ਪੰਜਾਬ 'ਚ 9 IAS ਤੇ 2 PCS ਅਧਿਕਾਰੀਆਂ ਦੇ ਕੀਤੇ ਗਏ ਤਬਾਦਲੇ, ਪੜ੍ਹੋ ਪੂਰੀ ਖ਼ਬਰ

By  Shanker Badra September 21st 2021 02:26 PM

ਚੰਡੀਗੜ੍ਹ : ਪੰਜਾਬ 'ਚ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ 9 IAS ਤੇ 2 PCS ਅਧਿਕਾਰੀਆਂ (Officers Transfer) ਦੇ ਤਬਾਦਲੇ ਕਰ ਦਿੱਤੇ ਗਏ ਹਨ। ਇਨ੍ਹਾਂ ਹੁਕਮਾਂ ਨੂੰ ਤੁਰੰਤ ਪ੍ਰਭਾਵ ਨਾਲ ਲਾਗੂ ਕਰਨ ਲਈ ਕਿਹਾ ਗਿਆ ਹੈ।

ਪੰਜਾਬ 'ਚ 9 IAS ਤੇ 2 PCS ਅਧਿਕਾਰੀਆਂ ਦੇ ਕੀਤੇ ਗਏ ਤਬਾਦਲੇ, ਪੜ੍ਹੋ ਪੂਰੀ ਖ਼ਬਰ

ਇਨ੍ਹਾਂ ਹੁਕਮਾਂ 'ਚ ਬੀਤੇ ਦਿਨ ਮੁੱਖ ਮੰਤਰੀ ਦਫ਼ਤਰ ਤੋਂ ਤਬਦੀਲ ਕੀਤੇ ਗਏ ਅਧਿਕਾਰੀ ਤੇਜਵੀਰ ਸਿੰਘ ਅਤੇ ਗੁਰਕੀਰਤ ਕ੍ਰਿਪਾਲ ਸਿੰਘ ਦੇ ਨਾਂ ਵੀ ਸ਼ਾਮਲ ਹਨ। ਇਨ੍ਹਾਂ ਦੋਹਾਂ ਅਧਿਕਾਰੀਆਂ ਦੀ ਨਵੀਂ ਪੋਸਟਿੰਗ ਕਰ ਦਿੱਤੀ ਗਈ ਹੈ। ਇਸ ਤੋਂ ਇਲਾਵਾ ਦਿਲੀਪ ਕੁਮਾਰ, ਕਮਲ ਕਿਸ਼ੋਰ ਯਾਦਵ, ਮੁਹੰਮਦ ਤੱਯਬ, ਸੁਮਿਤ ਜਾਰੰਗਲ, ਈਸ਼ਾ, ਹਰਪ੍ਰੀਤ ਸਿੰਘ, ਸ਼ੌਕਤ ਅਹਿਮਦ, ਮਨਕੰਵਲ ਸਿੰਘ ਚਾਹਲ ਅਤੇ ਅਨਿਲ ਗੁਪਤਾ ਸ਼ਾਮਲ ਹਨ

ਪੰਜਾਬ 'ਚ 9 IAS ਤੇ 2 PCS ਅਧਿਕਾਰੀਆਂ ਦੇ ਕੀਤੇ ਗਏ ਤਬਾਦਲੇ, ਪੜ੍ਹੋ ਪੂਰੀ ਖ਼ਬਰ

ਪੰਜਾਬ ਸਰਕਾਰ ਵੱਲੋਂ ਇਸ ਪ੍ਰਸ਼ਾਸਨਿਕ ਫੇਰਬਦਲ ਦੇ ਚੱਲਦਿਆਂ ਮੋਹਾਲੀ ਦੇ ਡਿਪਟੀ ਕਮਿਸ਼ਨਰ ਨੂੰ ਵੀ ਬਦਲਿਆ ਗਿਆ ਹੈ। ਹੁਣ ਆਈ. ਏ. ਐਸ. ਅਧਿਕਾਰੀ ਈਸ਼ਾ ਨੂੰ ਮੋਹਾਲੀ ਦੀ ਨਵੀਂ ਡਿਪਟੀ ਕਮਿਸ਼ਨਰ ਲਾਇਆ ਗਿਆ ਹੈ , ਜਦਕਿ ਇਸ ਤੋਂ ਪਹਿਲਾਂ ਗਿਰੀਸ਼ ਦਿਆਲਨ ਮੋਹਾਲੀ ਦੇ ਡਿਪਟੀ ਕਮਿਸ਼ਨਰ ਸਨ।

-PTCNews

Related Post