੱਤਾ ਹੈ, ਤਾਂ ਜੋ ਪਾਕਿਸਤਾਨ ਸਰਕਾਰ ਨਾਲ ਗੁਰਪੁਰਬ ਸਮਾਗਮਾਂ ਸਬੰਧੀ ਗੱਲਬਾਤ ਕੀਤੀ ਜਾ ਸਕੇ।550th Prakash Purab Events discussions go back Pakistan : Bhai Longowalਇਸ ਤੋਂ ਇਲਾਵਾ ਓਕਾਫ ਬੋਰਡ ਦੇ ਸਕੱਤਰ ਜਨਾਬ ਤਾਰਿਕ ਵਜੀਰ ਖਾਨ ਤੇ ਵਧੀਕ ਸਕੱਤਰ ਇਮਰਾਨ ਗੋਂਦਲ ਤੇ ਫਰਾਸ਼ ਅਬਾਸ ਨਾਲ ਵੀ 550ਵੇਂ ਪ੍ਰਕਾਸ਼ ਪੁਰਬ ਸਬੰਧੀ ਗੱਲਬਾਤ ਕੀਤੀ ਗਈ ਹੈ ਅਤੇ ਉਨ੍ਹਾਂ ਨੇ ਵੀ ਸ਼੍ਰੋਮਣੀ ਕਮੇਟੀ ਨੂੰ ਪਾਕਿਸਤਾਨ ਵਿਖੇ ਕੀਤੇ ਜਾਣ ਵਾਲੇ ਸਮਾਗਮਾਂ ਪ੍ਰਤੀ ਭਰਵਾਂ ਹੁੰਗਾਰਾ ਦਿੱਤਾ ਹੈ।ਭਾਈ ਲੌਂਗੋਵਾਲ ਅਨੁਸਾਰ ਪਾਕਿਸਤਾਨ ਦੀ ਅਗਲੀ ਫੇਰੀ ਦੌਰਾਨ ਸ਼੍ਰੋਮਣੀ ਕਮੇਟੀ ਤੇ ਪਾਕਿਸਤਾਨ ਕਮੇਟੀ ਇਕ ਸਾਂਝੀ ਸ਼ਤਾਬਦੀ ਕਮੇਟੀ ਵੀ ਬਣਾਈ ਜਾਵੇਗੀ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਪ੍ਰਕਾਸ਼ ਪੁਰਬ ਮੌਕੇ ਵਿਸ਼ੇਸ਼ ਤੌਰ ’ਤੇ ਰਾਗੀ ਤੇ ਢਾਡੀ ਜਥੇ ਪਾਕਿਸਤਾਨ ਭੇਜੇ ਜਾਣਗੇ।550th Prakash Purab Events discussions go back Pakistan : Bhai Longowalਇਸੇ ਦੌਰਾਨ ਭਾਈ ਲੌਂਗੋਵਾਲ ਨੇ ਪਾਕਿਸਤਾਨ ਸਥਿਤ ਕੁਝ ਗੁਰ-ਅਸਥਾਨਾਂ ਅਤੇ ਇਤਿਹਾਸਕ ਇਮਾਰਤਾਂ ਦੀ ਹਾਲਤ ਠੀਕ ਨਾ ਹੋਣ ’ਤੇ ਨਿਰਾਸ਼ਾ ਵੀ ਪ੍ਰਗਟ ਕੀਤੀ।ਇਸ ਸਬੰਧ ਵਿਚ ਉਨ੍ਹਾਂ ਸ਼ਹੀਦ ਭਾਈ ਮਨੀ ਸਿੰਘ ਜੀ ਅਤੇ ਸ਼ਹੀਦ ਭਾਈ ਤਾਰੂ ਸਿੰਘ ਜੀ ਦੇ ਲਾਹੌਰ ਸਥਿਤ ਗੁਰਦੁਆਰਾ ਸਾਹਿਬ ਦਾ ਹਵਾਲਾ ਦਿੱਤਾ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਕੁਝ ਗੁਰਦੁਆਰਾ ਸਾਹਿਬਾਨ ਦੀ ਜਗ੍ਹਾ ’ਤੇ ਸਥਾਨਕ ਲੋਕਾਂ ਵੱਲੋਂ ਕਬਜ਼ੇ ਵੀ ਕੀਤੇ ਹੋਏ ਹਨ।ਇਕ ਸਵਾਲ ਦੇ ਜਵਾਬ ਵਿਚ ਉਨ੍ਹਾਂ ਆਖਿਆ ਕਿ ਗੋਪਾਲ ਸਿੰਘ ਚਾਵਲਾ ਨਾਲ ਉਨ੍ਹਾਂ ਦਾ ਕੋਈ ਵਾਸਤਾ ਨਹੀਂ ਹੈ ਅਤੇ ਉਹ ਨੀਂਹ ਪੱਥਰ ਸਮਾਗਮ ਸਮੇਂ ਪਾਕਿਸਤਾਨ ਸਰਕਾਰ ਵੱਲੋਂ ਦਿੱਤੇ ਸਥਾਨ ’ਤੇ ਹੀ ਬੈਠੇ ਸਨ।

-PTCNews

Related Post