ਯੂਕਰੇਨ 'ਤੇ ਦਾਗੀਆਂ 75 ਮਿਜ਼ਾਈਲਾਂ, ਸੈਂਕੜੇ ਮਰੇ, ਰਾਸ਼ਟਰਪਤੀ ਨੇ ਕੀਤੀ ਪੁਸ਼ਟੀ

By  Jasmeet Singh October 10th 2022 03:18 PM

ਯੂਕਰੇਨ, 10 ਅਕਤੂਬਰ: ਯੂਕਰੇਨ ਦੀ ਰਾਜਧਾਨੀ ਕੀਵ ਸਮੇਤ ਕਈ ਸ਼ਹਿਰਾਂ ਵਿੱਚ ਮਿਜ਼ਾਈਲਾਂ ਦੀ ਆਵਾਜ਼ ਦੇ ਨਾਲ ਜ਼ੋਰਦਾਰ ਧਮਾਕੇ ਸੁਣੇ ਗਏ ਹਨ। ਇਸ ਧਮਾਕੇ 'ਚ ਸੈਂਕੜੇ ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਕਈ ਜ਼ਖਮੀ ਹੋਏ ਹਨ। ਹਾਲਾਂਕਿ ਅਜੇ ਤੱਕ ਮ੍ਰਿਤਕਾਂ ਦਾ ਅਧਿਕਾਰਤ ਅੰਕੜਾ ਸਾਹਮਣੇ ਨਹੀਂ ਆਇਆ ਹੈ ਪਰ ਭਾਰੀ ਨੁਕਸਾਨ ਹੋਣ ਦਾ ਖਦਸ਼ਾ ਹੈ। ਰਾਸ਼ਟਰਪਤੀ ਜ਼ੇਲੇਂਸਕੀ ਨੇ ਵੀ ਘਟਨਾ ਦੀ ਪੁਸ਼ਟੀ ਕੀਤੀ ਹੈ। ਕਈ ਸ਼ਹਿਰਾਂ ਦੀਆਂ ਇਮਾਰਤਾਂ ਤੋਂ ਕਾਲੇ ਧੂੰਏਂ ਦੇ ਗੁਬਾਰ ਨਿਕਲਦੇ ਦੇਖੇ ਗਏ ਹਨ। ਸਥਾਨਿਕ ਮੀਡੀਆ ਰਿਪੋਰਟਾਂ ਮੁਤਾਬਕ ਰੂਸ ਨੇ ਯੂਕਰੇਨ ਵਿੱਚ ਤਬਾਹੀ ਮਚਾਉਣ ਲਈ 12 ਆਤਮਘਾਤੀ ਡਰੋਨ ਭੇਜੇ ਹਨ। ਮੀਡੀਆ ਰਿਪੋਰਟਾਂ ਮੁਤਾਬਕ ਰਾਜਧਾਨੀ ਕੀਵ 'ਤੇ 75 ਮਿਜ਼ਾਈਲ ਹਮਲੇ ਕੀਤੇ ਗਏ ਹਨ, ਹਾਲਾਂਕਿ ਇਨ੍ਹਾਂ 'ਚੋਂ 41 ਨੂੰ ਯੂਕਰੇਨ ਦੀ ਹਵਾਈ ਫੌਜ ਨੇ ਡੇਗ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਰਾਸ਼ਟਰਪਤੀ ਜ਼ੇਲੇਂਸਕੀ ਦੇ ਦਫਤਰ 'ਤੇ ਵੀ ਮਿਜ਼ਾਈਲਾਂ ਦਾਗੀਆਂ ਗਈਆਂ ਹਨ। ਹਾਲਾਂਕਿ ਅਜੇ ਤੱਕ ਇਸ ਦੀ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ। ਇਸ ਹਮਲੇ 'ਚ ਕਈ ਲੋਕਾਂ ਦੇ ਮਾਰੇ ਜਾਣ ਦੀ ਖਬਰ ਹੈ। ਇਹ ਵੀ ਪੜ੍ਹੋ: ਹੋਟਲ 'ਚ ਅਸ਼ਲੀਲ ਡਾਂਸ ਦੌਰਾਨ ਛਾਪੇਮਾਰੀ, ਵੀਡੀਓ ਵਾਇਰਲ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨੇ ਕਿਹਾ ਕਿ ਪੂਰੇ ਯੂਕਰੇਨ ਵਿੱਚ ਹੋਏ ਧਮਾਕਿਆਂ ਵਿੱਚ ਕਈ ਲੋਕ ਮਾਰੇ ਗਏ ਅਤੇ ਜ਼ਖਮੀ ਹੋਏ ਹਨ। ਜ਼ੇਲੇਂਸਕੀ ਨੇ ਕਿਹਾ ਕਿ ਰੂਸੀ ਸਾਨੂੰ ਤਬਾਹ ਕਰਨ ਅਤੇ ਧਰਤੀ ਦੇ ਚਿਹਰੇ ਤੋਂ ਸਾਨੂੰ ਮਿਟਾਉਣ ਦੀ ਕੋਸ਼ਿਸ਼ ਕਰ ਰਹੇ ਹਨ। -PTC News

Related Post