ਪੰਜਾਬ 'ਚ ਕੋਰੋਨਾ ਨਾਲ ਇੱਕ ਹੋਰ ਮੌਤ, ਪਠਾਨਕੋਟ ਦੇ 60 ਸਾਲਾ ਪੀੜਤ ਵਿਅਕਤੀ ਨੇ ਤੋੜਿਆ ਦਮ  

By  Shanker Badra June 2nd 2020 01:13 PM -- Updated: June 2nd 2020 01:23 PM

ਪੰਜਾਬ 'ਚ ਕੋਰੋਨਾ ਨਾਲ ਇੱਕ ਹੋਰ ਮੌਤ, ਪਠਾਨਕੋਟ ਦੇ 60 ਸਾਲਾ ਪੀੜਤ ਵਿਅਕਤੀ ਨੇ ਤੋੜਿਆ ਦਮ:ਪਠਾਨਕੋਟ : ਚੀਨ ਦੇ ਵੁਹਾਨ ਸ਼ਹਿਰ ਤੋਂ ਫੈਲੇ ਕੋਰੋਨਾ ਵਾਇਰਸ ਨੇ ਪੂਰੀ ਦੁਨੀਆ ਵਿੱਚ ਹਫੜਾ -ਦਫੜੀ ਮਚਾ ਦਿੱਤੀ ਹੈ। ਵਿਸ਼ਵ ਭਰ ਦੇ ਮੁਲਕ ਕੋਰੋਨਾ ਮਹਾਂਮਾਰੀ ਦੀ ਚਪੇਟ ਵਿਚ ਆਏ ਹੋਏ ਹਨ। ਲਾਕਡਾਊਨ ਵਿਚ ਢਿੱਲ ਦੇਣ ਤੋਂ ਬਾਅਦ ਪੰਜਾਬ ਵਿਚ ਕੋਰੋਨਾ ਵਾਇਰਸ ਦੇ ਮਾਮਲਿਆਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਪੰਜਾਬ ਵਿੱਚ ਅੱਜ 45ਵੀਂ ਮੌਤ ਹੋ ਗਈ ਹੈ।

ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਵਿਚ ਦਾਖਲ ਪਠਾਨਕੋਟ ਦੇ ਮਰੀਜ਼ ਦੀ ਮੌਤ ਹੋ ਗਈ ਹੈ। ਪਠਾਨਕੋਟ ਦੀ ਇੰਦਰਾ ਕਲੋਨੀ ਦੇ ਰਹਿਣ ਵਾਲਾ 60 ਸਾਲਾ ਕੋਰੋਨਾ ਪੀੜਤ ਵਿਅਕਤੀ ਦੀ ਹਾਲਤ ਕਾਫੀ ਗੰਭੀਰ ਸੀ। ਪਹਿਲਾਂ ਉਸ ਨੂੰ ਸਾਹ ਨਾ ਆਉਣ ਕਾਰਨ ਆਕਸੀਜਨ ਲਾਈ ਗਈ ਸੀ ਪਰ ਉਸ ਦੀ ਸਿਹਤ ਜ਼ਿਆਦਾ ਵਿਗੜਨ ਕਾਰਨ ਉਸ ਨੂੰ ਵੈਂਟੀਲੇਟਰ 'ਤੇ ਰੱਖਿਆ ਗਿਆ ਸੀ, ਜਿਸ ਦੀ ਅੱਜ ਮੌਤ ਹੋ ਗਈ।

ਇਸ ਦੇ ਇਲਾਵਾ ਪਠਾਨਕੋਟ ਜ਼ਿਲ੍ਹੇ 'ਚ ਅੱਜ 7 ਨਵੇਂ ਕੋਰੋਨਾ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ,ਜਿਸ ਤੋਂ ਬਾਅਦ ਜ਼ਿਲੇ ਵਿੱਚ ਮਰੀਜ਼ਾਂ ਦੀ ਕੁੱਲ ਗਿਣਤੀ 69 ਅਤੇ ਐਕਟਿਵ ਮਾਮਲਿਆਂ ਦੀ ਗਿਣਤੀ 30 ਹੋ ਗਈ ਹੈ।ਪਠਾਨਕੋਟ ਜ਼ਿਲ੍ਹੇ 'ਚ ਕੋਰੋਨਾ ਨਾਲ 3 ਲੋਕਾਂ ਦੀ ਮੌਤ ਹੋ ਚੁੱਕੀ ਹੈ। ਓਧਰ ਪੰਜਾਬ ਵਿਚ ਕੋਰੋਨਾ ਵਾਇਰਸ ਦੇ ਪੀੜਤ ਮਰੀਜ਼ਾਂ ਦੀ ਗਿਣਤੀ 2300 ਤੋਂ ਪਾਰ ਹੋ ਗਈ ਹੈ।

-PTCNews

Related Post