Mon, Aug 11, 2025
Whatsapp

ਮੁਕਤਸਰ 'ਚ ਸਿਲੰਡਰ ਫਟਣ ਕਾਰਨ 7 ਲੋਕ ਜ਼ਖਮੀ, ਬਰਸੀ ਸਮਾਗਮ ਦੌਰਾਨ ਵਾਪਰਿਆ ਹਾਦਸਾ

ਗਿੱਦੜਬਾਹਾ ਵਿਧਾਨ ਸਭਾ ਹਲਕੇ ਦੇ ਡੇਰਾ ਬਾਬਾ ਗੰਗਾਰਾਮ ਵਿਖੇ ਚੱਲ ਰਹੇ ਬਰਸੀ ਸਮਾਗਮ ਦੌਰਾਨ ਸਿਲੰਡਰ ਫਟਣ ਕਾਰਨ ਸੱਤ ਵਿਅਕਤੀ ਜ਼ਖ਼ਮੀ ਹੋ ਗਏ।

Reported by:  PTC News Desk  Edited by:  Amritpal Singh -- May 18th 2024 03:12 PM
ਮੁਕਤਸਰ 'ਚ ਸਿਲੰਡਰ ਫਟਣ ਕਾਰਨ 7 ਲੋਕ ਜ਼ਖਮੀ, ਬਰਸੀ ਸਮਾਗਮ ਦੌਰਾਨ ਵਾਪਰਿਆ ਹਾਦਸਾ

ਮੁਕਤਸਰ 'ਚ ਸਿਲੰਡਰ ਫਟਣ ਕਾਰਨ 7 ਲੋਕ ਜ਼ਖਮੀ, ਬਰਸੀ ਸਮਾਗਮ ਦੌਰਾਨ ਵਾਪਰਿਆ ਹਾਦਸਾ

Punjab News: ਗਿੱਦੜਬਾਹਾ ਵਿਧਾਨ ਸਭਾ ਹਲਕੇ ਦੇ ਡੇਰਾ ਬਾਬਾ ਗੰਗਾਰਾਮ ਵਿਖੇ ਚੱਲ ਰਹੇ ਬਰਸੀ ਸਮਾਗਮ ਦੌਰਾਨ ਸਿਲੰਡਰ ਫਟਣ ਕਾਰਨ ਸੱਤ ਵਿਅਕਤੀ ਜ਼ਖ਼ਮੀ ਹੋ ਗਏ। ਜਿਨ੍ਹਾਂ ਨੂੰ ਨਿੱਜੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਖੁਸ਼ਕਿਸਮਤੀ ਨਾਲ ਇਸ ਘਟਨਾ ਵਿਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਅਤੇ ਸਿਲੰਡਰ ਪੂਰੀ ਤਰ੍ਹਾਂ ਤਬਾਹ ਹੋ ਗਿਆ।

ਜਾਣਕਾਰੀ ਅਨੁਸਾਰ ਡੇਰਾ ਬਾਬਾ ਗੰਗਾਰਾਮ ਵਿਖੇ ਬਰਸੀ ਸਮਾਗਮ ਦਾ ਪ੍ਰੋਗਰਾਮ 16 ਮਈ ਤੋਂ 23 ਮਈ ਤੱਕ ਜਾਰੀ ਹੈ, ਇਸੇ ਦੌਰਾਨ ਸ਼ਨੀਵਾਰ ਦੁਪਹਿਰ ਦਾ ਲੰਗਰ ਤਿਆਰ ਕੀਤਾ ਜਾ ਰਿਹਾ ਸੀ ਕਿ ਅਚਾਨਕ ਇੱਕ ਸਿਲੰਡਰ ਵਿੱਚੋਂ ਗੈਸ ਲੀਕ ਹੋਣ ਕਾਰਨ ਸਿਲੰਡਰ ਨੂੰ ਅੱਗ ਲੱਗ ਗਈ। ਜਿਸ ਕਾਰਨ ਸਿਲੰਡਰ ਫਟ ਗਿਆ।


ਇਸ ਘਟਨਾ 'ਚ ਮਿਠਾਈ ਵਾਲੇ ਸਮੇਤ 7 ਲੋਕ ਜ਼ਖਮੀ ਹੋ ਗਏ ਹਨ। ਜਿਨ੍ਹਾਂ ਨੂੰ ਪਹਿਲਾਂ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਗੰਭੀਰ ਰੂਪ ਨਾਲ ਝੁਲਸਣ ਕਾਰਨ ਪੰਜ ਵਿਅਕਤੀਆਂ ਨੂੰ ਬਠਿੰਡਾ ਹਸਪਤਾਲ ਰੈਫਰ ਕਰ ਦਿੱਤਾ ਗਿਆ ਹੈ।

- PTC NEWS

Top News view more...

Latest News view more...

PTC NETWORK
PTC NETWORK      
Notification Hub
Icon