ਭਾਰਤ 'ਚ ਇੱਕ ਦਿਨ 'ਚ ਕੋਰੋਨਾ ਦੇ 74 ਹਜ਼ਾਰ ਤੋਂ ਜ਼ਿਆਦਾ ਕੇਸ ਆਏ ਸਾਹਮਣੇ, 903 ਮੌਤਾਂ

By  Shanker Badra October 5th 2020 12:19 PM

ਭਾਰਤ 'ਚ ਇੱਕ ਦਿਨ 'ਚ ਕੋਰੋਨਾ ਦੇ 74 ਹਜ਼ਾਰ ਤੋਂ ਜ਼ਿਆਦਾ ਕੇਸ ਆਏ ਸਾਹਮਣੇ, 903 ਮੌਤਾਂ:ਨਵੀਂ ਦਿੱਲੀ : ਦੇਸ਼ ਭਰ 'ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ ਅਤੇ ਮਰੀਜ਼ਾਂ ਦੀ ਗਿਣਤੀ ਤੇਜ਼ੀ ਨਾਲ ਵੱਧ ਰਹੀ ਹੈ। ਦੇਸ਼ ਵਿਚ ਕੋਰੋਨਾ ਦੇ ਕੇਸਾਂ ਦੀ ਗਿਣਤੀ 66 ਲੱਖ ਦੇ ਅੰਕੜੇ ਨੂੰ ਪਾਰ ਕਰ ਗਈ ਹੈ, ਜਦਕਿ ਮਰਨ ਵਾਲਿਆਂ ਦੀ ਗਿਣਤੀ 1 ਲੱਖ ,ਦੋ ਹਜ਼ਾਰ ਤੋਂ ਪਾਰ ਹੋ ਗਈ ਹੈ।

ਭਾਰਤ 'ਚ ਇੱਕ ਦਿਨ 'ਚ ਕੋਰੋਨਾ ਦੇ 74 ਹਜ਼ਾਰ ਤੋਂ ਜ਼ਿਆਦਾ ਕੇਸ ਆਏ ਸਾਹਮਣੇ, 903 ਮੌਤਾਂ

ਉੱਥੇ ਹੀ ਹੁਣ ਤੱਕ 55.86 ਲੱਖ ਮਰੀਜ਼ ਕੋਰੋਨਾ ਨੂੰ ਹਰਾ ਕੇ ਠੀਕ ਵੀ ਹੋ ਚੁੱਕੇ ਹਨ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਕੀਤੇ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਦੇਸ਼ 'ਚ 74,442 ਨਵੇਂ ਕੋਰੋਨਾ ਦੇ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ ਅਤੇ 903 ਮੌਤਾਂ ਹੋਈਆਂ ਹਨ, ਜਿਸ ਕਰਕੇ ਕੁੱਲ ਮਾਮਲਿਆਂ ਦੀ ਗਿਣਤੀ ਵੱਧ ਕੇ 66,23,816 ਅਤੇ ਮ੍ਰਿਤਕਾਂ ਦਾ ਅੰਕੜਾ 1,02,685 ਤੱਕ ਪਹੁੰਚ ਗਿਆ ਹੈ।

ਭਾਰਤ 'ਚ ਇੱਕ ਦਿਨ 'ਚ ਕੋਰੋਨਾ ਦੇ 74 ਹਜ਼ਾਰ ਤੋਂ ਜ਼ਿਆਦਾ ਕੇਸ ਆਏ ਸਾਹਮਣੇ, 903 ਮੌਤਾਂ

ਉੱਥੇ ਹੀ ਦੂਜੇ ਪਾਸੇ ਰਾਹਤ ਭਰੀ ਖ਼ਬਰ ਇਹ ਵੀ ਹੈ ਕਿ ਇਸ ਨਾਲ ਸਿਹਤਮੰਦ ਹੋਣ ਵਾਲੇ ਲੋਕਾਂ ਦੀ ਗਿਣਤੀ ਵਿਚ ਵੀ ਵਾਧਾ ਹੋਇਆ ਹੈ। ਇਸ ਦੌਰਾਨ ਦੇਸ਼ ਵਿੱਚ ਹੁਣ ਤੱਕ ਕੁੱਲ 55,86,704 ਮਰੀਜ਼ ਕੋਰੋਨਾ ਤੋਂ ਜੰਗ ਜਿੱਤ ਕੇ ਠੀਕ ਵੀ ਹੋ ਚੁੱਕੇ ਹਨ ,ਜਿਸ ਕਰਕੇ ਐਕਟਿਵ ਕੇਸਾਂ ਦੀ ਗਿਣਤੀ 9,34,427 ਹੋ ਗਈ ਹੈ।

-PTCNews

Related Post