72 ਸਾਲਾਂ ਬਾਅਦ ਖੁੱਲ੍ਹ ਗਿਆ ਬਾਬੇ ਨਾਨਕ ਦੇ ਦਰ ਨੂੰ ਜਾਣ ਵਾਲਾ ਰਾਹ , ਪਹਿਲਾ ਜਥਾ ਹੋਇਆ ਰਵਾਨਾ

By  Shanker Badra November 9th 2019 01:58 PM -- Updated: November 9th 2019 02:03 PM

72 ਸਾਲਾਂ ਬਾਅਦ ਖੁੱਲ੍ਹ ਗਿਆ ਬਾਬੇ ਨਾਨਕ ਦੇ ਦਰ ਨੂੰ ਜਾਣ ਵਾਲਾ ਰਾਹ , ਪਹਿਲਾ ਜਥਾ ਹੋਇਆ ਰਵਾਨਾ:ਕਰਤਾਰਪੁਰ ਸਾਹਿਬ : ਭਾਰਤ ਦੀਆਂ ਸਿੱਖ ਸੰਗਤਾਂ ਵੱਲੋਂ ਲੰਬੇ ਸਮੇਂ ਤੋਂ ਉਡੀਕੇ ਜਾ ਰਹੇ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਅੱਜ ਭਾਰਤ -ਪਾਕਿਸਤਾਨ ਵੱਲੋਂ ਖੋਲ੍ਹਿਆ ਗਿਆ ਹੈ। ਅੱਜ ਜਦੋਂ ਭਾਰਤ ਤੋਂ ਸ਼ਰਧਾਲੂਆਂ ਦਾ ਪਹਿਲਾ ਜੱਥਾ ਰਵਾਨਾ ਹੋਇਆ ਤਾਂ 72 ਸਾਲਾਂ ਤੋਂ ਕੀਤੀ ਜਾ ਰਹੀ ਸਿੱਖਾਂ ਦੀ ਅਰਦਾਸ ਪੂਰੀ ਹੋ ਗਈ। ਇਸ ਮੌਕੇ ਭਾਰਤ ਦੀਆਂ ਪ੍ਰਸਿੱਧ ਸ਼ਖਸੀਅਤਾਂ ਤੇ ਸਿਆਸੀ ਨੇਤਾ ਇਸ ਉਦਘਾਟਨ ਵੇਲੇ ਮੌਜੂਦ ਸਨ।

  72 years After Kartarpur Sahib corridor opening , First Jatha Depart 72 ਸਾਲਾਂ ਬਾਅਦ ਖੁੱਲ੍ਹ ਗਿਆਬਾਬੇ ਨਾਨਕ ਦੇ ਦਰ ਨੂੰ ਜਾਣ ਵਾਲਾ ਰਾਹ , ਪਹਿਲਾ ਜਥਾ ਹੋਇਆ ਰਵਾਨਾ

ਇਸ ਦੌਰਾਨ ਇਤਿਹਾਸਕ ਕਰਤਾਰਪੁਰ ਸਾਹਿਬ ਲਾਂਘੇ ਦਾ ਉਦਘਾਟਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਭਾਰਤ ਵਾਲੇ ਪਾਸੇ ਕੀਤਾ ਗਿਆ ਹੈ। ਜਿਸ ਤੋਂ ਬਾਅਦ ਸ਼ਰਧਾਲੂਆਂ ਦਾ ਪਹਿਲਾਂ ਜਥਾ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ 'ਚ ਗੁਰਦੁਆਰਾ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਰਵਾਨਾ ਹੋ ਗਿਆ ਹੈ।

  72 years After Kartarpur Sahib corridor opening , First Jatha Depart 72 ਸਾਲਾਂ ਬਾਅਦ ਖੁੱਲ੍ਹ ਗਿਆਬਾਬੇ ਨਾਨਕ ਦੇ ਦਰ ਨੂੰ ਜਾਣ ਵਾਲਾ ਰਾਹ , ਪਹਿਲਾ ਜਥਾ ਹੋਇਆ ਰਵਾਨਾ

ਭਾਰਤ -ਪਾਕਿਸਤਾਨ ਸਰਹੱਦ ਪਾਰ ਕਰ ਕੇ ਸਿਰਫ਼ ਸਾਢੇ ਚਾਰ ਕਿਲੋਮੀਟਰ ਦੀ ਦੂਰੀ ’ਤੇ ਪਾਕਿਸਤਾਨੀ ਪੰਜਾਬ ਦੇ ਨਾਰੋਵਾਲ ਜ਼ਿਲ੍ਹੇ ’ਚ ਸਥਿਤ ਪਿੰਡ ਕਰਤਾਰਪੁਰ ਸਾਹਿਬ ਤੇ ਉੱਥੋਂ ਦਾ ਗੁਰੂ ਘਰ ਦਰਬਾਰ ਸਾਹਿਬ ਹੈ। ਸਿੱਖ ਧਰਮ ਦੇ ਮੋਢੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਭਾਰਤ-ਪਾਕਿਸਤਾਨ ਦਰਮਿਆਨ ਇਹ ਇਤਿਹਾਸਕ ਪਲ ਹੋਣ ਜਾ ਰਿਹਾ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਦੇ ਇਤਿਹਾਸਕ 550ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਸੰਗਤ ਵਿੱਚ ਐਤਕੀਂ ਡਾਢਾ ਉਤਸ਼ਾਹ ਹੈ।

  72 years After Kartarpur Sahib corridor opening , First Jatha Depart 72 ਸਾਲਾਂ ਬਾਅਦ ਖੁੱਲ੍ਹ ਗਿਆਬਾਬੇ ਨਾਨਕ ਦੇ ਦਰ ਨੂੰ ਜਾਣ ਵਾਲਾ ਰਾਹ , ਪਹਿਲਾ ਜਥਾ ਹੋਇਆ ਰਵਾਨਾ

ਦੱਸ ਦੇਈਏ ਕਿ ਕਰਤਾਰਪੁਰ ਸਾਹਿਬ ਨੂੰ ਅਸਲ ਰੂਪ ਦੇ ਵਿੱਚ ਗੁਰਦੁਆਰਾ ਦਰਬਾਰ ਸਾਹਿਬ ਦੇ ਨਾਮ ਨਾਲ ਜਾਣਿਆ ਜਾਂਦਾ ਹੈ। ਇਹ ਇਕ ਸਤਿਕਾਰਯੋਗ ਤੀਰਥ ਸਥਾਨ ਹੈ , ਜਿੱਥੇ ਬਾਬੇ ਨਾਨਕ ਨੇ ਆਪਣੀ ਜ਼ਿੰਦਗੀ ਦੇ ਅੰਤਿਮ 14 ਸਾਲ 1582 ਤੋਂ ਸੰਮਤ 1596 ਤੱਕ ਕਰਤਾਰਪੁਰ ਸਾਹਿਬ ਵਿਖੇ ਖੇਤੀਬਾੜੀ ਕਰਦਿਆਂ ਅਤੇ ਸੰਗਤਾਂ ਨੂੰ ਦਸਾਂ ਨਹੁੰਆਂ ਦੀ ਕਿਰਤ ਕਰਨ, ਨਾਮ ਜਪਣ ਅਤੇ ਵੰਡ ਛਕਣ ਦਾ ਉਪਦੇਸ਼ ਦਿੰਦਿਆਂ ਬਿਤਾਏ ਅਤੇ ਇਸੇ ਸਥਾਨ ‘ਤੇ ਹੀ ਉਹ ਸੰਮਤ 1596 ਈ: ਵਿਚ ਜੋਤੀ ਜੋਤ ਸਮਾ ਗਏ ਸਨ। ਇਸ ਕਰਕੇ ਸਿੱਖ ਸੰਗਤਾਂ ਅਤੇ ਸਮੂਹ ਗੁਰੂ ਨਾਨਕ ਨਾਮ ਲੇਵਾ ਲੋਕਾਂ ਵਿਚ ਇਸ ਸਥਾਨ ਦੇ ਖੁੱਲ੍ਹੇ ਦਰਸ਼ਨ ਦੀਦਾਰ ਕਰਨ ਦੀ ਹਮੇਸ਼ਾ ਤੀਬਰ ਇੱਛਾ ਰਹੀ ਹੈ, ਜਿਹੜੀ ਕਿ ਹੁਣ ਪੂਰੀ ਹੋਣ ਜਾ ਰਹੀ ਹੈ।

-PTCNews

Related Post