ਤੇਜ਼ ਰਫ਼ਤਾਰ ਟਰੱਕ ਦੀ ਸਕੂਟਰ ਨਾਲ ਹੋਈ ਟੱਕਰ, ਇਕ ਵਿਅਕਤੀ ਗੰਭੀਰ ਜ਼ਖ਼ਮੀ, ਇੱਕ ਦੀ ਮੌਤ

By  Riya Bawa September 22nd 2022 05:37 PM -- Updated: September 22nd 2022 05:47 PM

ਪਟਿਆਲਾ: ਰਾਜਪੁਰਾ ਰੋਡ 'ਤੇ ਇਕ ਤੇਜ਼ ਰਫ਼ਤਾਰ ਟਰੱਕ ਦੀ ਸਕੂਟਰ ਨਾਲ ਟੱਕਰ ਹੋਣ ਕਾਰਨ ਦੋ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ ਜਿਨ੍ਹਾਂ 'ਚੋਂ ਇੱਕ ਰਣਜੀਤ ਸਿੰਘ ਦੀ ਮੌਤ ਹੋ ਗਈ। ਗੁਰਚਰਨ ਸਿੰਘ ਨੂੰ ਮੌਕੇ 'ਤੇ ਹੀ ਗੰਭੀਰ ਹਾਲਤ 'ਚ ਪਟਿਆਲਾ ਦੇ ਰਾਜਿੰਦਰਾ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ। ਜਿਕਰਯੋਗ ਹੈ ਕਿ ਗੁਰਚਰਨ ਸਿੰਘ ਕਿਸਾਨ ਯੂਨੀਅਨ ਦੇ ਸਨੌਰ ਬਲਾਕ ਪ੍ਰਧਾਨ ਹਨ ਅਤੇ ਉਹ ਆਪਣੇ ਭਰਾ ਸਮੇਤ ਹੋਰ ਕਿਸਾਨਾਂ ਨਾਲ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦੇਣ ਜਾ ਰਹੇ ਸਨ, ਇਹ ਮੰਗ ਪੱਤਰ ਖਰਾਬ ਹੋਈਆਂ ਫਸਲਾਂ ਦੇ ਮੁਆਵਜ਼ੇ ਸਬੰਧੀ ਸੀ ਅਤੇ ਦੋਵੇਂ ਭਰਾ ਸਕੂਟਰ 'ਤੇ ਸਵਾਰ ਸਨ।

accident

ਜਿਵੇਂ ਹੀ ਉਹ ਪਰਸ਼ੂਰਾਮ ਚੌਕ ਨੇੜੇ ਪਹੁੰਚੇ ਤਾਂ ਉਨ੍ਹਾਂ ਨੂੰ ਪਿੱਛੇ ਤੋਂ ਆ ਰਹੇ ਤੇਜ਼ ਰਫਤਾਰ ਟਰੱਕ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਰਣਜੀਤ ਸਿੰਘ ਸਕੂਟਰ ਤੋਂ ਹੇਠਾਂ ਡਿੱਗ ਗਿਆ ਅਤੇ ਟਰੱਕ ਹੇਠ ਆ ਕੇ ਮੌਕੇ 'ਤੇ ਹੀ ਦਮ ਤੋੜ ਗਿਆ, ਜਦਕਿ ਉਸ ਦਾ ਭਰਾ ਗੁਰਚਰਨ ਸਿੰਘ ਗੰਭੀਰ ਰੂਪ 'ਚ ਜ਼ਖਮੀ ਹੋ ਗਿਆ ਜਿਸਨੂੰ ਪਟਿਆਲਾ ਦੇ ਰਾਜਿੰਦਰਾ ਹਸਪਤਾਲ, ਪਟਿਆਲਾ ਵਿਖੇ ਦਾਖਲ ਕਰਵਾਇਆ ਗਿਆ ਹੈ।

accident

ਇਹ ਵੀ ਪੜ੍ਹੋ: ਪੰਚਾਇਤੀ ਫੰਡਾਂ 'ਚ ਗਬਨ ਦੇ ਦੋਸ਼ਾਂ ਹੇਠ ਵਿਜੀਲੈਂਸ ਵੱਲੋਂ ਸਾਬਕਾ ਸਰਪੰਚ ਤੇ ਪੰਚਾਇਤ ਸਕੱਤਰ ਖਿਲਾਫ਼ ਮੁਕੱਦਮਾ ਦਰਜ

ਇਸ ਸਬੰਧੀ ਭਾਰਤੀ ਕਿਸਾਨ ਯੂਨੀਅਨ ਸ਼ਾਦੀਪੁਰ ਦੇ ਪ੍ਰਧਾਨ ਬੂਟਾ ਸਿੰਘ ਸ਼ਾਦੀਪੁਰ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਜਿਸ ਤਰ੍ਹਾਂ ਕਿਸਾਨਾਂ ਦੇ ਸੰਘਰਸ਼ ਕਾਰਨ ਸ਼ਹੀਦ ਕਿਸਾਨਾਂ ਨੂੰ ਮੁਆਵਜ਼ਾ ਦਿੱਤਾ ਗਿਆ ਸੀ, ਉਸੇ ਤਰ੍ਹਾਂ ਇਸ ਕਿਸਾਨ ਦੇ ਪਰਿਵਾਰ ਨੂੰ ਵੀ ਮੁਆਵਜ਼ਾ ਦਿੱਤਾ ਜਾਵੇ ਅਤੇ ਸਰਕਾਰ ਵੱਲੋ ਜ਼ਖ਼ਮੀ ਕਿਸਾਨ ਦਾ ਪੂਰਾ ਇਲਾਜ ਕਰਵਾਇਆ ਜਾਵੇ।

(ਗਗਨ ਦੀਪ ਆਹੂਜਾ ਦੀ ਰਿਪੋਰਟ )

 

-PTC News

Related Post