ਤਰਨ ਤਾਰਨ ਜ਼ਿਲ੍ਹੇ 'ਚ ਕੋਰੋਨਾ ਨੇ ਦਿੱਤੀ ਦਸਤਕ, ਸ੍ਰੀ ਹਜ਼ੂਰ ਸਾਹਿਬ ਤੋਂ ਆਏ 6 ਸ਼ਰਧਾਲੂਆਂ ਦੀ ਰਿਪੋਰਟ ਆਈ ਪਾਜ਼ੀਟਿਵ

By  Shanker Badra April 27th 2020 07:17 PM -- Updated: April 27th 2020 08:30 PM

ਤਰਨ ਤਾਰਨ ਜ਼ਿਲ੍ਹੇ 'ਚ ਕੋਰੋਨਾ ਨੇ ਦਿੱਤੀ ਦਸਤਕ, ਸ੍ਰੀ ਹਜ਼ੂਰ ਸਾਹਿਬ ਤੋਂ ਆਏ 6 ਸ਼ਰਧਾਲੂਆਂ ਦੀ ਰਿਪੋਰਟ ਆਈ ਪਾਜ਼ੀਟਿਵ:ਤਰਨ ਤਾਰਨ : ਕੋਰੋਨਾ ਵਾਇਰਸ ਦੁਨੀਆ ਭਰ ਸਮੇਤ ਪੂਰੇ ਪੰਜਾਬ ਵਿਚ ਪੈਰ ਪਸਾਰਦਾ ਜਾ ਰਿਹਾ ਹੈ। ਪੰਜਾਬ ਅੰਦਰ ਮਰੀਜ਼ਾਂ ਦੀ ਗਿਣਤੀ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਤਰਨ ਤਾਰਨ ਜ਼ਿਲ੍ਹਾ ਹੁਣ ਤੱਕ ਕੋਰੋਨਾ ਦੀ ਇਸ ਮਹਾਂਮਾਰੀ ਤੋਂ ਬਚਿਆ ਹੋਇਆ ਸੀ ਪਰ ਹੁਣ ਤਰਨ ਤਾਰਨ ਜ਼ਿਲ੍ਹੇ 'ਚ ਵੀ ਕੋਰੋਨਾ ਨੇ ਦਸਤਕ ਦੇ ਦਿੱਤੀ ਹੈ ,ਜਿਥੇ ਸੋਮਵਾਰ ਸ਼ਾਮ 6 ਨਵੇਂ ਕੋਰੋਨਾ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ। ਜਿਸ ਤੋਂ ਬਾਅਦ ਉਨ੍ਹਾਂ ਨੂੰ ਸਿਵਲ ਹਸਪਤਾਲ ਤਰਨਤਾਰਨ ਦੇ ਆਈਸੋਲੇਸ਼ਨ ਵਾਰਡ ਵਿੱਚ ਭੇਜ ਦਿੱਤਾ ਗਿਆ ਹੈ ਅਤੇ ਪਿੰਡ ਨੂੰ ਸੀਲ ਕਰ ਦਿੱਤਾ ਹੈ। ਤਰਨ ਤਾਰਨ ਦੇ ਨਜ਼ਦੀਕੀ ਕਸਬਾ ਸੁਰ ਸਿੰਘ ਦੇ 5 ਵਿਅਕਤੀ ਅਤੇ ਬਾਸਰਕੇ ਪਿੰਡ ਦੀ ਇੱਕ ਔਰਤ ਕੋਰੋਨਾ ਵਾਇਰਸ ਨਾਲ ਪਾਜ਼ੀਟਿਵ ਪਾਏ ਗਏ ਹਨ। ਇਹ ਸਾਰੇ ਕੋਰੋਨਾ ਪੀੜਤ 25 ਅਪ੍ਰੈਲ ਦਿਨ ਸ਼ੁੱਕਰਵਾਰ ਨੂੰ ਬਲੈਰੋ ਅਤੇ ਇਨੋਵਾ ਕਾਰਾਂ ਵਿੱਚ ਸ੍ਰੀ ਹਜ਼ੂਰ ਸਾਹਿਬ ਤੋਂ ਵਾਪਸ ਆਏ ਸਨ। ਇਨ੍ਹਾਂ ਸਾਰੇ ਯਾਤਰੀਆਂ ਦੇ ਸੈਂਪਲ ਸ਼ਨੀਵਾਰ ਨੂੰ ਜਾਂਚ ਲਈ ਅੰਮ੍ਰਿਤਸਰ ਦੇ ਮੈਡੀਕਲ ਕਾਲਜ ਵਿਖੇ ਭੇਜੇ ਗਏ ਸਨ, ਜਿਸ ਦੀ ਰਿਪੋਰਟ ਅੱਜ ਆਉਣ 'ਤੇ 6 ਲੋਕਾਂ ਦੇ ਕੋਰੋਨਾ ਵਾਇਰਸ ਨਾਲ ਪਾਜ਼ੀਟਿਵ ਹੋਣ ਦੀ ਪੁਸ਼ਟੀ ਕੀਤੀ ਗਈ ਹੈ। -PTCNews

Related Post