ਪਲਾਸਟਿਕ ਦੀ ਵਰਤੋਂ ਖ਼ਿਲਾਫ਼ 5 ਅਗਸਤ ਤੋਂ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਜਾਵੇਗੀ : ਮੀਤ ਹੇਅਰ

By  Ravinder Singh August 1st 2022 07:52 PM

ਚੰਡੀਗੜ੍ਹ : ਪਲਾਸਟਿਕ ਦੀ ਵਰਤੋਂ ਖ਼ਿਲਾਫ਼ ਪੰਜਾਬ ਸਰਕਾਰ ਦੀ ਜ਼ੀਰੋ ਸ਼ਹਿਣਸ਼ੀਲਤਾ ਦੀ ਵਚਨਬੱਧਤਾ ਤਹਿਤ ਮੁੱਖ ਮੰਤਰੀ ਭਗਵੰਤ ਮਾਨ 5 ਅਗਸਤ ਨੂੰ ਧੂਰੀ ਵਿਖੇ ਰਾਜ ਪੱਧਰੀ ਸਮਾਗਮ ਤਹਿਤ ਸੂਬਾ ਵਾਸੀਆਂ ਲਿਫਾਫਿਆਂ ਤੇ ਇਕ ਵਾਰ ਵਰਤੋਂ ਵਾਲੀ ਪਲਾਸਟਿਕ ਉਤੇ ਮੁਕੰਮਲ ਪਾਬੰਦੀ ਦਾ ਸੱਦਾ ਦੇਣਗੇ। ਇਹ ਜਾਣਕਾਰੀ ਵਾਤਾਵਰਣ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇਥੇ ਪੰਜਾਬ ਭਵਨ ਵਿਖੇ ਸੱਦੀ ਪ੍ਰੈਸ ਕਾਨਫਰੰਸ ਦੌਰਾਨ ਦਿੱਤੀ। ਮੀਤ ਹੇਅਰ ਨੇ ਦੱਸਿਆ ਕਿ 5 ਅਗਸਤ ਨੂੰ ਮੁੱਖ ਮੰਤਰੀ ਖੁਦ ਸੂਬਾ ਵਾਸੀਆਂ ਨੂੰ ਪਲਾਸਿਟਕ ਮੁਕਤ ਪੰਜਾਬ ਬਣਾਉਣ ਦਾ ਸੱਦਾ ਦੇਣਗੇ। ਇਸ ਸਮਾਗਮ ਲਈ ਸਬੰਧਤ ਧਿਰਾਂ ਨੂੰ ਵੀ ਸੱਦਾ ਪੱਤਰ ਦਿੱਤਾ ਗਿਆ ਹੈ। ਇਸ ਮੌਕੇ ਮੁੱਖ ਮੰਤਰੀ ਸੰਕੇਤਕ ਤੌਰ ਉਤੇ ਧੂਰੀ ਦੇ ਕੁਝ ਵਸਨੀਕਾਂ ਨੂੰ ਜੂਟ ਬੈਗ ਦੇ ਕੇ ਲਿਫਾਫਿਆਂ/ਪਲਾਸਿਟਕ ਦੀ ਵਰਤੋਂ ਰੋਕਣ ਦੀ ਅਪੀਲ ਕਰਨਗੇ। ਇਕੋ ਵੇਲੇ 5 ਅਗਸਤ ਨੂੰ ਬਾਕੀ 22 ਜ਼ਿਲ੍ਹਿਆਂ ਵਿੱਚ ਵੀ ਜ਼ਿਲ੍ਹਾ ਪੱਧਰੀ ਸਮਾਗਮ ਹੋਣਗੇ ਜਿਨ੍ਹਾਂ ਵਿੱਚ ਕੈਬਨਿਟ ਮੰਤਰੀ/ਸੰਸਦ ਮੈਂਬਰ/ਵਿਧਾਇਕ ਸਬੰਧਤ ਡਿਪਟੀ ਕਮਿਸ਼ਨਰ ਤੇ ਜ਼ਿਲ੍ਹਾ ਅਧਿਕਾਰੀਆਂ ਨਾਲ ਆਮ ਲੋਕਾਂ ਨਾਲ ਗੱਲਬਾਤ ਕਰ ਕੇ ਪਾਲਸਿਟਕ ਉਤੇ ਪਾਬੰਦੀ ਤੇ ਇਸ ਦੇ ਮਾੜੇ ਪ੍ਰਭਾਵਾਂ ਤੋਂ ਜਾਣੂੰ ਕਰਵਾਉਣਗੇ।

ਪਲਾਸਟਿਕ ਦੀ ਵਰਤੋਂ ਖ਼ਿਲਾਫ਼ 5 ਅਗਸਤ ਤੋਂ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਜਾਵੇਗੀ : ਮੀਤ ਹੇਅਰਵਾਤਾਵਰਣ ਮੰਤਰੀ ਨੇ ਦੱਸਿਆ ਕਿ ਪਲਾਸਟਿਕ ਮਲਬਾ ਵਾਤਾਵਰਣ ਲਈ ਸਭ ਤੋਂ ਗੰਭੀਰ ਸੰਕਟ ਹੈ। ਹਵਾ ਵਿੱਚ ਇਹ ਸੈਂਕੜੇ ਤੇ ਪਾਣੀ ਵਿੱਚ ਹਜ਼ਾਰਾਂ ਸਾਲ ਹੋਂਦ ਰਹਿੰਦੀ ਹੈ। ਹਰ ਸਾਲ ਦੁਨੀਆਂ ਵਿੱਚ 360 ਮਿਲੀਅਨ ਟਨ ਪਲਾਸਟਿਕ ਪੈਦਾ ਕਰਦੇ ਹਾਂ। ਭਾਰਤ ਸਰਕਾਰ ਵੱਲੋਂ ਪਹਿਲੀ ਜੁਲਾਈ 2022 ਤੋਂ ਇਕ ਵਾਰ ਦੀ ਵਰਤੋਂ ਵਾਲੇ ਪਲਾਸਟਿਕ ਉਤੇ ਪਾਬੰਦੀ ਲਗਾਈ ਗਈ ਹੈ। ਪੰਜਾਬ ਸਰਕਾਰ ਵੱਲੋਂ ਵੀ ਇਹ ਪਾਬੰਦੀ ਲਗਾਈ ਗਈ ਹੈ।

ਪਲਾਸਟਿਕ ਦੀ ਵਰਤੋਂ ਖ਼ਿਲਾਫ਼ 5 ਅਗਸਤ ਤੋਂ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਜਾਵੇਗੀ : ਮੀਤ ਹੇਅਰਇਸ ਪਾਬੰਦੀ ਦੇ ਨਾਲ ਹੀ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵੱਲੋਂ ਪਲਾਸਟਿਕ ਨਿਰਮਾਣ ਦੀਆਂ 198 ਯੂਨਿਟਾਂ ਉਤੇ ਛਾਪੇਮਾਰੀ ਕੀਤੀ ਗਈ ਜਿਨ੍ਹਾਂ 'ਚੋਂ 21 ਯੂਨਿਟ ਲਿਫਾਫੇ/ਇਕਹਿਰੀ ਵਰਤੋਂ ਵਾਲੀ ਪਲਾਸਟਿਕ ਬਣਾਉਂਦੇ ਫੜੇ ਗਏ ਤੇ ਇਨ੍ਹਾਂ ਖਿਲਾਫ਼ ਕਾਨੂੰਨੀ ਕਾਰਵਾਈ ਕੀਤੀ ਗਈ ਹੈ। ਪਾਬੰਦੀ ਦੇ ਨਾਲ ਪੰਜਾਬ ਸਰਕਾਰ ਅਤੇ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵੱਲੋਂ ਸਬੰਧਤ ਧਿਰਾਂ ਨੂੰ ਪਲਾਸਟਿਕ ਦੇ ਨਿਰਮਾਣ, ਖ਼ਰੀਦ, ਵੇਚ ਅਤੇ ਵਰਤੋਂ ਬਾਰੇ ਸਮਝਾਉਣ ਲਈ ਜਾਗਰੂਕਤਾ ਅਭਿਆਨ ਚਲਾਈ ਜਾ ਰਹੀ ਹੈ। ਸਾਰੇ ਡਿਪਟੀ ਕਮਿਸ਼ਨਰਾਂ ਨੂੰ ਆਪੋ-ਆਪਣੇ ਜ਼ਿਲ੍ਹਿਆਂ ਵਿੱਚ ਜਾਗਰੂਕਤਾ ਮੁਹਿੰਮ ਚਲਾਉਣ ਲਈ ਕਿਹਾ ਗਿਆ ਹੈ।

ਪਲਾਸਟਿਕ ਦੀ ਵਰਤੋਂ ਖ਼ਿਲਾਫ਼ 5 ਅਗਸਤ ਤੋਂ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਜਾਵੇਗੀ : ਮੀਤ ਹੇਅਰਪੀ.ਪੀ.ਸੀ.ਬੀ. ਦੇ ਸਾਰੇ ਵਾਤਾਵਰਣ ਇੰਜੀਨੀਅਰਾਂ ਵੱਲੋਂ ਪਲਾਸਿਟਕ ਉਤੇ ਪਾਬੰਦੀ ਸਬੰਧੀ ਇਸ ਦੇ ਨਿਰਮਾਣ ਕਰਤਾਵਾਂ, ਉਤਪਾਦਕਾਂ ਨਾਲ ਮੀਟਿੰਗਾਂ ਕੀਤੀਆਂ ਗਈਆਂ। ਡੀ.ਜੀ.ਪੀ. ਨੂੰ ਆਖਿਆ ਗਿਆ ਹੈ ਕਿ ਦੂਜੇ ਸੂਬਿਆਂ ਤੋਂ ਪੰਜਾਬ ਵਿੱਚ ਪਲਾਸਟਿਕ ਆਉਣ ਤੋਂ ਰੋਕਣ ਲਈ ਸੂਬਾਈ ਸਰਹੱਦਾਂ ਉਤੇ ਚੌਕਸੀ ਰੱਖੀ ਜਾਵੇ। ਇਸ ਮੌਕੇ ਸਾਇੰਸ ਤੇ ਤਕਨਾਲੋਜੀ ਦੇ ਸਕੱਤਰ ਰਾਹੁਲ ਤਿਵਾੜੀ ਵੀ ਹਾਜ਼ਰ ਸਨ।

ਇਹ ਵੀ ਪੜ੍ਹੋ : ਬਾਬਾ ਬਾਲਕ ਨਾਥ ਜਾਂਦੇ ਸਮੇਂ ਝੀਲ 'ਚ ਨਹਾਉਣ ਵੇਲੇ 7 ਨੌਜਵਾਨਾਂ ਦੀ ਡੁੱਬਣ ਨਾਲ ਹੋਈ ਮੌਤ

Related Post