Breaking news : ਅੰਮ੍ਰਿਤਸਰ 'ਚ ਕੋਰੋਨਾ ਨਾਲ 8 ਮਹੀਨਿਆਂ ਦੇ ਬੱਚੇ ਦੀ ਮੌਤ, ਸੂਬੇ 'ਚ ਅੱਜ ਹੋਈਆਂ 3 ਮੌਤਾਂ

By  Shanker Badra June 8th 2020 06:57 PM

Breaking news : ਅੰਮ੍ਰਿਤਸਰ 'ਚ ਕੋਰੋਨਾ ਨਾਲ 8 ਮਹੀਨਿਆਂ ਦੇ ਬੱਚੇ ਦੀ ਮੌਤ, ਸੂਬੇ 'ਚ ਅੱਜ ਹੋਈਆਂ 3 ਮੌਤਾਂ:ਅੰਮ੍ਰਿਤਸਰ : ਚੀਨ ਦੇ ਵੁਹਾਨ ਸ਼ਹਿਰ ਤੋਂ ਫੈਲੇ ਕੋਰੋਨਾ ਵਾਇਰਸ ਨੇ ਪੂਰੀ ਦੁਨੀਆ ਵਿੱਚ ਹਫੜਾ -ਦਫੜੀ ਮਚਾ ਦਿੱਤੀ ਹੈ। ਵਿਸ਼ਵ ਭਰ ਦੇ ਮੁਲਕ ਕੋਰੋਨਾ ਮਹਾਂਮਾਰੀ ਦੀ ਚਪੇਟ ਵਿਚ ਆਏ ਹੋਏ ਹਨ। ਲਾਕਡਾਊਨ ਵਿਚ ਢਿੱਲ ਦੇਣ ਤੋਂ ਬਾਅਦ ਪੰਜਾਬ ਵਿਚ ਕੋਰੋਨਾ ਵਾਇਰਸ ਦੇ ਮਾਮਲਿਆਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਵਿਚ ਆਈਸੋਲੇਸ਼ਨ ਵਾਰਡ ਵਿਚ 'ਚ ਦਾਖਲ 8 ਮਹੀਨੇ ਦੇ ਬੱਚੇ ਦੀ ਕੋਰੋਨਾ ਨਾਲ ਮੌਤ ਹੋ ਗਈ ਹੈ।

ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਦੇ ਗੋਪਾਲਪੁਰ 'ਚ ਰਹਿਣ ਵਾਲੇ ਬੱਚੇ ਨੂੰ ਐਤਵਾਰ ਨੂੰ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਦੇ ਆਈਸੋਲੇਸ਼ਨ ਵਾਰਡ 'ਚ ਦਾਖਲ ਕਰਵਾਇਆ ਗਿਆ ਸੀ ,ਜਿੱਥੇ ਬੱਚੇ ਦੀ ਹਾਲਤ ਗੰਭੀਰ ਹੋਣ 'ਤੇ ਵੈਂਟੀਲੇਟਰ' ਤੇ ਰੱਖਿਆ ਗਿਆ ਸੀ। ਜਿਸ ਤੋਂ ਬਾਅਦ ਇਹ ਬੱਚਾ ਕੋਰੋਨਾ ਵਾਇਰਸ ਨਾਲ ਪਾਜ਼ੀਟਿਵ ਪਾਇਆ ਗਿਆ ਸੀ। ਫਿਲਹਾਲ ਪਰਿਵਾਰਕ ਮੈਂਬਰਾਂ ਦੇ ਵੀ ਟੈਸਟ ਲਏ ਜਾ ਰਹੇ ਹਨ। ਅੰਮ੍ਰਿਤਸਰਜ਼ਿਲ੍ਹੇ 'ਚ ਕੋਰੋਨਾ ਨਾਲ ਸੋਮਵਾਰ ਨੂੰ ਹੀ 3 ਮੌਤਾਂ ਹੋ ਗਈਆਂ ਹਨ।

ਇਸ ਤੋਂ ਪਹਿਲਾਂ ਅੱਜ ਸਵੇਰੇ ਕੱਟਰਾ ਸ਼ੇਰ ਸਿੰਘ ਦੇ ਰਹਿਣ ਵਾਲੇ 60 ਸਾਲਾ ਅਰਜੁਨ ਕੁਮਾਰ ਅਤੇ ਸ਼ਰਮਾ ਕਲੋਨੀ ਦੇ ਰਹਿਣ ਵਾਲੇ 78 ਸਾਲਾ ਸਤਿਆਪਾਲ ਸ਼ਰਮਾ ਦੀ ਸੋਮਵਾਰ ਨੂੰ ਗੁਰੂ ਨਾਨਕ ਦੇਵ ਹਸਪਤਾਲ 'ਚ ਮੌਤ ਹੋ ਗਈ ਹੈ। ਇਹ ਦੋਵੇਂ ਕੋਰੋਨਾ ਨਾਲ ਪੀੜਤ ਸਨ। ਡਾਕਟਰਾਂ ਮੁਤਾਬਕ ਦੋਵੇਂ ਕੋਰੋਨਾ ਤੋਂ ਇਲਾਵਾ ਹੋਰ ਬਿਮਾਰੀਆਂ ਨਾਲ ਵੀ ਪੀੜਤ ਸਨ ਅਤੇ ਦੋਵਾਂ ਦੀ ਹਾਲਤ ਪਿਛਲੇ ਕੁਝ ਦਿਨਾਂ ਤੋਂ ਕਾਫੀ ਗੰਭੀਰ ਸੀ, ਜਿਨ੍ਹਾਂ ਦੀ ਅੱਜ ਮੌਤ ਹੋ ਗਈ ਹੈ।

ਦੱਸ ਦੇਈਏ ਕਿ ਅੰਮ੍ਰਿਤਸਰ 'ਚ ਅੱਜ 12 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਦੇ ਬਾਅਦ ਜ਼ਿਲ੍ਹੇ 'ਚ ਮਰੀਜ਼ਾਂ ਦਾ ਅੰਕੜਾ 481 ਤੱਕ ਪਹੁੰਚ ਗਿਆ ਹੈ। ਇਸ ਤੋਂ ਪਹਿਲਾਂ ਸੋਮਵਾਰ ਨੂੰ ਪਹਿਲਾਂ ਹੀ 2 ਲੋਕਾਂ ਦੀ ਮੌਤ ਹੋ ਚੁੱਕੀ ਹੈ। ਜ਼ਿਲ੍ਹੇ 'ਚ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 11 ਹੋ ਗਈ ਹੈ, ਜਦਕਿ ਸੂਬੇ ਵਿਚ ਕੋਰੋਨਾ ਮ੍ਰਿਤਕਾਂ ਦਾ ਅੰਕੜਾ 54 'ਤੇ ਪਹੁੰਚ ਗਿਆ ਹੈ।

-PTCNews

Related Post