69ਵੇਂ ਗਣਤੰਤਰ ਦਿਵਸ ਮੌਕੇ ਪੰਜਾਬ ਦੇ ਰਾਜਪਾਲ ਪਠਾਨਕੋਟ ’ਚ ਰਾਜ ਪੱਧਰੀ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣਗੇ

By  Joshi January 3rd 2018 10:51 AM

69ਵੇਂ ਗਣਤੰਤਰ ਦਿਵਸ ਮੌਕੇ ਪੰਜਾਬ ਦੇ ਰਾਜਪਾਲ ਪਠਾਨਕੋਟ ’ਚ ਰਾਜ ਪੱਧਰੀ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣਗੇ

ਮੁੱਖ ਮੰਤਰੀ ਪਟਿਆਲਾ ਵਿਖੇ ਤਿਰੰਗਾ ਲਹਿਰਾਉਣਗੇ

ਚੰਡੀਗੜ, 2 ਜਨਵਰੀ: ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ 69ਵੇਂ ਗਣਤੰਤਰ ਦਿਵਸ ਮੌਕੇ ਪਠਾਨਕੋਟ ਵਿਖੇ ਰਾਜ ਪੱਧਰੀ ਸਮਾਰੋਹ ਦੌਰਾਨ ਕੌਮੀ ਝੰਡਾ ਲਹਿਰਾਉਣਗੇ ਜਦਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਟਿਆਲਾ ਵਿਖੇ ਤਿਰੰਗਾ ਲਹਿਰਾਉਣ ਦੀ ਰਸਮ ਨਿਭਾਉਣਗੇ।

ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਨੇ ਗਣਤੰਤਰ ਦਿਵਸ ਮੌਕੇ ਵੱਖ-ਵੱਖ ਜ਼ਿਲਾ ਹੈਡਕੁਆਟਰਾਂ ’ਤੇ ਹੋਣ ਵਾਲੇ ਸਮਾਗਮਾਂ ਦੀ ਪ੍ਰਧਾਨਗੀ ਕਰਨ ਲਈ ਆਪਣੇ ਕੈਬਨਿਟ ਸਾਥੀਆਂ ਨੂੰ ਵੀ ਤਾਇਨਾਤ ਕੀਤਾ ਹੈ।

69ਵੇਂ ਗਣਤੰਤਰ ਦਿਵਸ ਮੌਕੇ ਪੰਜਾਬ ਦੇ ਰਾਜਪਾਲ ਪਠਾਨਕੋਟ ’ਚ ਰਾਜ ਪੱਧਰੀ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣਗੇਬੁਲਾਰੇ ਨੇ ਦੱਸਿਆ ਕਿ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਜਲੰਧਰ ਵਿਖੇ ਕੌਮੀ ਝੰਡਾ ਲਹਿਰਾਉਣਗੇ। ਇਸੇ ਤਰਾਂ ਬਠਿੰਡਾ ਵਿਖੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬ੍ਰਹਮ ਮਹਿੰਦਰਾ, ਸੰਗਰੂਰ ਵਿਖੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ, ਲੁਧਿਆਣਾ ਵਿਖੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ, ਅੰਮਿ੍ਰਤਸਰ ਵਿਖੇ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ, ਹੁਸ਼ਿਆਰਪੁਰ ਵਿਖੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਿ੍ਰਪਤ ਰਜਿੰਦਰ ਸਿੰਘ ਬਾਜਵਾ, ਫਰੀਦਕੋਟ ਵਿਖੇ ਸਿੰਚਾਈ ਤੇ ਊਰਜਾ ਮੰਤਰੀ ਰਾਣਾ ਗੁਰਜੀਤ ਸਿੰਘ ਅਤੇ ਗੁਰਦਾਸਪੁਰ ਵਿਖੇ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਗਣਤੰਤਰ ਦਿਵਸ ਮੌਕੇ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ।

ਬੁਲਾਰੇ ਨੇ ਅੱਗੇ ਦੱਸਿਆ ਕਿ ਰੋਪੜ ਵਿਖੇ ਸਿੱਖਿਆ ਰਾਜ ਮੰਤਰੀ ਅਰੁਣਾ ਚੌਧਰੀ, ਫਤਹਿਗੜ ਸਾਹਿਬ ਵਿਖੇ ਲੋਕ ਨਿਰਮਾਣ ਰਾਜ ਮੰਤਰੀ ਰਜ਼ੀਆ ਸੁਲਤਾਨਾ ਅਤੇ ਮੋਗਾ ਵਿਖੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ ਕੌਮੀ ਝੰਡਾ ਲਹਿਰਾਉਣਗੇ।

—PTC News

Related Post