ਜੰਮੂ-ਕਸ਼ਮੀਰ ਦੇ ਰਿਆਸੀ 'ਚ ਸ਼ਰਧਾਲੂਆਂ ਨਾਲ ਭਰੀ ਬੱਸ 'ਤੇ ਅੱਤਵਾਦੀਆਂ ਨੇ ਕੀਤੀ ਗੋਲੀਬਾਰੀ, ਖਾਈ 'ਚ ਡਿੱਗਣ ਨਾਲ 9 ਦੀ ਮੌਤ
Jammu Kashmir News: ਜੰਮੂ-ਕਸ਼ਮੀਰ 'ਚ ਐਤਵਾਰ ਨੂੰ ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਇਕ ਬੱਸ ਖਾਈ 'ਚ ਡਿੱਗ ਗਈ। ਇਹ ਬੱਸ ਰਿਆਸੀ ਜ਼ਿਲ੍ਹੇ ਵਿੱਚ ਹਾਦਸੇ ਦਾ ਸ਼ਿਕਾਰ ਹੋ ਗਈ। ਸ਼ੁਰੂਆਤੀ ਰਿਪੋਰਟਾਂ ਮੁਤਾਬਕ ਅੱਤਵਾਦੀਆਂ ਨੇ ਬੱਸ 'ਤੇ ਗੋਲੀਬਾਰੀ ਕੀਤੀ ਸੀ, ਜਿਸ ਤੋਂ ਬਾਅਦ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਇਹ ਬੱਸ ਜ਼ਿਲੇ ਦੇ ਸ਼ਿਵਖੋੜੀ ਵੱਲ ਜਾ ਰਹੀ ਸੀ ਕਿ ਰਸਤੇ 'ਚ ਇਹ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਘਟਨਾ 'ਚ 9 ਲੋਕਾਂ ਦੀ ਮੌਤ ਹੋ ਗਈ ਹੈ।
"Initial reports suggest that terrorists fired upon the passenger bus going from Shiv Khori to Katra. Due to the firing, the bus driver lost balance of the bus and it fell into gorge. 33 people were injured in the incident. Rescue operation has been completed." says SSP Reasi… pic.twitter.com/zYorsV7CFv
— DD News (@DDNewslive) June 9, 2024
ਦੂਜੇ ਪਾਸੇ ਰਿਆਸੀ ਦੇ ਜ਼ਿਲ੍ਹਾ ਕੁਲੈਕਟਰ ਵਿਸ਼ੇਸ਼ ਮਹਾਜਨ ਨੇ ਘਟਨਾ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਬੱਸ ਦੇ ਖਾਈ ਵਿੱਚ ਡਿੱਗਣ ਕਾਰਨ 9 ਲੋਕਾਂ ਦੀ ਮੌਤ ਹੋ ਗਈ ਹੈ। ਅਧਿਕਾਰੀਆਂ ਨੇ ਦੱਸਿਆ ਕਿ ਸ਼ੱਕੀ ਅੱਤਵਾਦੀਆਂ ਨੇ ਬੱਸ 'ਤੇ ਗੋਲੀਬਾਰੀ ਕੀਤੀ। ਇਹ ਬੱਸ ਸ਼ਰਧਾਲੂਆਂ ਨੂੰ ਸ਼ਿਵ ਖੋਡੀ ਮੰਦਰ ਲੈ ਕੇ ਜਾ ਰਹੀ ਸੀ। ਅਧਿਕਾਰੀਆਂ ਨੇ ਦੱਸਿਆ ਕਿ ਸ਼ੁਰੂਆਤੀ ਰਿਪੋਰਟਾਂ ਮੁਤਾਬਕ ਬੱਸ 'ਤੇ ਹਮਲਾ ਪੋਨੀ ਇਲਾਕੇ ਦੇ ਟੇਰੀਆਥ ਪਿੰਡ 'ਚ ਕੀਤਾ ਗਿਆ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਰਾਹਤ ਕਾਰਜ ਸ਼ੁਰੂ ਕਰ ਦਿੱਤੇ ਗਏ ਅਤੇ ਪੁਲਿਸ, ਫੌਜ ਅਤੇ ਅਰਧ ਸੈਨਿਕ ਬਲਾਂ ਦੀਆਂ ਟੀਮਾਂ ਨੂੰ ਤੁਰੰਤ ਬਚਾਅ ਲਈ ਭੇਜਿਆ ਗਿਆ।

- PTC NEWS