ਪਾਕਿਸਤਾਨ 'ਚ ਪ੍ਰਕਾਸ਼ ਪੁਰਬ ਦੀਆਂ ਰੌਣਕਾਂ , ਸ੍ਰੀ ਨਨਕਾਣਾ ਸਾਹਿਬ ਵਿਖੇ ਸਜਾਇਆ ਜਾ ਰਿਹਾ ਹੈ ਨਗਰ ਕੀਰਤਨ

By  Shanker Badra November 12th 2019 02:53 PM

ਪਾਕਿਸਤਾਨ 'ਚ ਪ੍ਰਕਾਸ਼ ਪੁਰਬ ਦੀਆਂ ਰੌਣਕਾਂ , ਸ੍ਰੀ ਨਨਕਾਣਾ ਸਾਹਿਬ ਵਿਖੇ ਸਜਾਇਆ ਜਾ ਰਿਹਾ ਹੈ ਨਗਰ ਕੀਰਤਨ:ਨਨਕਾਣਾ ਸਾਹਿਬ : ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਜਿੱਥੇ ਅੱਜ ਦੁਨੀਆਂ ਭਰ ਵਿੱਚ ਕੌਮਾਂਤਰੀ ਪੱਧਰ 'ਤੇ ਮਨਾਇਆ ਜਾ ਰਿਹਾ ਹੈ। ਓਥੇ ਹੀ ਪਾਕਿਸਤਾਨ ਸਥਿਤ ਸ੍ਰੀ ਨਨਕਾਣਾ ਸਾਹਿਬ ਵਿਖੇ ਵੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਬੜੀ ਧੂਮ -ਧਾਮ ਨਾਲ ਮਨਾਇਆ ਜਾ ਰਿਹਾ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜਨਮ ਅਸਥਾਨ ਨਨਕਾਣਾ ਸਾਹਿਬ ਰੂਹਾਨੀਅਤ ਦੇ ਰੰਗ 'ਚ ਰੰਗਿਆ ਗਿਆ ਹੈ।

550th Prakash Purab 'Nagar Kirtan' At Pakistan Nankana Sahib ਪਾਕਿਸਤਾਨ 'ਚ ਪ੍ਰਕਾਸ਼ ਪੁਰਬ ਦੀਆਂ ਰੌਣਕਾਂ , ਸ੍ਰੀ ਨਨਕਾਣਾ ਸਾਹਿਬਵਿਖੇ ਸਜਾਇਆ ਜਾ ਰਿਹਾ ਹੈ ਨਗਰ ਕੀਰਤਨ

ਇਸ ਦੌਰਾਨ ਪਾਕਿਸਤਾਨ ਸਥਿਤ ਗੁਰਦੁਆਰਾ ਜਨਮ ਅਸਥਾਨ ਨਨਕਾਣਾ ਸਾਹਿਬ ਵਿਖੇ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ 'ਤੇ ਨਗਰ ਕੀਰਤਨ ਸਜਾਇਆ ਗਿਆ ਹੈ। ਨਗਰ ਕੀਰਤਨ ਦੇ ਰਸਤੇ 'ਤੇ ਗੁਰਦੁਆਰਾ ਜਨਮ ਅਸਥਾਨ ਤੋਂ ਗੁਰਦੁਆਰਾ ਕਿਆਰਾ ਸਾਹਿਬ ਤੱਕ ਗਲੀਚਾ ਵਿਛਾਇਆ ਗਿਆ ਹੈ। ਇਸ ਤੋਂ ਪਹਿਲਾਂ ਗੁਰਦੁਆਰਾ ਜਨਮ ਅਸਥਾਨ ਨਨਕਾਣਾ ਸਾਹਿਬ ਵਿਖੇ ਹੋਏ ਸਮਾਗਮ 'ਚ ਫੈਡਰਲ ਮੰਤਰੀ ਨੂਰ ਅੱਲ ਹੱਕ ਕਾਦਰੀ, ਇਵੈਕਿਊ ਟਰੱਸਟ ਪ੍ਰਾਪਰਟੀ ਬੋਰਡ ਦੇ ਚੇਅਰਮੈਨ ਅਮਰ ਮੁਹੰਮਦ ਅਤੇ ਪੰਜਾਬ ਦੇ ਗਵਰਨਰ ਚੌਧਰੀ ਮੁਹੰਮਦ ਸਰਵਰ ਸਮੇਤ ਮੁੱਖ ਸ਼ਖ਼ਸੀਅਤਾਂ ਨੇ ਸ਼ਿਰਕਤ ਕੀਤੀ ਸੀ।

550th Prakash Purab 'Nagar Kirtan' At Pakistan Nankana Sahib ਪਾਕਿਸਤਾਨ 'ਚ ਪ੍ਰਕਾਸ਼ ਪੁਰਬ ਦੀਆਂ ਰੌਣਕਾਂ , ਸ੍ਰੀ ਨਨਕਾਣਾ ਸਾਹਿਬਵਿਖੇ ਸਜਾਇਆ ਜਾ ਰਿਹਾ ਹੈ ਨਗਰ ਕੀਰਤਨ

ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਸਿੱਖ ਸੰਗਤ ਦਾ ਜੋਸ਼ ਵੇਖਣ ਵਾਲਾ ਹੈ। ਸ੍ਰੀ ਨਨਕਾਣਾ ਸਾਹਿਬ ਵਿਖੇ ਦੇਸ਼-ਵਿਦੇਸ਼ ਤੋਂ ਪਹੁੰਚ ਰਹੀਆਂ ਸੰਗਤਾਂ ਵੀ ਆਪਣੇ-ਆਪ ਨੂੰ ਵੱਡੇ ਭਾਗਾਂ ਵਾਲੀਆਂ ਮੰਨ ਰਹੀਆਂ ਹਨ ਤੇ ਉਹ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨਛੋਹ ਪ੍ਰਾਪਤ ਇਤਿਹਾਸਕ ਅਸਥਾਨਾਂ ਦੇ ਦਰਸ਼ਨ ਕਰ ਕੇ ਬਾਗੋਬਾਗ ਹੋ ਰਹੀਆਂ ਹਨ। ਇਸ ਦੌਰਾਨ ਵੱਡੀ ਗਿਣਤੀ ਵਿੱਚ ਸੰਗਤਾਂ ਨਨਕਾਣਾ ਸਾਹਿਬ ਨਤਮਸਤਕ ਹੋ ਰਹੀਆਂ ਹਨ।

550th Prakash Purab 'Nagar Kirtan' At Pakistan Nankana Sahib ਪਾਕਿਸਤਾਨ 'ਚ ਪ੍ਰਕਾਸ਼ ਪੁਰਬ ਦੀਆਂ ਰੌਣਕਾਂ , ਸ੍ਰੀ ਨਨਕਾਣਾ ਸਾਹਿਬਵਿਖੇ ਸਜਾਇਆ ਜਾ ਰਿਹਾ ਹੈ ਨਗਰ ਕੀਰਤਨ

ਜ਼ਿਕਰਯੋਗ ਹੈ ਕਿ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸਿੱਖ ਧਰਮ ਦੇ ਬਾਨੀ ਗੁਰੂ ਨਾਨਕ ਦੇਵ ਜੀ ਦਾ ਜਨਮ ਹੋਇਆ ਸੀ। ਇਸ ਪਾਵਨ ਧਰਤੀ ਉਤੇ ਗੁਰੂ ਸਾਹਿਬ ਦਾ ਬਚਪਨ ਬੀਤਿਆ। ਇਹਦਾ ਪੁਰਾਣਾ ਨਾਂ ਤਲਵੰਡੀ ਸੀ।ਇਹਨੂੰ ਰਾਇ ਭੋਇ ਦੀ ਤਲਵੰਡੀ ਅਤੇ ਰਾਇਪੁਰ ਦੇ ਨਾਵਾਂ ਨਾਲ ਵੀ ਜਾਣਿਆ ਜਾਂਦਾ ਸੀ। ਸਿੱਖ ਧਰਮ ਦੀ ਨੀਂਹ ਰੱਖਣ ਵਾਲੇ ਸ੍ਰੀ ਗੁਰੂ ਨਾਨਕ ਦੇਵ ਜੀ ਇੱਥੇ ਪੈਦਾ ਹੋਏ ਸਨ। ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਮ ’ਤੇ ਹੀ ਇਸ ਸਥਾਨ ਦਾ ਨਾਮ ਨਨਕਾਣਾ ਸਾਹਿਬ ਪੈ ਗਿਆ। ਇਸ ਲਈ ਇਹ ਥਾਂ ਸਿੱਖਾਂ ਲਈ ਬੜੀ ਪਵਿੱਤਰ ਹੈ।

-PTCNews

Related Post