550ਵੇਂ ਪ੍ਰਕਾਸ਼ ਪੁਰਬ ਸਬੰਧੀ ਤਾਲਮੇਲ ਕਮੇਟੀ ਲਈ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਮੁੱਖ ਮੰਤਰੀ ਨੂੰ ਲਿਖਿਆ ਪੱਤਰ

By  Shanker Badra July 18th 2019 06:38 PM

550ਵੇਂ ਪ੍ਰਕਾਸ਼ ਪੁਰਬ ਸਬੰਧੀ ਤਾਲਮੇਲ ਕਮੇਟੀ ਲਈ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਮੁੱਖ ਮੰਤਰੀ ਨੂੰ ਲਿਖਿਆ ਪੱਤਰ:ਅੰਮ੍ਰਿਤਸਰ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਹੋਣ ਵਾਲੇ ਸਮਾਗਮਾਂ ਨੂੰ ਸਾਂਝੇ ਤੌਰ ’ਤੇ ਮਨਾਉਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅਨੁਸਾਰ ਤਾਲਮੇਲ ਕਮੇਟੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਜਾਬ ਸਰਕਾਰ ਨੂੰ ਆਪਣੇ ਦੋ ਨੁਮਾਇੰਦਿਆਂ ਦੇ ਨਾਂ ਭੇਜਣ ਲਈ ਲਿਖਿਆ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਲਿਖੇ ਪੱਤਰ ਰਾਹੀਂ ਪੰਜਾਬ ਸਰਕਾਰ ਦੇ ਦੋ ਨੁਮਾਇੰਦਿਆਂ ਦੇ ਨਾਂ ਤਜਵੀਜ਼ ਕਰਨ ਲਈ ਕਿਹਾ ਹੈ।

550th Prakash Purab Regarding Bhai Gobind Singh Longowal written letter to Chief Minister
550ਵੇਂ ਪ੍ਰਕਾਸ਼ ਪੁਰਬ ਸਬੰਧੀ ਤਾਲਮੇਲ ਕਮੇਟੀ ਲਈ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਮੁੱਖ ਮੰਤਰੀ ਨੂੰ ਲਿਖਿਆ ਪੱਤਰ

ਦੱਸਣਯੋਗ ਹੈ ਕਿ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਇਕ ਤਾਲਮੇਲ ਕਮੇਟੀ ਬਣਾਉਣ ਲਈ ਕਿਹਾ ਗਿਆ ਸੀ।ਉਨ੍ਹਾਂ ਨੇ ਇਸ ਤਾਲਮੇਲ ਕਮੇਟੀ ਵਿਚ ਦੋ ਨੁਮਾਇੰਦੇ ਸ਼੍ਰੋਮਣੀ ਕਮੇਟੀ ਦੇ ਅਤੇ ਦੋ ਨੁਮਾਇੰਦੇ ਪੰਜਾਬ ਸਰਕਾਰ ਦੇ ਸ਼ਾਮਲ ਕਰਨ ਦਾ ਆਦੇਸ਼ ਦਿੱਤਾ ਸੀ।

550th Prakash Purab Regarding Bhai Gobind Singh Longowal written letter to Chief Minister
550ਵੇਂ ਪ੍ਰਕਾਸ਼ ਪੁਰਬ ਸਬੰਧੀ ਤਾਲਮੇਲ ਕਮੇਟੀ ਲਈ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਮੁੱਖ ਮੰਤਰੀ ਨੂੰ ਲਿਖਿਆ ਪੱਤਰ

ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਇਸ ਸਿੱਖ ਵਿਅਕਤੀ ਨੇ ਕਰਤਾਰਪੁਰ ਸਾਹਿਬ ਵਿਖੇ ਸੋਨੇ ਦੀ ਪਾਲਕੀ ਸਾਹਿਬ ਲਈ ਦਾਨ ਕੀਤਾ ਆਪਣਾ ਸਾਰਾ ਸੋਨਾ

ਇਸ ਤੋਂ ਇਲਾਵਾ ਇਸ ਕਮੇਟੀ ਵਿਚ ਇਕ ਸਿੱਖ ਵਿਦਵਾਨ ਨੂੰ ਸ਼ਾਮਲ ਕਰਨ ਲਈ ਵੀ ਆਖਿਆ ਸੀ।ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਦੇ ਆਦੇਸ਼ ਅਨੁਸਾਰ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਪੱਤਰ ਲਿਖ ਕੇ ਸਰਕਾਰ ਦੇ ਨੁਮਾਇੰਦਿਆਂ ਦੇ ਨਾਂ ਤਜਵੀਜ਼ ਕਰਨ ਲਈ ਕਿਹਾ ਹੈ।

-PTCNews

Related Post