90248 ਮ੍ਰਿਤਕ ਲਾਭਪਾਤਰੀਆਂ ਦੀ ਸ਼ਨਾਖਤ ਨਾਲ ਖਜ਼ਾਨੇ ਨੂੰ ਪੁੱਜਿਆ ਲਾਭ : ਡਾ.ਬਲਜੀਤ ਕੌਰ

By  Ravinder Singh October 27th 2022 05:10 PM

ਚੰਡੀਗੜ੍ਹ : ਬਜ਼ੁਰਗਾਂ, ਵਿਧਵਾਵਾਂ, ਆਸ਼ਰਿਤ ਬੱਚਿਆਂ ਅਤੇ ਦਿਵਿਆਂਗਾਂ ਦੀਆਂ ਪੈਨਸ਼ਨਾਂ ਸਬੰਧੀ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਮੰਤਰੀ ਡਾ.ਬਲਜੀਤ ਕੌਰ ਦੇ ਹੁਕਮਾਂ ਉਤੇ ਹੋਏ ਸਰਵੇ ਨਾਲ 90248 ਲਾਭਪਾਤਰੀਆਂ ਦੀ ਸ਼ਨਾਖਤ ਨਾਲ ਪ੍ਰਤੀ ਮਹੀਨਾ ਸਰਕਾਰ ਨੂੰ 13.53 ਕਰੋੜ ਦੀ ਬਚਤ ਹੋਵੇਗੀ। 90248 ਮ੍ਰਿਤਕ ਲਾਭਪਾਤਰੀਆਂ ਦੀ ਸ਼ਨਾਖਤ ਨਾਲ ਖਜ਼ਾਨੇ ਨੂੰ ਪੁੱਜਿਆ ਲਾਭ : ਡਾ.ਬਲਜੀਤ ਕੌਰਕੈਬਨਿਟ ਮੰਤਰੀ ਡਾ.ਬਲਜੀਤ ਕੌਰ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਦੇ 30.46 ਲੱਖ ਲਾਭਪਾਤਰੀਆਂ ਦਾ ਸਰਵੇ ਕਰਵਾਇਆ ਗਿਆ ਹੈ। ਇਸ ਸਰਵੇ ਦੇ ਮੁਕੰਮਲ ਹੋਣ ਉਤੇ 90248 ਮ੍ਰਿਤਕ ਲਾਭਪਾਤਰੀਆਂ ਦੀ ਸਨਾਖਤ ਹੋਈ ਹੈ। ਮ੍ਰਿਤਕ ਲਾਭਕਾਰੀਆਂ ਦੀ ਸ਼ਨਾਖਤ ਨਾਲ ਸਰਕਾਰ ਨੂੰ ਪ੍ਰਤੀ ਮਹੀਨਾ 13.53 ਕਰੋੜ ਤੇ ਸਾਲਾਨਾ 162.36 ਕਰੋੜ ਰੁਪਏ ਦੀ ਬਚਤ ਹੋਵੇਗੀ। ਕੈਬਨਿਟ ਮੰਤਰੀ ਨੇ ਦੱਸਿਆ ਕਿ 90,248 ਮ੍ਰਿਤਕ ਲਾਭਪਾਤਰੀਆਂ ਦੀ ਸ਼ਨਾਖਤ ਨਾਲ ਜਿੱਥੇ ਸਰਕਾਰ ਦਾ ਵਿੱਤੀ ਨੁਕਸਾਨ ਹੋਣੋ ਰੁਕਿਆ ਹੈ। ਸਗੋਂ ਇਸ ਰਾਸ਼ੀ ਨਾਲ ਹੋਰ ਲੋੜਵੰਦ ਲੋਕਾਂ ਦੀ ਸਹਾਇਤਾ ਕੀਤੀ ਜਾਵੇਗੀ। ਇਹ ਵੀ ਪੜ੍ਹੋ : ਬੰਦੀ ਸਿੰਘਾਂ ਦੀ ਰਿਹਾਈ ਨੂੰ ਲਟਕਾਉਣ ਕਾਰਨ ਸਿੱਖ ਜਥੇਬੰਦੀਆਂ 'ਚ ਭਾਰੀ ਰੋਹ ਕੈਬਨਿਟ ਮੰਤਰੀ ਨੇ ਦੱਸਿਆ ਕਿ ਲਾਭਪਾਤਰੀਆਂ ਨੂੰ ਪੈਨਸ਼ਨ ਦੀ ਅਦਾਇਗੀ ਕਰਨ ਲਈ ਇਲੈਕਟ੍ਰੋਨਿਕ ਬੈਨੀਫਿਟ ਟਰਾਂਸਫਰ (ਈ.ਬੀ.ਟੀ) ਸਕੀਮ ਲਾਗੂ ਕੀਤੀ ਜਾਵੇਗੀ। ਬੈਂਕ ਵੱਲੋਂ ਤਾਇਨਾਤ ਬਿਜਨਸ ਕਾਰਸਪੋਡੈਂਸ ਰਾਹੀਂ ਲਾਭਪਾਤਰੀਆਂ ਨੂੰ ਪੈਨਸ਼ਨ ਦੀ ਵੰਡ ਕੀਤੀ ਜਾਵੇਗੀ। ਲਾਭਪਾਤਰੀਆਂ ਨੂੰ ਬੈਂਕਾਂ ਦੀ ਕਤਾਰਾਂ 'ਚ ਨਹੀਂ ਖੜ੍ਹਨਾ ਪਵੇਗਾ। ਸਕੀਮ ਨੂੰ ਲਾਗੂ ਕਰਨ ਲਈ ਪਹਿਲਾਂ ਦੋ ਪਾਇਲਟ ਪ੍ਰੋਜੈਕਟ ਜ਼ਿਲ੍ਹਾ ਸੰਗਰੂਰ, ਸ੍ਰੀ ਮੁਕਤਸਰ ਸਾਹਿਬ 'ਚ ਸ਼ੁਰੂ ਕੀਤੇ ਜਾਣਗੇ। ਇਸ ਬਾਰੇ ਬੈਂਕਾਂ ਨਾਲ ਤਾਲਮੇਲ ਕੀਤਾ ਜਾ ਰਿਹਾ ਹੈ। -PTC News

Related Post