ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਲਗਾਇਆ ਜਾਵੇਗਾ 6 ਅਕਤੂਬਰ ਨੂੰ ਪਲੇਸਮੈਂਟ ਕੈਂਪ

By  Pardeep Singh October 4th 2022 04:45 PM -- Updated: October 4th 2022 04:47 PM

ਅੰਮ੍ਰਿਤਸਰ : ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ  ਵੱਲੋਂ 06 ਅਕਤੂਬਰ ਨੂੰ ਪਲੇਸਮੈਂਟ ਕੈਂਪ ਲਗਾਇਆ ਜਾਵੇਗਾ।ਇਸ ਬਾਰੇ ਜਾਣਕਾਰੀ ਦਿੰਦੇ ਹੋਏ ਵਧੀਕ ਡਿਪਟੀ ਕਮਿਸ਼ਨਰ ਸੁਰਿੰਦਰ ਸਿੰਘ ਨੇ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਅੰਮ੍ਰਿਤਸਰ ਜਿਲ੍ਹੇ ਦੀਆਂ ਮਸ਼ਹੂਰ ਕੰਪਨੀਆਂ ਐਕਸਿਸ ਬੈਂਕ, ਬਾਇਜੂਸ, ਵੋਡਾਫੋਨ, ਬਲਿਊ ਡਰਟ ਅਤੇ ਏਜ਼ਾਇਲ ਹਰਬਲ ਵੱਲੋਂ ਭਾਗ ਲਿਆ ਜਾਵੇਗਾ।

ਉਨ੍ਹਾਂ ਨੇ ਦੱਸਿਆ ਹੈ ਕਿ ਇਸ ਪਲੇਸਮੈਂਟ ਕੈਂਪ ਵਿੱਚ ਕੰਪਨੀਆਂ ਵੱਲੋਂ ਇੰਸ਼ੋਰੈਸ,ਐਜੂਕੇਸ਼ਨ, ਮਾਰਕੀਟਿੰਗ,ਡਿਲਿਵਰੀ ਬੁਆਏ ਅਤੇ ਵੈਲਨੈੱਸ ਅਡਵਾਇਜ਼ਰ ਦੀਆਂ ਅਸਾਮੀਆਂ ਲਈ ਉਮੀਦਵਾਰਾਂ ਦੀ ਚੋਣ ਕੀਤੀ ਜਾਵੇਗੀ। ਇਸ ਕੈਂਪ ਵਿੱਚ ਭਾਗ ਲੈਣ ਵਾਲੇ ਉਮੀਦਵਾਰਾਂ ਲਈ ਵਿੱਦਿਅਕ ਯੋਗਤਾ ਘੱਟੋ-ਘੱਟ ਬਾਰ੍ਹਵੀਂ ਤੋਂ ਲੈ ਕੇ ਗ੍ਰੈਜੂਏਸ਼ਨ ਤੱਕ ਹੋਵੇਗੀ। ਇਸ ਕੈਂਪ ਵਿੱਚ ਲੜਕੇ,ਲੜਕੀਆਂ ਦੋਵੇਂ ਭਾਗ ਲੈ ਸਕਦੇ ਹਨ।

ਡਿਪਟੀ ਡਾਇਰੈਕਟਰ ਵਿਕਰਮਜੀਤ ਨੇ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਭਾਗ ਲੈਣ ਵਾਲੇ ਚਾਹਵਾਨ ਪ੍ਰਾਰਥੀ 06 ਅਕਤੂਬਰ 2022 ਨੂੰ ਸਵੇਰੇ 10.00 ਤੋਂ ਦੁਪਹਿਰ 02.00 ਵਜੇ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਨੇੜੇ ਜ਼ਿਲ੍ਹਾ ਕਚਿਹਰੀਆਂ ਵਿਖੇ ਪਹੁੰਚ ਕੇ ਭਾਗ ਲੈ ਸਕਦੇ ਹਨ। ਵਧੇਰੇ ਜਾਣਕਾਰੀ ਲਈ ਪ੍ਰਾਰਥੀ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਦੇ ਹੇੈਲਪਲਾਈਨ ਨੰ: 9915789068 ਤੇ ਸੰਪਰਕ ਕਰ ਸਕਦੇ ਹਨ।

ਇਹ ਵੀ ਪੜ੍ਹੋ:ਪੰਜਾਬ 'ਚ ISI ਸਮਰਥਿਕ ਨਾਰਕੋ ਟੈਰਰ ਮਡਿਊਲ ਦਾ ਪਰਦਾਫਾਸ਼, ਹਥਿਆਰਾਂ ਤੇ ਹੈਰੋਇਨ ਸਮੇਤ ਇਕ ਗ੍ਰਿਫ਼ਤਾਰ

-PTC News

Related Post