ਬਟਾਲਾ ਨੇੜੇ ਅੱਗ ਦੀ ਲਪੇਟ 'ਚ ਆਈ ਸਕੂਲ ਬੱਸ, ਵਾਲ-ਵਾਲ ਬਚੇ 42 ਵਿਦਿਆਰਥੀ

By  Riya Bawa May 4th 2022 03:36 PM -- Updated: May 4th 2022 04:18 PM

ਬਟਾਲਾ: ਬਟਾਲਾ ਨੇੜੇ ਇਕ ਨਿੱਜੀ ਸਕੂਲ ਦੀ ਬੱਸ ਕਿਸਾਨਾਂ ਵੱਲੋਂ ਨਾੜ ਨੂੰ ਲਗਾਈ ਅੱਗ ਦੀ ਲਪੇਟ 'ਚ ਆਉਣ ਨਾਲ ਹਾਦਸੇ ਦਾ ਸ਼ਿਕਾਰ ਹੋ ਗਈ ਹੈ। ਇਸ ਹਾਦਸੇ ਵਿੱਚ 42 ਵਿਦਿਆਰਥੀ ਵਾਲ-ਵਾਲ ਬਚੇ। ਮਿਲੀ ਜਾਣਕਾਰੀ ਦੇ ਮੁਤਾਬਿਕ ਪ੍ਰਾਈਵੇਟ ਸਕੂਲ ਦੀ ਬੱਸ ਅੱਗ ਦੀ ਲਪੇਟ 'ਚ ਆਉਣ ਨਾਲ ਪਲਟ ਗਈ। ਪਲਟਣ ਤੋਂ ਬਾਅਦ ਡਰਾਈਵਰ ਤੇ ਆਸ-ਪਾਸ ਦੇ ਪਿੰਡਾਂ ਦੇ ਲੋਕਾਂ ਨੇ ਬਸ 'ਚ ਸਵਾਰ ਬੱਚਿਆਂ ਨੂੰ ਬਾਹਰ ਕੱਢਿਆ।

ਬਟਾਲਾ ਨੇੜੇ ਅੱਗ ਦੀ ਲਪੇਟ 'ਚ ਆਈ ਸਕੂਲ ਬੱਸ,ਵਾਲ-ਵਾਲ ਬਚੇ 42 ਵਿਦਿਆਰਥੀ

ਸਕੂਲ ਤੋਂ ਬੱਸ ਬੱਚਿਆਂ ਨੂੰ ਲੈ ਕੇ ਬੱਚਿਆਂ ਦੇ ਘਰਾਂ ਨੂੰ ਛੱਡਣ ਜਾ ਰਹੀ ਜਦ ਇਕ ਪਾਸੇ ਨਵਾਂ ਪਿੰਡ ਬਰਕੀਵਾਲ ਨੇੜੇ ਪਹੁੰਚੀ ਤਾਂ ਨਾੜ ਨੂੰ ਲੱਗੀ ਅੱਗ ਦੇ ਨਾਲ ਬੱਸ ਦਾ ਡਰਾਈਵਰ ਸੰਤੁਲਨ ਖੋ ਬੈਠਾ ਤੇ ਬੱਸ ਖੇਤਾਂ 'ਚ ਪਲਟ ਗਈ ਅਤੇ ਇਸ ਦੇ ਨਾਲ ਹੀ ਬੱਸ ਅੱਗ ਦੀ ਲਪੇਟ 'ਚ ਆ ਗਈ। ਇਹ ਹਾਦਸਾ ਬਹੁਤ ਵੱਡਾ ਸੀ ਪਰ ਪਰਮਾਤਮਾ ਦੀ ਕਿਰਪਾ ਦੇ ਨਾਲ ਸਾਰੇ ਬੱਚਿਆਂ ਨੂੰ ਸਹੀ ਸਲਾਮਤ ਬਾਹਰ ਕੱਢ ਲਿਆ।

ਇਹ ਵੀ ਪੜ੍ਹੋNRI ਨੌਜਵਾਨ ਕਤਲ ਮਾਮਲੇ 'ਚ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ, 2 ਲੋਕ ਕੀਤੇ ਗ੍ਰਿਫ਼ਤਾਰ

ਇਸ ਅੱਗ ਦੀ ਲਪੇਟ 'ਚ ਆਉਣ ਨਾਲ ਸੱਤ ਬੱਚੇ ਝੁਲਸ ਗਏ, ਜਿਨ੍ਹਾਂ ਨੂੰ ਬਟਾਲਾ ਦੇ ਵੱਖ ਵੱਖ ਨਿੱਜੀ ਹਸਪਤਾਲਾਂ 'ਚ ਦਾਖ਼ਲ ਕਰਾਇਆ ਹੈ। ਦੱਸਿਆ ਜਾਂਦਾ ਹੈ ਕਿ ਦੋ ਬੱਚਿਆਂ ਦੀ ਹਾਲਤ ਨਾਜ਼ੁਕ ਹੈ। ਭਿਆਨਕ ਅੱਗ ਦੀ ਲਪੇਟ 'ਚ ਆਈ ਬੱਸ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਚੁੱਕੀ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਕਿਲਾ ਲਾਲ ਸਿੰਘ ਦੀ ਪੁਲਸ ਬਟਾਲਾ ਤੋਂ ਫਾਇਰ ਬ੍ਰਿਗੇਡ ਮੌਕੇ ਤੇ ਪਹੁੰਚ ਗਈ, ਜਿਨ੍ਹਾਂ ਨੇ ਭਾਰੀ ਜੱਦੋ ਜਹਿਦ ਨਾਲ ਪਿੰਡ ਵਾਸੀਆਂ ਦੀ ਮੱਦਦ ਨਾਲ ਅੱਗ ਤੇ ਕਾਬੂ ਪਾਇਆ।

-PTC News

Related Post