ਭਾਰਤ 'ਚ ਕਰੋਨਾ ਵਾਇਰਸ ਨਾਲ ਪਹਿਲੀ ਮੌਤ ਦੀ ਪੁਸ਼ਟੀ, ਕਰਨਾਟਕ 'ਚ ਬਜ਼ੁਰਗ ਦੀ ਮੌਤ

By  Jashan A March 12th 2020 11:10 PM -- Updated: March 12th 2020 11:48 PM

ਭਾਰਤ 'ਚ ਕਰੋਨਾ ਵਾਇਰਸ ਨਾਲ ਪਹਿਲੀ ਮੌਤ ਦੀ ਪੁਸ਼ਟੀ, ਕਰਨਾਟਕ 'ਚ ਬਜ਼ੁਰਗ ਦੀ ਮੌਤ

ਨਵੀਂ ਦਿੱਲੀ: ਕਰਨਾਟਕ ਦੇ ਕਲਬੁਰਗੀ 'ਚ ਰਹਿਣ ਵਾਲੇ ਇਕ ਬਜ਼ੁਰਗ ਵਿਅਕਤੀ ਦੀ ਕੋਰੋਨਾ ਵਾਇਰਸ ਕਾਰਨ ਮੌਤ ਹੋ ਗਈ ਹੈ। ਇਸ ਦੀ ਪੁਸ਼ਟੀ ਕਰਨਾਟਕ ਦੇ ਸਿਹਤ ਵਿਭਾਗ ਵੱਲੋਂ ਕੀਤੀ ਗਈ ਹੈ।

ਦੱਸ ਦੇਈਏ ਕਿ ਭਾਰਤ ਵਿੱਚ ਕੋਰੋਨਾ ਤੋਂ ਪੀੜਤ ਵਿਅਕਤੀ ਦੀ ਮੌਤ ਦਾ ਇਹ ਪਹਿਲਾ ਕੇਸ ਹੈ। ਮ੍ਰਿਤਕ ਦੀ ਉਮਰ 76 ਸਾਲ ਦੱਸੀ ਜਾ ਰਹੀ ਹੈ।

https://twitter.com/ANI/status/1238146716177588224?s=20

ਦੱਸ ਦੇਈਏ ਕਿ ਦਿੱਲੀ ਸਰਕਾਰ ਨੇ ਕਰੋਨਾ ਵਾਇਰਸ ਦੇ ਖਤਰੇ ਨੂੰ ਦੇਖਦੇ ਹੋਏ ਇਸ ਨੂੰ ਮਹਾਮਾਰੀ ਐਲਾਨ ਕਰ ਦਿੱਤਾ ਹੈ। ਇਸ ਨੂੰ ਮੱਦੇਨਜ਼ਰ ਰੱਖਦੇ ਹੋਏ ਦਿੱਲੀ ਸਰਕਾਰ ਨੇ ਇਕ ਵੱਡਾ ਫ਼ੈਸਲਾ ਲੈਂਦੇ ਹੋਏ ਸਾਰੇ ਸਿਨੇਮਾ ਘਰਾਂ ਨੂੰ 31 ਮਾਰਚ ਤੱਕ ਬੰਦ ਕਰਨ ਦਾ ਆਦੇਸ਼ ਜਾਰੀ ਕੀਤਾ ਹੈ।

ਜ਼ਿਕਰਯੋਗ ਹੈ ਕਿ ਅੱਜ ਵਿਸ਼ਵ ਸਿਹਤ ਸੰਗਠਨ ਭਾਵ ਡਬਲਿਊਐੱਚਓ (World Health Organisation, WHO) ਨੇ ਦੁਨੀਆ ਭਰ ‘ਚ ਤੇਜ਼ੀ ਨਾਲ ਫੈਲ ਰਹੇ ਕੋਰੋਨਾ ਵਾਇਰਸ ਨੂੰ ਮਹਾਮਾਰੀ (Pandemic) ਐਲਾਨ ਕਰ ਦਿੱਤਾ ਹੈ।ਕੋਰੋਨਾ ਵਾਇਰਸ ਦੀ ਲਪੇਟ ‘ਚ ਹੁਣ ਤੱਕ ਦੁਨੀਆ ਦੇ 113 ਦੇਸ਼ ਆ ਚੁੱਕੇ ਹਨ ਤੇ ਹੁਣ ਤੱਕ ਵਿਸ਼ਵ ਭਰ 'ਚ ਕਰੀਬ 4700 ਮੌਤਾਂ ਹੋ ਚੁੱਕੀਆਂ ਹਨ।

-PTC News

Related Post