ਲੰਬੇ ਸਮੇਂ ਤੋਂ ਕਿਸਾਨੀ ਸੰਘਰਸ਼ ਨਾਲ ਜੁੜੇ ਇਕ ਕਿਸਾਨ ਨੇ ਕੀਤੀ ਖ਼ੁਦਕੁਸ਼ੀ

By  Riya Bawa September 27th 2021 01:51 PM

ਸਮਰਾਲਾ : ਖੇਤੀ ਕਾਨੂੰਨਾਂ ਦੇ ਖਿਲਾਫ ਕਿਸਾਨਾਂ ਦਾ ਅੰਦੋਲਨ ਲਗਾਤਾਰ ਤੇਜ ਹੁੰਦਾ ਜਾ ਰਿਹਾ ਹੈ। ਇਸ ਦੇ ਚਲਦੇ ਅੱਜ ਕਿਸਾਨਾਂ ਵੱਲੋਂ ਅੱਜ ਭਾਰਤ ਬੰਦ ਦਾ ਐਲਾਨ ਕੀਤਾ ਹੈ। ਇਸ ਦੌਰਾਨ ਕਿਸਾਨੀ ਸੰਘਰਸ਼ ਨੂੰ ਅਣਗੌਲਿਆਂ ਕਰਨ ਦੇ ਰੋਸ ਵਜੋਂ ਭਾਵੁਕ ਹੋ ਕੇ ਸਥਾਨਕ ਘੁਲਾਲ ਟੋਲ ਪਲਾਜ਼ੇ 'ਤੇ ਬੀਤੀ ਰਾਤ ਇਕ ਕਿਸਾਨ ਨੇ ਆਪਣੀ ਜੀਵਨ ਲੀਲਾ ਖ਼ਤਮ ਕਰ ਲਈ ਹੈ।

Farmers observe Bharat Bandh to mark a year of farm laws

ਦੱਸ ਦੇਈਏ ਕਿ ਇਹ 65 ਸਾਲਾ ਕਿਸਾਨ ਨਜ਼ਦੀਕ ਪਿੰਡ ਰੌਲੇ ਦੇ ਤਾਰਾ ਸਿੰਘ ਕਰੀਬ ਪਿਛਲੇ ਇਕ ਸਾਲ ਤੋਂ ਕਿਸਾਨ ਸੰਘਰਸ਼ ਆਰੰਭ ਹੋਣ ਦੇ ਦਿਨਾਂ ਤੋਂ ਹੀ ਘੁਲਾਲ ਟੋਲ ਪਲਾਜ਼ੇ 'ਤੇ ਲਗਾਤਾਰ ਧਰਨੇ ਵਿਚ ਸ਼ਮੂਲੀਅਤ ਕਰਦਾ ਆ ਰਿਹਾ ਸੀ।

ਮ੍ਰਿਤਕ ਕਿਸਾਨ ਦੀ ਪਤਨੀ ਵੀ ਪਿਛਲੇ 10 ਮਹੀਨਿਆਂ ਤੋਂ ਟਿੱਕਰੀ ਬਾਰਡਰ 'ਤੇ ਕਿਸਾਨ ਸੰਘਰਸ਼ ਵਿਚ ਲੰਗਰ ਦੀ ਸੇਵਾ ਨਿਭਾਅ ਰਹੀ ਹੈ। ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਜ਼ਿਲ੍ਹਾ ਪ੍ਰਧਾਨ ਹਰਦੀਪ ਸਿੰਘ ਗਿਆਸਪੁਰਾ ਨੇ ਦੱਸਿਆ ਕਿ ਮ੍ਰਿਤਕ ਕਿਸਾਨ ਤਾਰਾ ਸਿੰਘ ਹਮੇਸ਼ਾ ਹੀ ਕੇਂਦਰ ਸਰਕਾਰ ਵੱਲੋਂ ਖੇਤੀ ਵਿਰੋਧੀ ਕਾਨੂੰਨਾਂ ਨੂੰ ਵਾਪਸ ਲੈਣ ਲਈ ਕੀਤੀ ਜਾ ਰਹੀ ਅਣਦੇਖੀ ਕਾਰਨ ਚਿੰਤਾ ਵਿੱਚ ਰਹਿੰਦਾ ਸੀ। ਇਸ ਕਾਰਨ ਬੀਤੀ ਰਾਤ ਉਸ ਨੇ ਟੋਲ ਪਲਾਜ਼ਾ ਵਿਖੇ ਆਪਣੀ ਜਾਨ ਦੇ ਦਿੱਤੀ।

-PTC News

Related Post