ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਦੇ ਰਾਹ 'ਚ ਰੋੜਾ ਬਣਿਆ ਕੋਰੋਨਾ ਵਾਇਰਸ

By  Jagroop Kaur April 12th 2021 01:49 PM -- Updated: April 12th 2021 01:59 PM

ਕੋਰੋਨਾ ਵਾਇਰਸ ਲਗਾਤਾਰ ਵਾਧੇ 'ਚ ਹੈ , ਇਸ ਦੀ ਮਾਰ ਤੋਂ ਕੋਈ ਨਹੀਂ ਬਚ ਪਾ ਰਿਹਾ , ਉਥੇ ਹੀ ਹੁਣ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਹਰ ਸਾਲ ਦੀ ਤਰ੍ਹਾਂ ਖ਼ਾਲਸਾ ਸਾਜਣਾ ਦਿਹਾੜਾ ਮਨਾਉਣ ਪਾਕਿਸਤਾਨ ਜਾ ਰਹੇ ਜਥੇ ਨੂੰ ਕੋਰੋਨਾ ਨੇ ਆਪਣੀ ਲਪੇਟ ’ਚ ਲੈ ਲਿਆ ਹੈ। ਮਿਲੀ ਜਾਣਕਾਰੀ ਅਨੁਸਾਰ ਪਾਕਿ ਜਾਣ ਵਾਲੇ ਸਿੱਖ ਸ਼ਰਧਾਲੂਆਂ ’ਚੋਂ 80 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆ ਗਈ ਹੈ।

READ MORE : ਸੋਨੂੰ ਸੂਦ ਬਣੇ ਪੰਜਾਬ ਦੇ ਕੋਰੋਨਾ ਵੈਕਸੀਨ ਮੁਹਿੰਮ ਦੇ ਬ੍ਰਾਂਡ ਅੰਬੈਸੇਡਰ

ਰਿਪੋਰਟ ਪਾਜ਼ੇਟਿਵ ਆਉਣ ਤੋਂ ਬਾਅਦ ਜਥੇ ਨੂੰ ਵਾਹਗਾ-ਅਟਾਰੀ ਬਾਰਡਰ ’ਤੇ ਰੋਕ ਲਿਆ, ਜਿਥੋਂ ਨੈਗੇਟਿਵ ਰਿਪੋਰਟ ਆਉਣ ਵਾਲੇ ਸ਼ਰਧਾਲੂਆਂ ਨੂੰ ਪਾਕਿ ਲਈ ਰਵਾਨਾ ਕਰ ਦਿੱਤਾ ਗਿਆ ਹੈ। ਜਿਨ੍ਹਾਂ ਲੋਕਾਂ ਲੋਕ ਕੋਰੋਨਾ ਦੀ ਕੋਈ ਰਿਪੋਰਟ ਨਹੀਂ ਸੀ, ਉਹ ਵਾਪਸ ਭੇਜ ਦਿੱਤੇ ਗਏ ਹਨ।Pakistan Sikh community ban from visiting Gurdwara Panja Sahib on Baisakhi

Read More : ਸਾਬਕਾ ਅਕਾਲੀ ਲੀਡਰ ਦਾ ਹੋਇਆ ਦੇਹਾਂਤ , ਰਾਜਨੀਤਿਕ ਆਗੂਆਂ ਵੱਲੋਂ ਦੁੱਖ ਦਾ ਪ੍ਰਗਟਾਵਾ

ਦੱਸ ਦੇਈਏ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਖ਼ਾਲਸਾ ਸਾਜਣਾ ਦਿਹਾੜਾ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਅੱਜ ਪਾਕਿ ਜਾ ਰਿਹਾ ਹੈ।ਇਹ ਜਥਾ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਮੈਂਬਰ ਐੱਸ.ਜੀ.ਪੀ.ਸੀ. ਹਰਪਾਲ ਸਿੰਘ ਦੀ ਅਗਵਾਈ ਹੇਠ ਰਵਾਨਾ ਹੋਇਆ।

ਸ਼੍ਰੋਮਣੀ ਕਮੇਟੀ ਵਲੋਂ ਜਾ ਰਹੇ ਜਥੇ ’ਚ 237 ਲੋਕ ਸ਼ਾਮਲ ਹਨ। ਇਸੇ ਲਈ ਬੀਤੀ ਦਿਨੀਂ ਪਾਕਿ ਜਾਣ ਵਾਲੇ 5 ਸ਼ਰਧਾਲੂਆਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਸੀ, ਜਿਨ੍ਹਾਂ ਨੂੰ ਰੋਕ ਦਿੱਤਾ ਗਿਆ। ਅੱਜ 80 ਹੋਰ ਸ਼ਰਧਾਲੂਆਂ ਦੀ ਰਿਪੋਰਟ ਪਾਜ਼ੇਟਵ ਆ ਗਈ ਹੈ, ਜਿਸ ਕਾਰਨ ਉਨ੍ਹਾਂ ਨੂੰ ਰੋਕ ਕੇ ਬਾਕੀ ਦੇ ਲੋਕਾਂ ਨੂੰ ਭੇਜ ਦਿੱਤਾ ਗਿਆ ਹੈ।

Related Post