ਮੁੱਖ ਮੰਤਰੀ ਭਗਵੰਤ ਮਾਨ ਦੇ ਸ਼ਹਿਰ ਧੂਰੀ 'ਚ ਨਸ਼ੇ ਦੀ ਓਵਰਡੋਜ਼ ਨਾਲ ਨੋਜਵਾਨ ਦੀ ਹੋਈ ਮੌਤ

By  Jasmeet Singh May 13th 2022 02:36 PM -- Updated: May 13th 2022 02:53 PM

ਧੂਰੀ, 13 ਮਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਨਸ਼ੇ ਖ਼ਿਲਾਫ਼ ਅਸੀਂ ਵੱਡੀ ਜੰਗ ਛੇੜ ਰਹੇ ਹਾਂ ਅਤੇ ਨਸ਼ੇ ਦੇ ਵਪਾਰ 'ਤੇ ਫ਼ੁੱਲ ਸਟਾਪ ਲੱਗਣ ਤੱਕ ਰੁਕਾਂਗੇ ਨਹੀਂ। ਇੰਨਾਂ ਹੀ ਨਹੀਂ ਉਨ੍ਹਾਂ ਨੇ ਕਿਹਾ ਕਿ ਨਸ਼ੇ ਦੇ ਸ਼ਿਕਾਰ ਨੌਜਵਾਨਾਂ ਦੇ ਮੁੜ ਵਸੇਬੇ ਲਈ ਵੀ ਵੱਡੇ ਪੱਧਰ 'ਤੇ ਯੋਜਨਾ ਬਣਾ ਰਹੇ ਹਾਂ।

ਇਹ ਵੀ ਪੜ੍ਹੋ: ਸਿੱਖ ਪ੍ਰਚਾਰਕ ਭਾਈ ਗੁਰਪ੍ਰੀਤ ਸਿੰਘ 'ਮੰਨੀ' 'ਤੇ ਜਾਨਲੇਵਾ ਹਮਲਾ, ਜਾਨੀ ਨੁਕਸਾਨ ਤੋਂ ਬਚਾਅ

ਸੀ.ਐਮ. ਮਾਨ ਨੇ ਇਸਦਾ ਪ੍ਰਗਟਾਵਾ ਨਸ਼ਾ ਤਸਕਰਾਂ ਨੂੰ ਨੱਥ ਪਾਉਣ ਲਈ ਚੰਡੀਗੜ੍ਹ ਵਿਖੇ DCs ਤੇ SSPs ਦੀ ਮੀਟਿੰਗ ਵਿੱਚ ਕੀਤਾ। ਇਸ ਮੀਟਿੰਗ ਵਿੱਚ ਮਾਨ ਨੇ SSPs ਨੂੰ ਨਿਰਦੇਸ਼ ਦਿੱਤੇ ਕਿ ਨਸ਼ਾ ਵੇਚਣ ਵਾਲਿਆਂ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆ ਨਾ ਜਾਵੇ।

ਪਰ ਇਸ ਦੇ ਬਾਵਜੁਦ ਵੀ ਨਸ਼ਿਆਂ ਨਾਲ ਹੋਣ ਵਾਲੀ ਮੌਤਾਂ ਨੂੰ ਠੱਲ ਨਹੀਂ ਪੈ ਰਹੀ ਹੈ। ਇਸ ਕੜੀ ਵਿਚ ਨਵਾਂ ਮਾਮਲਾ ਮੁੱਖ ਮੰਤਰੀ ਦੇ ਸ਼ਹਿਰ ਧੂਰੀ ਤੋਂ ਸਾਹਮਣੇ ਆਇਆ ਹੈ ਜਿਥੇ 23 ਸਾਲਾ ਨੋਜਵਾਨ ਨਸ਼ੇ ਕਰਕੇ ਆਪਣੀ ਜਾਨ ਗੁਆ ਬੈਠਾ।

ਮ੍ਰਿਤਕ ਦੇ ਭਰਾ ਨੇ 'ਆਪ' ਸਰਕਾਰ 'ਤੇ ਇਲਜ਼ਾਮ ਲਾਉਂਦਿਆਂ ਕਿਹਾ ਕਿ ਸਰਕਾਰ ਵੱਲੋਂ ਨਸ਼ੇ ਨੂੰ ਜੜੋਂ ਪੁੱਟਣ ਦੇ ਵੱਡੇ ਵੱਡੇ ਦਾਅਵੇ ਤਾਂ ਕੀਤੇ ਜਾ ਰਹੇ ਨੇ ਪਰ ਜ਼ਮੀਨੀ ਹਕੀਕਤ ਕੁੱਝ ਹੋਰ ਹੈ।

ਉਨ੍ਹਾਂ ਕਿਹਾ ਕਿ ਅਸੀਂ ਸਰਕਾਰ ਤੋਂ ਇਨਸਾਫ ਦੀ ਮੰਗ ਕਰਦੇ ਹਾਂ ਤੇ ਸਾਨੂੰ ਇਨਸਾਫ ਮਿਲਣਾ ਚਾਹੀਦਾ ਹੈ। ਇਸ ਮੋਕੇ ਸਾਬਕਾ ਚੇਅਰਮੈਨ ਸੁਖਪਾਲ ਸਿੰਘ ਨੇ ਕਿਹਾ ਕਿ ਇਹ ਬਹੁਤ ਮੰਦਭਾਗੀ ਘਟਨਾ ਹੈ ਜੋ ਇਸ 23 ਸਾਲਾ ਨੋਜਵਾਨ ਦੀ ਨਸ਼ੇ ਨਾਲ ਮੌਤ ਹੋ ਗਈ ਹੈ।

ਉਨ੍ਹਾਂ ਕਿਹਾ ਅਸੀਂ ਮੁੱਖ ਮੰਤਰੀ ਪੰਜਾਬ ਨੂੰ ਬੇਨਤੀ ਕਰਦੇ ਹਾਂ ਕਿ ਇਸ ਮੁੱਦੇ 'ਤੇ ਖਾਸ ਧਿਆਨ ਦਿੱਤਾ ਜਾਵੇ ਤਾਂ ਜੋ ਨੋਜਵਾਨਾਂ ਦੀ ਹੋ ਰਹੀਆਂ ਮੌਤਾਂ ਨੂੰ ਘਟਾਇਆ ਜਾ ਸਕੇ।

ਇਹ ਵੀ ਪੜ੍ਹੋ: ਕੈਦੀ ਨੇ ਜੇਲ੍ਹ ਪ੍ਰਸ਼ਾਸਨ 'ਤੇ ਲਗਾਏ ਗੰਭੀਰ ਦੋਸ਼

ਇਸ ਸਾਰੇ ਮਾਮਲੇ ਬਾਰੇ ਜਦੋਂ ਪੁਲਿਦ ਅਧਿਕਾਰੀਆਂ ਨਾਲ ਗਲ ਕਰਨੀ ਚਾਹੀ ਤਾਂ ਉਨ੍ਹਾਂ ਕੈਮਰੇ ਅੱਗੇ ਆਉਣ ਤੋਂ ਸਾਫ ਇਨਕਾਰ ਕਰ ਦਿੱਤਾ ਹੈ।

-PTC News

Related Post