Mon, Dec 22, 2025
Whatsapp

ਫਰੀਦਕੋਟ ਦੇ ਸਰਕਾਰੀ ਸਕੂਲ 'ਚ ਲੜਕੇ ਤੇ ਲੜਕੀ ਨੇ ਜ਼ਹਿਰ ਪੀ ਕੇ ਕੀਤੀ ਖੁਦਕੁਸ਼ੀ

Reported by:  PTC News Desk  Edited by:  Amritpal Singh -- November 17th 2023 11:00 AM -- Updated: November 17th 2023 11:04 AM
ਫਰੀਦਕੋਟ ਦੇ ਸਰਕਾਰੀ ਸਕੂਲ 'ਚ ਲੜਕੇ ਤੇ ਲੜਕੀ ਨੇ ਜ਼ਹਿਰ ਪੀ ਕੇ ਕੀਤੀ ਖੁਦਕੁਸ਼ੀ

ਫਰੀਦਕੋਟ ਦੇ ਸਰਕਾਰੀ ਸਕੂਲ 'ਚ ਲੜਕੇ ਤੇ ਲੜਕੀ ਨੇ ਜ਼ਹਿਰ ਪੀ ਕੇ ਕੀਤੀ ਖੁਦਕੁਸ਼ੀ

Punjab News: ਫਰੀਦਕੋਟ ਦੇ ਪਿੰਡ ਕਲੇਰ ਦੇ ਸਰਕਾਰੀ ਮਿਡਲ ਸਕੂਲ ਵਿੱਚ ਸੰਗਰੂਰ ਜ਼ਿਲ੍ਹੇ ਦੇ ਇੱਕ ਲੜਕੇ ਅਤੇ ਬਰਨਾਲਾ ਦੀ ਇੱਕ ਲੜਕੀ ਨੇ ਜ਼ਹਿਰੀਲੀ ਦਵਾਈ ਪੀ ਕੇ ਖੁਦਕੁਸ਼ੀ ਕਰ ਲਈ। ਘਟਨਾ ਦਾ ਪਤਾ ਉਦੋਂ ਲੱਗਾ ਜਦੋਂ ਸਕੂਲ ਦਾ ਇਕ ਕਰਮਚਾਰੀ ਸਫਾਈ ਲਈ ਪਹੁੰਚਿਆ। ਇਸ ਸਬੰਧੀ ਉਨ੍ਹਾਂ ਪੰਚਾਇਤ ਨੂੰ ਸੂਚਿਤ ਕੀਤਾ, ਜਿਸ ਤੋਂ ਪੰਚਾਇਤ ਨੇ ਪੁਲਿਸ ਨੂੰ ਇਸ ਬਾਰੇ ਇਤਲਾਹ ਦਿੱਤੀ।

ਪੁਲਿਸ ਨੇ ਆ ਕੇ ਦੇਖਿਆ ਕਿ ਲੜਕਾ ਮਰਿਆ ਹੋਇਆ ਸੀ ਜਦਕਿ ਲੜਕੀ ਸਾਹ ਲੈ ਰਹੀ ਸੀ। ਲੜਕੀ ਨੂੰ ਤੁਰੰਤ ਫਰੀਦਕੋਟ ਦੇ ਸਿਵਲ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕਾਂ ਦੀ ਪਛਾਣ ਸੰਗਰੂਰ ਦੇ ਪਿੰਡ ਕਾਂਝਲਾ ਦੇ ਰਹਿਣ ਵਾਲੇ ਬਿੰਦਰ ਸਿੰਘ ਅਤੇ ਬਰਨਾਲਾ ਦੇ ਪਿੰਡ ਕਾਲੇਕੇ ਦੀ ਰਹਿਣ ਵਾਲੀ ਹਰਮਨਦੀਪ ਕੌਰ ਵਜੋਂ ਹੋਈ ਹੈ।


ਜ਼ਹਿਰੀਲੀ ਦਵਾਈ ਪੀਣ ਤੋਂ ਪਹਿਲਾਂ ਉਨ੍ਹਾਂ ਨੇ ਸਕੂਲ ਦੇ ਬਾਥਰੂਮ ਦੀ ਕੰਧ 'ਤੇ ਆਪਣੇ ਪਿੰਡ ਦਾ ਨਾਂ ਅਤੇ ਮੋਬਾਈਲ ਨੰਬਰ ਲਿਖ ਦਿੱਤਾ। ਉਨ੍ਹਾਂ ਦੇ ਆਧਾਰ ਕਾਰਡ ਵੀ ਬਰਾਮਦ ਕਰ ਲਏ ਗਏ ਹਨ। ਪਿੰਡ ਵਾਸੀਆਂ ਨੇ ਦੱਸਿਆ ਕਿ ਉਹ ਦੋਵੇਂ ਮੋਟਰਸਾਈਕਲ 'ਤੇ ਸਵਾਰ ਹੋ ਕੇ ਆਏ ਸਨ ਅਤੇ ਸਕੂਲ ਆਉਣ ਤੋਂ ਬਾਅਦ ਉਨ੍ਹਾਂ ਨੇ ਜ਼ਹਿਰੀਲੀ ਦਵਾਈ ਪੀ ਕੇ ਖੁਦਕੁਸ਼ੀ ਕਰ ਲਈ। ਇਸ ਮਾਮਲੇ ਦੀ ਜਾਂਚ ਥਾਣਾ ਸਦਰ ਦੀ ਪੁਲਿਸ ਵੱਲੋਂ ਕੀਤੀ ਜਾ ਰਹੀ ਹੈ।

- PTC NEWS

Top News view more...

Latest News view more...

PTC NETWORK
PTC NETWORK