ਕੈਥਲ 'ਚ ਦੋ ਕਾਰਾਂ ਦੀ ਹੋਈ ਜ਼ਬਰਦਸਤ ਟੱਕਰ, 6 ਲੋਕਾਂ ਦੀ ਮੌਤ

By  Riya Bawa November 30th 2021 04:23 PM

ਕੈਥਲ: ਹਰਿਆਣਾ ਦੇ ਕੈਥਲ ਜ਼ਿਲ੍ਹੇ ਵਿੱਚ ਸਵੇਰੇ ਦੋ ਕਾਰਾਂ ਦੀ ਆਹਮੋ-ਸਾਹਮਣੀ ਟੱਕਰ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਹਾਦਸੇ ਵਿਚ 4 ਬਾਰਾਤੀਆਂ ਸਮੇਤ 6 ਲੋਕਾਂ ਦੀ ਮੌਤ ਹੋ ਗਈ। ਮਰਨ ਵਾਲਿਆਂ ਵਿੱਚ ਇੱਕ ਜੋੜਾ ਵੀ ਸ਼ਾਮਲ ਹੈ। ਹਾਦਸਾ ਇੰਨਾ ਭਿਆਨਕ ਸੀ ਕਿ ਦੋਵੇਂ ਕਾਰਾਂ ਪੂਰੀ ਤਰ੍ਹਾਂ ਤਬਾਹ ਹੋ ਗਈਆਂ। ਹਾਦਸੇ ਵਿੱਚ ਦੋ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਬਾਕੀਆਂ ਨੂੰ ਹਸਪਤਾਲ ਲਿਜਾਣ 'ਤੇ ਡਾਕਟਰਾਂ ਨੇ ਮ੍ਰਿਤਕ ਐਲਾਨ ਦਿੱਤਾ। ਚਾਰ ਜ਼ਖ਼ਮੀ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ।

ਇਹ ਹਾਦਸਾ ਅੱਜ ਸਵੇਰੇ 7 ਵਜੇ ਜ਼ਿਲ੍ਹੇ ਦੇ ਪਾਈ ਪਿੰਡ ਨੇੜੇ ਹੋਇਆ। ਹਾਦਸਾ ਉਸ ਸਮੇਂ ਹੋਇਆ ਜਦੋਂ ਆਈ-10 ਤੇ ਸਵਿਫਟ ਡਿਜ਼ਾਇਰ ਦੀ ਟੱਕਰ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਦੋਵੇਂ ਗੱਡੀਆਂ 'ਚ ਸਵਾਰ ਸਾਰੇ ਲੋਕ ਵਿਆਹ ਸਮਾਗਮ 'ਚ ਸ਼ਾਮਲ ਹੋਣ ਜਾ ਰਹੇ ਸਨ। ਇਸ ਦੇ ਨਾਲ ਹੀ ਹਾਦਸੇ ਦੀ ਸੂਚਨਾ ਪੁਲਸ ਨੂੰ ਦਿੱਤੀ ਗਈ। ਸੂਚਨਾ ਮਿਲਦੇ ਹੀ ਪੁਲਸ ਮੌਕੇ 'ਤੇ ਪਹੁੰਚ ਗਈ। ਪੁਲਿਸ ਨੇ ਦੱਸਿਆ ਕਿ ਘਟਨਾ ਸਵੇਰੇ 7 ਵਜੇ ਦੀ ਹੈ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਉਨ੍ਹਾਂ ਦੱਸਿਆ ਕਿ ਆਈ-10 ਦੇ ਛੇ ਸਵਾਰ ਵਿਆਹ ਵਿੱਚ ਸ਼ਾਮਲ ਹੋਣ ਤੋਂ ਬਾਅਦ ਪੁੰਡਰੀ ਆ ਰਹੇ ਸਨ, ਜਦੋਂਕਿ ਡਿਜ਼ਾਇਰ ਵਿੱਚ ਚਾਰ ਸਵਾਰ ਕੁਰੂਕਸ਼ੇਤਰ ਤੋਂ ਕੈਥਲ ਦੇ ਮਲਹਾਰ ਪਿੰਡ ਜਾ ਰਹੇ ਸਨ। ਆਈ-10 ਵਿੱਚ ਸਫ਼ਰ ਕਰ ਰਹੇ ਚਾਰ ਮ੍ਰਿਤਕਾਂ ਦੀ ਪਛਾਣ ਬਰੇਲੀ ਦੇ ਵਸਨੀਕ ਸਤਿਅਮ (26), ਪੁੰਡਰੀ ਦੇ ਰਮੇਸ਼ (55), ਨਰਵਾਨਾ ਦੇ ਅਨਿਲ (55) ਤੇ ਹਿਸਾਰ ਦੇ ਸ਼ਿਵਮ (20) ਵਜੋਂ ਹੋਈ ਹੈ।

-PTC News

Related Post