ਮਾਤਾ ਵੈਸ਼ਨੋ ਦੇਵੀ ਯਾਤਰਾ ਮੁੜ ਕੀਤੀ ਬਹਾਲ, ਹੜ੍ਹ ਕਾਰਨ ਰੋਕ ਦਿੱਤੀ ਸੀ ਯਾਤਰਾ

By  Ravinder Singh August 20th 2022 08:20 AM -- Updated: August 20th 2022 09:14 AM

ਜੰਮੂ : ਜੰਮੂ-ਕਸ਼ਮੀਰ ਦੇ ਰਿਆਸੀ ਜ਼ਿਲ੍ਹੇ ਦੇ ਕਟੜਾ ਕਸਬੇ 'ਚ ਸਥਿਤ ਮਾਤਾ ਵੈਸ਼ਨੋ ਦੇਵੀ ਮੰਦਰ ਨੇੜੇ ਭਾਰੀ ਮੀਂਹ ਕਾਰਨ ਅਚਾਨਕ ਹੜ੍ਹ ਆ ਗਿਆ। ਸ਼੍ਰੀ ਮਾਤਾ ਵੈਸ਼ਨੋ ਦੇਵੀ ਯਾਤਰਾ, ਭਾਰੀ ਮੀਂਹ ਕਾਰਨ ਆਏ ਹੜ੍ਹਾਂ ਤੋਂ ਬਾਅਦ ਸ਼ੁੱਕਰਵਾਰ ਰਾਤ ਨੂੰ ਅਸਥਾਈ ਤੌਰ 'ਤੇ ਰੋਕ ਦਿੱਤਾ ਗਿਆ ਸੀ, ਜਿਸ ਨੂੰ ਸ਼ਰਧਾਲੂਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਮੁੜ ਸ਼ੁਰੂ ਕਰ ਦਿੱਤਾ ਗਿਆ ਹੈ। ਮਾਤਾ ਵੈਸ਼ਨੋ ਦੇਵੀ ਸ਼ਰਾਈਨ ਬੋਰਡ ਦੇ ਅਧਿਕਾਰੀਆਂ ਨੇ ਦੱਸਿਆ ਕਿ ਹੜ੍ਹਾਂ ਕਾਰਨ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਸੂਚਨਾ ਨਹੀਂ ਹੈ।

ਮਾਤਾ ਵੈਸ਼ਨੋ ਦੇਵੀ ਮੰਦਰ ਨੇੜੇ ਆਇਆ ਅਚਾਨਕ ਹੜ੍ਹ, ਸ਼ਰਧਾਲੂਆਂ ਦੀ ਆਵਾਜਾਈ ਰੋਕੀਹੇਠਾਂ ਆਉਣ ਵਾਲੇ ਸ਼ਰਧਾਲੂਆਂ ਨੂੰ ਪਹਿਲ ਦਿੱਤੀ ਜਾ ਹੀ ਹੈ। ਪੁਲਿਸ ਅਤੇ ਕੇਂਦਰੀ ਰਿਜ਼ਰਵ ਪੁਲਿਸ ਬਲ (ਸੀਆਰਪੀਐਫ) ਪਹਿਲਾਂ ਹੀ ਤਾਇਨਾਤ ਕੀਤੇ ਗਏ ਹਨ ਅਤੇ ਸਥਿਤੀ 'ਤੇ ਨਜ਼ਰ ਰੱਖੀ ਜਾ ਰਹੀ ਹੈ। ਅਜੇ ਤੱਕ ਕਿਸੇ ਅਣਸੁਖਾਵੀਂ ਘਟਨਾ ਦੀ ਸੂਚਨਾ ਨਹੀਂ ਹੈ। ਯਾਤਰਾ ਰੋਕਣ ਤੋਂ ਬਾਅਦ ਸ਼ਰਧਾਲੂਆਂ ਨੂੰ ਸੁਰੱਖਿਅਤ ਥਾਵਾਂ 'ਤੇ ਪਹੁੰਚਾਇਆ ਗਿਆ। ਮਾਤਾ ਵੈਸ਼ਨੋ ਦੇਵੀ ਮਾਰਗ ਉਤੇ ਭਾਰੀ ਬਰਸਾਤ ਕਾਰਨ ਸ਼ਰਧਾਲੂਆਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਯਾਤਰਾ ਰੂਟ ਉਪਰ ਤੇਜ ਰਫਤਾਰ ਨਾਲ ਪਾਣੀ ਵਹਿ ਰਿਹਾ ਹੈ। ਇਸ ਕਾਰਨ ਸ਼ਰਧਾਲੂਆਂ ਦੀਆਂ ਚੱਪਲਾਂ ਅਤੇ ਹੋਰ ਸਮਾਨ ਰੁੜ ਰਿਹਾ ਹੈ। ਜਾਨੀ ਨੁਕਸਾਨ ਤੋਂ ਬਚਾਅ ਹੈ। ਕਾਬਿਲੇਗੌਰ ਹੈ ਕਿ ਯਾਤਰਾ ਲਈ ਅੱਜ ਕੁੱਲ 27,914 ਸ਼ਰਧਾਲੂਆਂ ਨੇ ਰਜਿਸਟ੍ਰੇਸ਼ਨ ਕਰਵਾਈ ਹੈ।

ਇਸ ਤੋਂ ਪਹਿਲਾਂ ਜੁਲਾਈ 'ਚ ਅਮਰਨਾਥ ਦੀ ਪਵਿੱਤਰ ਗੁਫਾ ਖੇਤਰ 'ਚ ਬੱਦਲ ਫਟ ਗਿਆ ਸੀ। ਜਿਸ ਤੋਂ ਬਾਅਦ ਪਵਿੱਤਰ ਗੁਫਾ ਦੇ ਨਾਲ ਲੱਗਦੇ ਨਾਲੇ 'ਚ ਭਾਰੀ ਮਾਤਰਾ 'ਚ ਪਾਣੀ ਵੜ ਗਿਆ, ਜਿਸ ਤੋਂ ਬਾਅਦ ਅਮਰਨਾਥ ਜਾਣ ਵਾਲਾ ਰਸਤਾ ਖ਼ਰਾਬ ਹੋ ਗਿਆ ਅਤੇ ਯਾਤਰਾ ਕੁਝ ਸਮੇਂ ਲਈ ਰੋਕ ਦਿੱਤੀ ਗਈ। ਅਮਰਨਾਥ ਮੰਦਰ 'ਚ ਬਚਾਅ ਅਤੇ ਰਾਹਤ ਕਾਰਜਾਂ ਲਈ ਭਾਰਤੀ ਹਵਾਈ ਸੈਨਾ ਦੇ ਚਾਰ Mi-17V5 ਅਤੇ ਚਾਰ ਚੀਤਲ ਹੈਲੀਕਾਪਟਰ ਵੀ ਤਾਇਨਾਤ ਕੀਤੇ ਗਏ ਹਨ। ਸੈਨਾ ਅਤੇ ਸਥਾਨਕ ਪੁਲਿਸ ਦੇ ਨਾਲ ਕੇਂਦਰੀ ਰਿਜ਼ਰਵ ਪੁਲਿਸ ਬਲ (ਸੀਆਰਪੀਐਫ) ਦੁਆਰਾ ਸਖ਼ਤ ਸੁਰੱਖਿਆ ਦੇ ਵਿਚਕਾਰ ਯਾਤਰਾ 29 ਜੂਨ ਨੂੰ ਜੰਮੂ ਤੋਂ ਸ਼ੁਰੂ ਹੋਈ ਸੀ। ਅਮਰਨਾਥ ਵਿੱਚ ਭਗਵਾਨ ਸ਼ਿਵ ਦੇ 3,880 ਮੀਟਰ ਉੱਚੇ ਗੁਫਾ ਮੰਦਰ ਦੀ ਅਮਰਨਾਥ ਯਾਤਰਾ ਪਹਿਲਗਾਮ ਅਤੇ ਬਾਲਟਾਲ ਦੇ ਦੋਹਰੇ ਰਸਤਿਆਂ ਰਾਹੀਂ ਹੁੰਦੀ ਹੈ।

-PTC News

ਇਹ ਵੀ ਪੜ੍ਹੋ : ਜਹਾਜ਼ 'ਚ ਐਮਰਜੈਂਸੀ ਗੇਟ ਸਾਹਮਣੇ ਬੈਗ ਰੱਖਣ ਨੂੰ ਲੈ ਕੇ ਔਰਤ ਵੱਲੋਂ ਹੰਗਾਮਾ

Related Post