550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ’ਚ ਸ਼ਿਰਕਤ ਕਰਨਗੇ ਰਾਸ਼ਟਰਪਤੀ ਰਾਮਨਾਥ ਕੋਵਿੰਦ : ਭਾਈ ਗੋਬਿੰਦ ਸਿੰਘ ਲੌਂਗੋਵਾਲ

By  Shanker Badra September 20th 2019 06:01 PM

550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ’ਚ ਸ਼ਿਰਕਤ ਕਰਨਗੇ ਰਾਸ਼ਟਰਪਤੀ ਰਾਮਨਾਥ ਕੋਵਿੰਦ : ਭਾਈ ਗੋਬਿੰਦ ਸਿੰਘ ਲੌਂਗੋਵਾਲ:ਅੰਮ੍ਰਿਤਸਰ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੁਲਤਾਨਪੁਰ ਲੋਧੀ ਵਿਖੇ ਕਰਵਾਏ ਜਾਣ ਵਾਲੇ 12 ਨਵੰਬਰ ਦੇ ਮੁੱਖ ਸਮਾਗਮ ਵਿਚ ਭਾਰਤ ਦੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਸ਼ਿਰਕਤ ਕਰਨਗੇ। ਇਸ ਸਬੰਧੀ ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਵਲੋਂ ਦਿੱਤਾ ਗਿਆ ਸੱਦਾ ਪ੍ਰਵਾਨ ਕਰ ਲਿਆ ਹੈ।

550th Prakash Purb events Will participate Ram Nath Kovind :Gobind Singh Longowal 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ’ਚ ਸ਼ਿਰਕਤ ਕਰਨਗੇ ਰਾਸ਼ਟਰਪਤੀ ਰਾਮਨਾਥ ਕੋਵਿੰਦ : ਭਾਈ ਗੋਬਿੰਦ ਸਿੰਘ ਲੌਂਗੋਵਾਲ

ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਰਾਮਨਾਥ ਕੋਵਿੰਦ ਨੂੰ ਅੱਜ ਰਾਸ਼ਟਰਪਤੀ ਭਵਨ ਵਿਖੇ ਸੱਦਾ ਪੱਤਰ ਦੇਣ ਸਮੇਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਸੁਖਬੀਰ ਸਿੰਘ ਬਾਦਲ, ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਅਤੇ ਰਾਜ ਸਭਾ ਦੇ ਮੈਂਬਰ ਬਲਵਿੰਦਰ ਸਿੰਘ ਭੂੰਦੜ ਮੌਜੂਦ ਸਨ।ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਦੱਸਿਆ ਕਿ ਦੇਸ਼ ਦੇ ਰਾਸ਼ਟਰਪਤੀ ਕੋਵਿੰਦ ਨੇ ਸੱਦਾ ਪ੍ਰਵਾਨ ਕਰਦਿਆਂ ਕਿਹਾ ਹੈ ਕਿ ਇਸ ਇਤਿਹਾਸਕ ਮੌਕੇ ’ਤੇ ਹਾਜ਼ਰ ਹੋਣਾ ਉਨ੍ਹਾਂ ਦੀ ਖ਼ੁਸ਼ਕਿਸਮਤੀ ਹੋਵੇਗੀ।

550th Prakash Purb events Will participate Ram Nath Kovind :Gobind Singh Longowal 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ’ਚ ਸ਼ਿਰਕਤ ਕਰਨਗੇ ਰਾਸ਼ਟਰਪਤੀ ਰਾਮਨਾਥ ਕੋਵਿੰਦ : ਭਾਈ ਗੋਬਿੰਦ ਸਿੰਘ ਲੌਂਗੋਵਾਲ

ਇਸ ਮੌਕੇ ਸਿੱਖ ਵਫ਼ਦ ਵੱਲੋਂ ਸ੍ਰੀ ਰਾਮਨਾਥ ਕੋਵਿੰਦ ਨੂੰ ਸਤਿਕਾਰ ਵਜੋਂ ਫੁੱਲਾਂ ਦਾ ਗੁਲਦਸਤਾ ਵੀ ਭੇਟ ਕੀਤਾ ਗਿਆ। ਦੱਸਣਯੋਗ ਹੈ ਕਿ ਸਿੱਖ ਪੰਥ ਦੀ ਪ੍ਰਤੀਨਿਧ ਧਾਰਮਿਕ ਸੰਸਥਾ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਸਮੇਂ ਸ਼ਮੂਲੀਅਤ ਲਈ ਦੇਸ਼ ਦੁਨੀਆਂ ਦੀਆਂ ਪ੍ਰਮੁੱਖ ਹਸਤੀਆਂ ਨੂੰ ਸੱਦੇ ਦਿੱਤੇ ਜਾ ਰਹੇ ਹਨ। ਇਸ ਤਹਿਤ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਵੱਖ-ਵੱਖ ਸੂਬਿਆਂ ਦੇ ਮੁੱਖ ਮੰਤਰੀਆਂ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸੱਦਾ ਪੱਤਰ ਦਿੱਤੇ ਜਾ ਚੁੱਕੇ ਹਨ। ਇਸ ਤੋਂ ਇਲਾਵਾ ਅੰਤਰ ਧਰਮ ਸੰਮੇਲਨ ਸਬੰਧੀ ਵੱਖ-ਵੱਖ ਧਰਮ ਆਗੂਆਂ ਨੂੰ ਵੀ ਸੱਦੇ ਦਿੱਤੇ ਗਏ ਹਨ।

-PTCNews

Related Post