ਕੋਰੋਨਾ ਦੇ ਨਵੇਂ ਸਟ੍ਰੇਨ ਨਾਲ ਵੱਧ ਰਹੀ ਮਰੀਜ਼ਾਂ ਦੀ ਗਿਣਤੀ, ਚਿੰਤਾ 'ਚ ਸਿਹਤ ਵਿਭਾਗ

By  Jagroop Kaur January 11th 2021 04:12 PM

ਕੋਰੋਨਾ ਵਾਇਰਸ ਤੋਂ ਬਾਅਦ ਹੁਣ ਦੇਸ਼ 'ਚ ਕੋਰੋਨਾ ਵਾਇਰਸ ਦੇ ਨਵੇਂ ਸਟ੍ਰੇਨ ਮਾਮਲੇ ਵੱਧਦੇ ਜਾ ਰਹੇ ਹਨ। ਕੋਰੋਨਾ ਵਾਇਰਸ ਦੇ ਨਵੇਂ ਸਟਰੇਨ ਨਾਲ ਪੀੜਤ ਹੋਣ ਵਾਲੇ ਮਰੀਜ਼ਾਂ ਦੀ ਕੁੱਲ ਗਿਣਤੀ ਸੋਮਵਾਰ ਨੂੰ 96 ਹੋ ਗਈ ਹੈ। ਕੇਂਦਰੀ ਸਿਹਤ ਮੰਤਰਾਲਾ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਬ੍ਰਿਟੇਨ 'ਚ ਮਿਲਿਆ ਕੋਰੋਨਾ ਦਾ ਇਹ ਨਵਾਂ ਸਟਰੇਨ ਭਾਰਤ ਸਮੇਤ ਹੁਣ ਤੱਕ ਦੁਨੀਆ ਦੇ ਕਈ ਦੇਸ਼ਾਂ 'ਚ ਫੈਲ ਚੁੱਕਿਆ ਹੈ। ਸਿਹਤ ਮੰਤਰਾਲਾ ਨੇ ਦੱਸਿਆ ਕਿ ਪੀੜਤ ਪਾਏ ਗਏ ਲੋਕਾਂ ਨੂੰ ਉਨ੍ਹਾਂ ਦੇ ਸੂਬਿਆਂ 'ਚ ਕੋਰੋਨਾ ਕੇਅਰ ਕੇਂਦਰਾਂ 'ਚ ਵੱਖ-ਵੱਖ ਕਮਰਿਆਂ 'ਚ ਆਈਸੋਲੇਸ਼ਨ 'ਚ ਰੱਖਿਆ ਗਿਆ ਹੈ।

ਹੋਰ ਪੜ੍ਹੋ :ਕਿਸਾਨੀ ਸੰਘਰਸ਼ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਦਾ ਫ਼ੈਸਲਾ ,ਮਾਘੀ ਮੌਕੇ ਨਹੀਂ ਹੋਣਗੀਆਂ ਸਿਆਸੀ ਕਾਨਫਰੰਸਾਂCOVID-19 New Strain: Here Are The Countries Where The New Virus Strain Has  Been Reported So Far

ਇਨ੍ਹਾਂ ਦੇ ਪਰਿਵਾਰ ਵਾਲੇ ਅਤੇ ਨੇੜੇ-ਤੇੜੇ ਸੰਪਰਕ 'ਚ ਆਏ ਲੋਕਾਂ ਨੂੰ ਵੀ ਕੁਆਰੰਟੀਨ ਕੀਤਾ ਗਿਆ ਹੈ। ਸਾਰਿਆਂ ਦੀ ਸਿਹਤ 'ਤੇ ਲਗਾਤਾਰ ਨਜ਼ਰ ਵੀ ਰੱਖੀ ਜਾ ਰਹੀ ਹੈ। ਮੰਨਿਆ ਜਾ ਰਿਹਾ ਹੈ ਕਿ ਕੋਰੋਨਾ ਦਾ ਨਵਾਂ ਸਟਰੇਨ ਜ਼ਿਆਦਾ ਤੇਜ਼ੀ ਨਾਲ ਇਨਫੈਕਸ਼ਨ ਫੈਲਾਉਂਦਾ ਹੈ। ਬ੍ਰਿਟੇਨ 'ਚ ਕੋਰੋਨਾ ਵਾਇਰਸ ਦਾ ਨਵਾਂ ਸਟਰੇਨ ਮਿਲਣ ਤੋਂ ਬਾਅਦ 23 ਦਸੰਬਰ ਤੋਂ 7 ਜਨਵਰੀ ਤੱਕ ਲਈ ਦੋਹਾਂ ਦੇਸ਼ਾਂ ਦਰਮਿਆਨ ਉਡਾਣਾਂ ਨੂੰ ਬੈਨ ਕਰ ਦਿੱਤਾ ਸੀ। 8 ਜਨਵਰੀ ਤੋਂ ਉਡਾਣਾਂ ਨੂੰ ਮੁੜ ਸ਼ੁਰੂ ਕਰ ਦਿੱਤਾ ਗਿਆ ਹੈ।

ਹੋਰ ਪੜ੍ਹੋ : ਕੋਰੋਨਾ ਤਹਿਤ ਲਗਾਈਆਂ ਪਾਬੰਦੀਆਂ ਨਾ ਮੰਨਣ ਵਾਲਿਆਂ ਲਈ ਸਖ਼ਤ ਹੋਈ ਸਰਕਾਰ

Coronavirus News Highlights: India Successfully Cultures And Isolates New  Strain Of Novel Coronavirus From UK, Says

ਬ੍ਰਿਟੇਨ ਤੋਂ ਆਏ ਹੋਏ ਲੋਕਾਂ ਦਾ ਕੋਵਿਡ-19 ਟੈਸਟ ਕੀਤਾ ਜਾ ਰਿਹਾ ਸੀ। ਪਾਜ਼ੇਟਿਵ ਨਿਕਲਣ ਵਾਲੇ ਲੋਕਾਂ ਦੇ ਸੈਂਪਲ ਦੀ ਜੀਨੋਮ ਸੀਕਵੈਂਸਿੰਗ ਕਰਵਾਈ ਜਾ ਰਹੀ ਹੈ ਤਾਂ ਕਿ ਇਹ ਦੇਖਿਆ ਜਾ ਸਕੇ ਕਿ ਉਨ੍ਹਾਂ ਦੇ ਅੰਦਰ ਕੋਰੋਨਾ ਵਾਇਰਸ ਦਾ ਨਵਾਂ ਸਟਰੇਨ ਹੈ ਜਾਂ ਫਿਰ ਪੁਰਾਣਾ। ਬ੍ਰਿਟੇਨ ਤੋਂ ਆਏ ਲੋਕਾਂ ਲਈ ਵੱਖ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ।

Related Post