ਚੀਨ ਦੇ ਸ਼ਿਨਜਿਆਂਗ ਸੂਬੇ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਜ਼ਬਰਦਸਤ ਝਟਕੇ

By  Shanker Badra January 20th 2020 10:02 AM

ਚੀਨ ਦੇ ਸ਼ਿਨਜਿਆਂਗ ਸੂਬੇ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਜ਼ਬਰਦਸਤ ਝਟਕੇ:ਚੀਨ : ਚੀਨ ਦੇ ਸ਼ਿਨਜਿਆਂਗ ਸੂਬੇ ਵਿੱਚ ਬੀਤੀ ਰਾਤ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ ਹਨ। ਅਮਰੀਕੀ ਭੂ-ਵਿਗਿਆਨ ਸਰਵੇਖਣ (USGS) ਮੁਤਾਬਕ ਭੂਚਾਲ ਦੀ ਤੀਬਰਤਾ 6.0 ਦੱਸੀ ਜਾ ਰਹੀ ਹੈ।

6.4 Magnitude Earthquake Jolts China Xinjiang Region ਚੀਨ ਦੇ ਸ਼ਿਨਜਿਆਂਗ ਸੂਬੇ 'ਚ ਮਹਿਸੂਸ ਕੀਤੇ ਗਏਭੂਚਾਲ ਦੇ ਜ਼ਬਰਦਸਤ ਝਟਕੇ

ਦੱਸਿਆ ਜਾਂਦਾ ਹੈ ਕਿ ਭੂਚਾਲ ਸਥਾਨਕ ਸਮੇਂ ਅਨੁਸਾਰ ਰਾਤ 9:27 ਤੇ ਆਇਆ ਅਤੇ ਇਸ ਦਾ ਕੇਂਦਰ ਪ੍ਰਾਚੀਨ ਰੇਸ਼ਮ ਮਾਰਗ ਦੇ ਸ਼ਹਿਰ ਕਾਸ਼ਗਰ ਤੋਂ 100 ਕਿਲੋਮੀਟਰ ਉਤਰ ਪੂਰਬ ਵੱਲ ਸੀ।

6.4 Magnitude Earthquake Jolts China Xinjiang Region ਚੀਨ ਦੇ ਸ਼ਿਨਜਿਆਂਗ ਸੂਬੇ 'ਚ ਮਹਿਸੂਸ ਕੀਤੇ ਗਏਭੂਚਾਲ ਦੇ ਜ਼ਬਰਦਸਤ ਝਟਕੇ

ਦੱਸ ਦੇਈਏ ਚੀਨ ਵਿੱਚ ਨਿਯਮਤ ਭੂਚਾਲ ਆਉਂਦੇ ਰਹਿੰਦੇ ਹਨ। ਫਰਵਰੀ 2003 ਵਿੱਚ ਵੀ 6.8 ਤੀਬਰਤਾ ਦਾ ਭੂਚਾਲ ਸ਼ਿਨਜਿਆਂਗ ਸੂਬੇ ਵਿੱਚ ਆਇਆ ਸੀ, ਜਿਸ ਵਿੱਚ 268 ਲੋਕਾਂ ਦੀ ਮੌਤ ਹੋਈ ਸੀ ਅਤੇ ਕਾਫੀ ਨੁਕਸਾਨ ਵੀ ਹੋਇਆ ਸੀ।

-PTCNews

Related Post