ਚਰਨਜੀਤ ਸਿੰਘ ਚੰਨੀ ਖਿਲਾਫ਼ ਹੁਣ ਲੁਧਿਆਣਾ ਅਦਾਲਤ ‘ਚ ਹੋਇਆ ਮਾਮਲਾ ਦਰਜ

By  Ravinder Singh February 19th 2022 11:41 AM -- Updated: February 19th 2022 11:46 AM

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਦਿੱਤੇ ਗਏ ਵਿਵਾਦਤ ਬਿਆਨ ਕਾਰਨ ਉਨ੍ਹਾਂ ਦੀਆਂ ਮੁਸ਼ਕਲਾਂ ਵੱਧਦੀਆਂ ਜਾ ਰਹੀਆਂ ਹਨ। ਇਸ ਬਿਆਨ ਕਾਰਨ ਲੋਕਾਂ ਵਿਚ ਭਾਰੀ ਰੋਸ ਹੈ। ਵਿਵਾਦਤ ਬਿਆਨ ਕਾਰਨ ਪਹਿਲਾਂ ਉਨ੍ਹਾਂ ਖਿਲਾਫ਼ ਮੁਜ਼ੱਫਰਨਗਰ ਵਿਚ ਮਾਮਲਾ ਦਰਜ ਕੀਤਾ ਗਿਆ ਸੀ। ਮਾਮਲਾ ਮੁੜ ਭਖ ਰਿਹਾ ਹੈ।

ਚਰਨਜੀਤ ਸਿੰਘ ਚੰਨੀ ਖਿਲਾਫ਼ ਹੁਣ ਲੁਧਿਆਣਾ ਅਦਾਲਤ ‘ਚ ਹੋਇਆ ਮਾਮਲਾ ਦਰਜ

ਹੁਣ ਪੰਜਾਬ ਦੇ ਲੁਧਿਆਣਾ ਸ਼ਹਿਰ ਵਿਚ ਚਰਨਜੀਤ ਸਿੰਘ ਚੰਨੀ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਇਹ ਮਾਮਲਾ ਲਾਲ ਬਾਬੂ ਵੱਲੋਂ ਉਨ੍ਹਾਂ ਦੇ ਐਡਵੋਕੇਟ ਗੌਰਵ ਅਰੋੜਾ ਵੱਲੋਂ ਲੁਧਿਆਣਾ ਅਦਾਲਤ ਵਿਚ ਦਰਜ ਕੀਤਾ ਗਿਆ ਹੈ, ਜਿਸ ਉਤੇ ਮੁੱਖ ਮੰਤਰੀ ਚੰਨੀ ਖਿਲਾਫ਼ ਧਾਰਾ-173 ਅਧੀਨ ਮੁਕੱਦਮਾ ਦਰਜ ਕੀਤਾ ਗਿਆ ਹੈ।

ਚਰਨਜੀਤ ਸਿੰਘ ਚੰਨੀ ਖਿਲਾਫ਼ ਹੁਣ ਲੁਧਿਆਣਾ ਅਦਾਲਤ ‘ਚ ਹੋਇਆ ਮਾਮਲਾ ਦਰਜ

ਐਡਵੋਕੇਟ ਗੌਰਵ ਅਰੋੜਾ ਨੇ ਕਿਹਾ ਕਿ ਜੋ ਬਿਆਨ ਮੁੱਖ ਮੰਤਰੀ ਵੱਲੋਂ ਦਿੱਤਾ ਹੈ ਇਹ ਸੌੜੀ ਮਾਨਸਿਕਤਾ ਨੂੰ ਵਿਖਾਉਂਦਾ ਹੈ। ਇਸ ਲਈ ਉਨ੍ਹਾਂ ਨੇ ਲੁਧਿਆਣਾ ਅਦਾਲਤ ਵਿਚ ਕੇਸ ਦਰਜ ਕੀਤਾ ਗਿਆ ਹੈ। ਜਿਕਰਯੋਗ ਹੈ ਕਿ ਮੁੱਖ ਮੰਤਰੀ ਚੰਨੀ ਨੇ ਇਕ ਰੈਲੀ ਦੌਰਾਨ ਸੰਬੋਧਨ ਕਰਦੇ ਹੋਏ ਕਿਹਾ ਸੀ ਕਿ ਪੰਜਾਬ ਪੰਜਾਬੀਆਂ ਦਾ ਹੈ ਅਤੇ ਦੂਜੇ ਸੂਬੇ ਤੋਂ ਇਥੇ ਆ ਕੇ ਦੂਜੇ ਸੂਬੇ ਤੋਂ ਇਥੇ ਆ ਕੇ ਕੋਈ ਰਾਜ ਨਹੀਂ ਕਰ ਸਕਦਾ ਹੈ। ਇਹ ਯੂ.ਪੀ., ਬਿਹਾਰ ਤੇ ਦਿੱਲੀ ਦੇ ਭਈਏ ਇਥੇ ਆ ਕੇ ਰਾਜ ਨਹੀਂ ਕਰ ਸਕਦੇ।

ਚਰਨਜੀਤ ਸਿੰਘ ਚੰਨੀ ਖਿਲਾਫ਼ ਹੁਣ ਲੁਧਿਆਣਾ ਅਦਾਲਤ ‘ਚ ਹੋਇਆ ਮਾਮਲਾ ਦਰਜ

ਇਸ ਬਿਆਨ ਦੀ ਹਰ ਕਿਸੇ ਨੇ ਨਿਖੇਧੀ ਕੀਤੀ ਅਤੇ ਇਸ ਨੂੰ ਮੰਦਭਾਗਾ ਕਰਾਰ ਦਿੱਤਾ। ਚੋਣਾਂ ਤੋਂ ਐਨ ਪਹਿਲਾਂ ਇਸ ਤਰ੍ਹਾਂ ਦੇ ਬਿਆਨ ਕਾਰਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀਆਂ ਮੁਸ਼ਕਲਾਂ ਵੱਧ ਸਕਦੀਆਂ ਹਨ।

ਇਹ ਵੀ ਪੜ੍ਹੋ : ਥਾਣੇ ਵਿਚ ਹਵਾਲਾਤੀ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ

Related Post