Sat, Dec 13, 2025
Whatsapp

ਇਟਲੀ 'ਚ ਅੰਮ੍ਰਿਤਧਾਰੀ ਸਿੱਖ ਦੇ ਖ਼ਿਲਾਫ਼ ਮਾਮਲਾ ਦਰਜ, ਗਿਆਨੀ ਰਘਬੀਰ ਸਿੰਘ ਨੇ ਕੀਤੀ ਸਖ਼ਤ ਸ਼ਬਦਾਂ 'ਚ ਨਿਖੇਧੀ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਇਟਲੀ ਵਿਚ ਇਕ ਅੰਮ੍ਰਿਤਧਾਰੀ ਸਿੱਖ ਦੇ ਖ਼ਿਲਾਫ਼ ਸ੍ਰੀ ਸਾਹਿਬ ਪਾਈ ਹੋਣ ਕਾਰਨ ‘ਤੇਜ਼ਧਾਰ ਹਥਿਆਰ’ ਰੱਖਣ ਦਾ ਪੁਲਿਸ ਵਲੋਂ ਮਾਮਲਾ ਦਰਜ ਕਰਨ ਦੀ ਘਟਨਾ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ।

Reported by:  PTC News Desk  Edited by:  Amritpal Singh -- April 21st 2024 06:01 PM
ਇਟਲੀ 'ਚ ਅੰਮ੍ਰਿਤਧਾਰੀ ਸਿੱਖ ਦੇ ਖ਼ਿਲਾਫ਼ ਮਾਮਲਾ ਦਰਜ, ਗਿਆਨੀ ਰਘਬੀਰ ਸਿੰਘ ਨੇ ਕੀਤੀ ਸਖ਼ਤ ਸ਼ਬਦਾਂ 'ਚ ਨਿਖੇਧੀ

ਇਟਲੀ 'ਚ ਅੰਮ੍ਰਿਤਧਾਰੀ ਸਿੱਖ ਦੇ ਖ਼ਿਲਾਫ਼ ਮਾਮਲਾ ਦਰਜ, ਗਿਆਨੀ ਰਘਬੀਰ ਸਿੰਘ ਨੇ ਕੀਤੀ ਸਖ਼ਤ ਸ਼ਬਦਾਂ 'ਚ ਨਿਖੇਧੀ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਇਟਲੀ ਵਿਚ ਇਕ ਅੰਮ੍ਰਿਤਧਾਰੀ ਸਿੱਖ ਦੇ ਖ਼ਿਲਾਫ਼ ਸ੍ਰੀ ਸਾਹਿਬ ਪਾਈ ਹੋਣ ਕਾਰਨ ‘ਤੇਜ਼ਧਾਰ ਹਥਿਆਰ’ ਰੱਖਣ ਦਾ ਪੁਲਿਸ ਵਲੋਂ ਮਾਮਲਾ ਦਰਜ ਕਰਨ ਦੀ ਘਟਨਾ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। 

ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਤੋਂ ਜਾਰੀ ਲਿਖਤੀ ਬਿਆਨ ਵਿਚ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਆਖਿਆ ਕਿ ਸ੍ਰੀ ਸਾਹਿਬ ਅੰਮ੍ਰਿਤਧਾਰੀ ਸਿੱਖਾਂ ਦੇ ਪੰਜ ਕਕਾਰਾਂ ਵਿਚੋਂ ਇਕ ਹੈ ਅਤੇ ਇਟਲੀ ਵਿਚ ਤਿੰਨ ਮਹੀਨੇ ਪਹਿਲਾਂ ਹੀ ਗਏ ਇਕ ਅੰਮ੍ਰਿਤਧਾਰੀ ਸਿੱਖ ਗੁਰਬਚਨ ਸਿੰਘ ਦੇ ਖ਼ਿਲਾਫ਼ ਸ੍ਰੀ ਸਾਹਿਬ ਪਹਿਨੀ ਹੋਣ ਕਾਰਨ ਪੁਲਿਸ ਮਾਮਲਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਆਜ਼ਾਦੀ ‘ਤੇ ਸਿੱਧਾ ਹਮਲਾ ਹੈ। ਉਨ੍ਹਾਂ ਆਖਿਆ ਕਿ ਅੱਜ ਸਿੱਖ ਦੁਨੀਆ ਦੇ ਕੋਨੇ-ਕੋਨੇ ਵਿਚ ਵੱਸਦੇ ਹਨ ਅਤੇ ਗੁਰੂ ਸਾਹਿਬ ਦੇ ਦਿੱਤੇ ਸਰਬ-ਸਾਂਝੀਵਾਲਤਾ ਦੇ ਫਲਸਫੇ ਅਨੁਸਾਰ ਆਪਣੀ ਮਿਹਨਤ, ਇਮਾਨਦਾਰੀ ਅਤੇ ਲਿਆਕਤ ਦੇ ਸਦਕਾ ਹਰ ਖੇਤਰ ਵਿਚ ਆਪਣੀ ਪਛਾਣ ਸਥਾਪਿਤ ਕਰ ਚੁੱਕੇ ਹਨ। ਇਟਲੀ ਸਰਕਾਰ ਨੂੰ ਸਿੱਖ ਧਰਮ ਦੀ ਵਿਸ਼ਵ ਪ੍ਰਸੰਗਿਕਤਾ ਨੂੰ ਸਮਝਦਿਆਂ ਸਿੱਖਾਂ ਨੂੰ ਧਾਰਮਿਕ ਆਜ਼ਾਦੀ ਨਾਲ ਰਹਿਣ ਦਾ ਅਧਿਕਾਰ ਦੇਣਾ ਚਾਹੀਦਾ ਹੈ। ਉਨ੍ਹਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਵੀ ਆਦੇਸ਼ ਕੀਤਾ ਕਿ ਉਹ ਭਾਰਤ ਸਥਿਤ ਇਟਲੀ ਦੇ ਦੂਤਾਵਾਸ ਨਾਲ ਸੰਪਰਕ ਕਰਕੇ ਅੰਮ੍ਰਿਤਧਾਰੀ ਸਿੱਖਾਂ ਲਈ ਸ੍ਰੀ ਸਾਹਿਬ ਦੀ ਮਹੱਤਤਾ ਤੋਂ ਜਾਣੂ ਕਰਵਾਏ ਤਾਂ ਜੋ ਇਟਲੀ ਸਰਕਾਰ ਵਲੋਂ ਅੰਮ੍ਰਿਤਧਾਰੀ ਸਿੱਖ ਗੁਰਬਚਨ ਸਿੰਘ ਖ਼ਿਲਾਫ਼ ਸ੍ਰੀ ਸਾਹਿਬ ਨੂੰ ‘ਤੇਜ਼ਧਾਰ ਹਥਿਆਰ’ ਸਮਝ ਕੇ ਦਰਜ ਕੀਤੇ ਮਾਮਲੇ ਨੂੰ ਰੱਦ ਕਰਵਾਇਆ ਜਾ ਸਕੇ। 

- PTC NEWS

Top News view more...

Latest News view more...

PTC NETWORK
PTC NETWORK