ਬਹਾਦਰਗੜ੍ਹ ਵਿਚ ਵਾਪਰਿਆ ਵੱਡਾ ਹਾਦਸਾ, ਇਕ ਪਰਿਵਾਰ ਦੇ 8 ਲੋਕਾਂ ਦੀ ਹੋਈ ਮੌਤ

By  Riya Bawa October 22nd 2021 12:41 PM

ਨਵੀਂ ਦਿੱਲੀ : ਹਰਿਆਣਾ ਦੇ ਬਹਾਦਰਗੜ੍ਹ ਵਿੱਚ ਇੱਕ ਵੱਡਾ ਸੜਕ ਹਾਦਸਾ ਵਾਪਰਿਆ ਹੈ। ਇਸ ਹਾਦਸੇ ਵਿੱਚ ਇੱਕੋ ਪਰਿਵਾਰ ਦੇ ਅੱਠ ਲੋਕਾਂ ਦੀ ਮੌਤ ਹੋ ਗਈ ਹੈ। ਮ੍ਰਿਤਕਾਂ ਵਿੱਚ 4 ਪੁਰਸ਼, 3 ਔਰਤਾਂ ਅਤੇ 1 ਬੱਚਾ ਸ਼ਾਮਲ ਹੈ। ਜਦਕਿ ਇੱਕ ਬੱਚਾ ਗੰਭੀਰ ਰੂਪ ਨਾਲ ਜ਼ਖਮੀ ਹੈ। ਦੱਸ ਦੇਈਏ ਕਿ ਦਿੱਲੀ ਨਾਲ ਲੱਗਦੇ ਬਹਾਦੁਰਗੜ੍ਹ ਵਿਚ ਕੇਐਮਬੀ ਐਕਸਪ੍ਰੈਸ ਵੇਅ 'ਤੇ ਸਵੇਰੇ ਵੱਡਾ ਹਾਦਸਾ ਵਾਪਰ ਗਿਆ। ਬਾਦਲੀ ਦੇ ਕੋਲ ਆਰਟਿਗਾ ਕਾਰ ਨੂੰ ਇੱਕ ਟਰੱਕ ਨੇ ਟੱਕਰ ਮਾਰ ਦਿੱਤੀ।

ਹਾਦਸਾ ਬਾਦਲੀ ਅਤੇ ਫਰੂਖਨਗਰ ਵਿਚਕਾਰ ਹੋਇਆ। ਆਰਟਿਗਾ ਗੱਡੀ ਵਿਚ ਸਵਾਰ ਲੋਕ ਗੁਰੂਗਰਾਮ ਜਾ ਰਹੇ ਸੀ। ਇਸੇ ਦੌਰਾਨ ਹਾਈਵੇ 'ਤੇ ਤੇਜ਼ ਰਫਤਾਰ ਟਰੱਕ ਨੇ ਗੱਡੀ ਵਿਚ ਪਿੱਛੇ ਤੋਂ ਟੱਕਰ ਮਾਰ ਦਿੱਤੀ। ਟੱਕਰ ਲੱਗਦੇ ਹੀ ਗੱਡੀ ਪਲਟੀਆਂ ਖਾਂਦੇ ਹੋਏ ਪਲਟ ਗਈ। ਹਾਦਸੇ ਤੋਂ ਬਾਅਦ ਟਰੱਕ ਦਾ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ।

ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਬਹਾਦਰਗੜ੍ਹ ਜਨਰਲ ਹਸਪਤਾਲ ਭੇਜ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਮਰਨ ਵਾਲੇ ਸਾਰੇ ਲੋਕ ਯੂਪੀ ਦੇ ਫ਼ਿਰੋਜ਼ਾਬਾਦ ਦੇ ਨਾਗਲਾ ਅਨੂਪ ਪਿੰਡ ਦੇ ਵਸਨੀਕ ਸਨ। ਇਹ ਸਾਰੇ ਕਿਰਾਏ 'ਤੇ ਰੱਖੀ ਕਾਰ' ਚ ਗੋਗਾਮੇਦੀ ਤੋਂ ਵਾਪਸ ਘਰ ਜਾ ਰਹੇ ਸਨ।

ਹਾਦਸੇ ਦੌਰਾਨ ਕਾਰ ਚਾਲਕ ਅਤੇ ਇੱਕ ਔਰਤ ਕਾਰ ਤੋਂ ਬਾਹਰ ਸਨ, ਇਸ ਲਈ ਉਹ ਬਚ ਗਏ। ਦੋਸ਼ੀ ਟਰੱਕ ਡਰਾਈਵਰ ਹਾਦਸੇ ਤੋਂ ਬਾਅਦ ਫਰਾਰ ਹੋ ਗਿਆ ਹੈ। ਕਾਰ ਵਿੱਚ ਕੁੱਲ 11 ਲੋਕ ਸਵਾਰ ਸਨ। ਇਸ ਦੇ ਨਾਲ ਹੀ ਜ਼ਖਮੀ ਲੜਕੀ ਨੂੰ ਇਲਾਜ ਲਈ ਬਹਾਦਰਗੜ੍ਹ ਜਨਰਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਛੋਟੀ ਬੱਚੀ ਦੀ ਲੱਤ 'ਤੇ ਗੰਭੀਰ ਸੱਟਾਂ ਲੱਗੀਆਂ ਹਨ। ਪੁਲਿਸ ਮਾਮਲੇ ਦੀ ਜਾਂਚ ਵਿੱਚ ਜੁਟੀ ਹੋਈ ਹੈ। ਫਿਲਹਾਲ ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ ਹੈ। ਪੁਲਿਸ ਟੀਮ ਨੇ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਲਿਆ ਹੈ।

-PTC News

Related Post