ਬੋਰਵੈਲ 'ਚ ਡਿੱਗੇ ਬੱਚੇ ਦੀ ਮੌਤ ਦੇ ਮਾਮਲੇ 'ਚ ਖੇਤ ਮਾਲਕ 'ਤੇ ਕੇਸ ਦਰਜ

By  Ravinder Singh May 23rd 2022 09:44 AM

ਹੁਸ਼ਿਆਰਪੁਰ : ਬੀਤੇ ਕੱਲ੍ਹ ਹੁਸ਼ਿਆਰਪੁਰ ਦੇ ਗੜ੍ਹਦੀਵਾਲਾ ਥਾਣੇ ਅਧੀਨ ਆਉਂਦੇ ਪਿੰਡ ਦੇ ਛੇ ਸਾਲਾ ਰਿਤਿਕ ਦੀ ਬੋਰਵੈੱਲ ਵਿੱਚ ਡਿੱਗਣ ਕਾਰਨ ਮੌਤ ਹੋ ਗਈ ਸੀ ਜਿਸ ਤੋਂ ਬਾਅਦ ਅੱਜ ਗੜ੍ਹਦੀਵਾਲਾ ਪੁਲਿਸ ਨੇ ਧਾਰਾ 304 A.279.188 ਦੇ ਤਹਿਤ ਸਤਵੀਰ ਸਿੰਘ ਨਾਮਕ ਵਿਅਕਤੀ ਉਤੇ ਮਾਮਲਾ ਦਰਜ ਕਰ ਲਿਆ ਹੈ। ਸਤਵੀਰ ਸਿੰਘ ਖੇਤ ਦਾ ਮਾਲਕ ਹੈ, ਜਿਥੇ ਬੋਰਵੈਲ ਵਿੱਚ ਰਿਤਿਕ ਡਿੱਗਿਆ ਸੀ। ਇਸ ਤੋਂ ਬਾਅਦ ਉਸ ਦੀ ਮੌਤ ਹੋ ਗਈ ਸੀ।

ਬੋਰਵੈਲ 'ਚ ਡਿੱਗੇ ਬੱਚੇ ਦੀ ਮੌਤ ਦੇ ਮਾਮਲੇ 'ਚ ਖੇਤ ਮਾਲਕ 'ਤੇ ਕੇਸ ਦਰਜਜ਼ਿਕਰਯੋਗ ਹੈ ਕਿ ਬੀਤੇ ਦਿਨ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਪੈਂਦੇ ਗੜ੍ਹਦੀਵਾਲਾ ਵਿੱਚ ਇਕ 6 ਸਾਲਾ ਰਿਤਿਕ ਨਾਮ ਦਾ ਬੱਚਾ ਬੋਰਵੈਲ ਵਿੱਚ ਡਿੱਗ ਪਿਆ ਸੀ। ਇਹ ਘਟਨਾ ਬੈਰਮਪੁਰ ਵਿੱਚ ਵਾਪਰੀ ਸੀ। ਜਾਣਕਾਰੀ ਮਿਲੀ ਸੀ ਕਿ 6 ਸਾਲਾਂ ਦਾ ਰਿਤਿਕ ਕਿਸੇ ਕੁੱਤੇ ਤੋਂ ਬਚਦਾ ਹੋਇਆ ਬੋਰਵੈੱਲ ਉਤੇ ਚੜ ਗਿਆ ਤੇ ਅਚਾਨਕ ਬੋਰਵੈਲ ਵਿੱਚ ਡਿੱਗ ਪਿਆ ਸੀ।

ਬੋਰਵੈਲ 'ਚ ਡਿੱਗੇ ਬੱਚੇ ਦੀ ਮੌਤ ਦੇ ਮਾਮਲੇ 'ਚ ਖੇਤ ਮਾਲਕ 'ਤੇ ਕੇਸ ਦਰਜਸੂਚਨਾ ਮਿਲਣ ਉਤੇ ਆਸਰਾ ਸੰਸਥਾ ਦੇ ਮੁਖੀ ਮਨਜੋਤ ਸਿੰਘ ਤਲਵੰਡੀ ਅਤੇ ਹੋਰ ਪਿੰਡ ਵਾਸੀਆਂ ਵੱਲੋਂ ਬੱਚੇ ਨੂੰ ਬਚਾਉਣ ਦੇ ਯਤਨ ਸ਼ੁਰੂ ਕਰ ਦਿੱਤੇ ਗਏ ਸਨ। ਇਸ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਅਤੇ ਫੌਜ ਦੀ ਮਦਦ ਨਾਲ ਘੱਟੋ-ਘੱਟ ਅੱਠ ਘੰਟੇ ਦੀ ਮਦਦ ਨਾਲ ਬੱਚੇ ਨੂੰ ਬਾਹਰ ਕੱਢਿਆ ਗਿਆ ਸੀ। ਇਸ ਤੁਰੰਤ ਬਾਅਦ ਉਸ ਨੂੰ ਹਸਪਤਾਲ ਪਹੁੰਚਾਇਆ ਗਿਆ ਜਿਥੇ ਡਾਕਟਰਾਂ ਨੇ ਉਸ ਮ੍ਰਿਤਕ ਐਲਾਨ ਦਿੱਤਾ ਸੀ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੱਚੇ ਦੀ ਮੌਤ ਉਥੇ ਡੂੰਘੇ ਦੁੱਘ ਦਾ ਪ੍ਰਗਟਾਵਾ ਕੀਤਾ ਸੀ ਤੇ ਬੱਚੇ ਦੇ ਪਰਿਵਾਰ ਲਈ ਦੋ ਲੱਖ ਰੁਪਏ ਦੀ ਮਦਦ ਦਾ ਐਲਾਨ ਕੀਤਾ ਸੀ।

ਬੋਰਵੈਲ 'ਚ ਡਿੱਗੇ ਬੱਚੇ ਦੀ ਮੌਤ ਦੇ ਮਾਮਲੇ 'ਚ ਖੇਤ ਮਾਲਕ 'ਤੇ ਕੇਸ ਦਰਜ

ਲੋਕਾਂ ਵਿੱਚ ਬੋਰਵੈਲ ਖੁੱਲ੍ਹੇ ਛੱਡਣ ਵਾਲੇ ਲੋਕਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਸੀ ਤੇ ਅਜਿਹੇ ਮਾਮਲੇ ਲੋਕਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਸੀ। ਲੋਕਾਂ ਦਾ ਰੋਸ ਨੂੰ ਦੇਖਦੇ ਹੋਏ ਗੜ੍ਹਦੀਵਾਲਾ ਪੁਲਿਸ ਨੇ ਅੱਜ ਸਤਵੀਰ ਨਾਮ ਦੇ ਵਿਅਕਤੀ ਉਤੇ ਮਾਮਲਾ ਦਰਜ ਕਰ ਕੇ ਇਸ ਸਬੰਧੀ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ : ਅੰਮ੍ਰਿਤਸਰ ਦੇ ਮਜੀਠਾ ਰੋਡ 'ਤੇ ਇਲੈਕਟ੍ਰੋਨਿਕ ਦੁਕਾਨ ਨੂੰ ਲੱਗੀ ਅੱਗ

Related Post