ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ 'ਚ ਝੂੰਦਾ ਕਮੇਟੀ ਦੀ ਰਿਪੋਰਟ 'ਤੇ ਹੋਈ ਸਮੀਖਿਆ

By  Ravinder Singh July 27th 2022 06:08 PM -- Updated: July 27th 2022 06:26 PM

ਚੰਡੀਗੜ੍ਹ : ਅੱਜ ਇਥੇ ਸ਼੍ਰੋਮਣੀ ਅਕਾਲੀ ਦੀ ਕੋਰ ਕਮੇਟੀ ਦੀ ਮੀਟਿੰਗ ਹੋਈ। ਇਸ ਮੀਟਿੰਗ ਦੌਰਾਨ ਝੂੰਦਾ ਕਮੇਟੀ ਦੀ 16 ਮੈਂਬਰੀ ਕਮੇਟੀ ਦੀ ਰਿਪੋਰਟ ਉਤੇ ਸਮੀਖਿਆ ਕੀਤੀ ਗਈ। ਸ਼੍ਰੋਮਣੀ ਅਕਾਲੀ ਦਲ ਕੋਰ ਕਮੇਟੀ ਦੀ ਮੀਟਿੰਗ ਵਿੱਚ ਇਕਬਾਲ ਸਿੰਘ ਝੂੰਦਾ ਵਿਸ਼ੇਸ਼ ਤੌਰ ਉਤੇ ਹਾਜ਼ਰ ਹੋਏ। ਇਸ ਤੋਂ ਬਾਅਦ ਕਾਨਫਰੰਸ ਦੌਰਾਨ ਬਲਵਿੰਦਰ ਸਿੰਘ ਭੂੰਦੜ ਨੇ ਝੂੰਦਾ ਕਮੇਟੀ ਦੇ ਮੈਂਬਰਾਂ ਵੱਲੋਂ ਕੀਤੇ ਗਏ ਕੰਮਾਂ ਦੀ ਸ਼ਲਾਘਾ ਕੀਤੀ ਗਈ। ਇਸ ਮੌਕੇ ਬੀਬੀ ਜਗੀਰ ਕੌਰ, ਇਕਬਾਲ ਸਿੰਘ ਝੂੰਦਾ, ਹੀਰਾ ਸਿੰਘ ਗਾਬੜੀਆ, ਵਿਰਸਾ ਵਲਟੋਹਾ ਅਤੇ ਜਗਮੀਤ ਬਰਾੜ ਮੌਜੂਦ ਸਨ। ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ 'ਚ ਝੂੰਦਾ ਕਮੇਟੀ ਦੀ ਰਿਪੋਰਟ 'ਤੇ ਹੋਈ ਸਮੀਖਿਆਉਨ੍ਹਾਂ ਨੇ ਦੱਸਿਆ ਕਿ ਕੋਰ ਕਮੇਟੀ ਨੇ ਝੂੰਦਾਂ ਕਮੇਟੀ ਦੀਆਂ ਸਿਫਾਰਿਸ਼ ਮੰਨੀਆਂ ਹਨ। ਪਾਰਟੀ ਨੂੰ ਅੱਗੇ ਲਿਜਾਉਣ ਲਈ ਚੰਗੇ ਸੁਝਾਅ ਦਿੱਤੇ ਗਏ ਹਨ। ਉਨ੍ਹਾਂ ਨੇ ਕਿਹਾ ਰਿਪੋਰਟ ਦੀਆਂ ਸਿਫਾਰਸ਼ਾਂ ਉਤੇ ਫੈਸਲਾ ਲੈਣ ਦਾ ਅਧਿਕਾਰ ਪਾਰਟੀ ਪ੍ਰਧਾਨ ਨੂੰ ਦਿੱਤਾ ਗਿਆ ਹੈ। ਇਸ ਮੌਕੇ ਉਨ੍ਹਾਂ ਨੇ ਦੱਸਿਆ ਕਿ ਅਕਾਲੀ ਦਲ ਨੇ ਕੇਂਦਰ ਸਰਕਾਰ ਵੱਲੋਂ ਐਮਐਸਪੀ ਉਤੇ ਬਣਾਈ ਗਈ ਕਮੇਟੀ ਨੂੰ ਰੱਦ ਕਰ ਦਿੱਤਾ ਹੈ। ਇਸ ਮੌਕੇ ਉਨ੍ਹਾਂ ਨੇ ਮੀਂਹ ਕਾਰਨ ਨੁਕਸਾਨੀ ਫ਼ਸਲ ਦੀ ਗਿਰਦਾਵਰੀ ਕਰਵਾ ਕੇ ਕਿਸਾਨਾਂ ਨੂੰ ਮੁਆਵਜ਼ਾ ਦੇਣ ਦੀ ਮੰਗ ਕੀਤੀ। ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ 'ਚ ਝੂੰਦਾ ਕਮੇਟੀ ਦੀ ਰਿਪੋਰਟ 'ਤੇ ਹੋਈ ਸਮੀਖਿਆਉਨ੍ਹਾਂ ਨੇ ਕਿਹਾ ਕਿ ਥੋੜ੍ਹੇ ਦਿਨਾਂ ਤੱਕ ਇਹ ਰਿਪੋਰਟ ਜਨਤਕ ਕੀਤੀ ਜਾਵੇਗੀ। ਇਸ ਦੌਰਾਨ ਇਕਬਾਲ ਸਿੰਘ ਝੂੰਦਾਂ ਨੇ ਕਿਹਾ ਕਿ ਪਾਰਟੀ ਕਮੇਟੀਆਂ ਦੀਆਂ ਸਾਰੀਆਂ ਸਿਫਾਰਿਸ਼ਾਂ ਮੰਨੀਆਂ ਹਨ। ਉਨ੍ਹਾਂ ਨੇ ਕਿਹਾ ਕਿ 117 ਹਲਕਿਆਂ ਵਿੱਚ ਵਰਕਰਾਂ ਤੋਂ ਰਾਇ ਲੈ ਕੇ ਇਹ ਰਿਪੋਰਟ ਤਿਆਰ ਕੀਤੀ ਗਈ ਹੈ। ਇਸ ਮੌਕੇ ਉਨ੍ਹਾਂ ਕਮੇਟੀ ਦੀਆਂ ਸਿਫਾਰਿਸ਼ਾਂ ਨੂੰ ਮੰਨਣ ਲਈ ਹਾਈਕਮਾਂਡ ਦਾ ਧੰਨਵਾਦ ਕੀਤਾ। ਸ਼੍ਰੋਮਣੀ ਅਕਾਲੀ ਦਲ ਦੇ ਸਾਰੇ ਵਰਕਰਾਂ ਤੋਂ ਨੁਕਤੇ ਲਏ ਗਏ ਹਨ। ਇਸ ਤੋਂ ਇਲਾਵਾ ਉਨ੍ਹਾਂ ਨੇ ਭਾਈਚਾਰੇ ਨੂੰ ਸੁਚੇਤ ਰਹਿਣ ਦੀ ਅਪੀਲ ਕੀਤੀ। ਇਹ ਵੀ ਪੜ੍ਹੋ : ਈਡੀ ਵੱਲੋਂ ਸੋਨੀਆ ਗਾਂਧੀ ਤੋਂ ਕੀਤੀ ਜਾ ਰਹੀ ਪੁੱਛਗਿੱਛ ਦੇ ਰੋਸ ਵਜੋਂ ਕਾਂਗਰਸੀ ਵਰਕਰਾਂ ਕੀਤਾ ਰੋਸ ਮੁਜ਼ਾਹਰਾ

Related Post