ਕਬੱਡੀ ਮੈਚ ਦੇਖ ਕੇ ਵਾਪਸ ਆ ਰਹੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਇੱਕ ਵਿਅਕਤੀ ਜ਼ਖ਼ਮੀ

By  Riya Bawa April 2nd 2022 04:24 PM -- Updated: April 2nd 2022 06:37 PM

ਮੋਗਾ: ਪੰਜਾਬ ਦੇ ਮੋਗਾ ਜ਼ਿਲ੍ਹੇ ਦੇ ਪਿੰਡ ਮਾੜੀ ਮੁਸਤਫਾ ਵਿੱਚ ਕਬੱਡੀ ਮੈਚ ਦੇਖ ਕੇ ਵਾਪਸ ਆਰਹੇ ਨੌਜਵਾਨ ਉਤੇ ਮੋਟਰਸਾਈਕਲ ਸਵਾਰ ਬਦਮਾਸ਼ਾਂ ਨੇ ਫਾਇਰਿੰਗ ਕਰ ਦਿੱਤੀ। ਇੱਥੇ ਬਾਈਕ ਸਵਾਰ ਦੋ ਬਦਮਾਸ਼ਾਂ ਨੇ ਗੋਲੀਆਂ ਚਲਾ ਦਿੱਤੀਆਂ। ਇਸ ਵਿੱਚ ਇੱਕ ਖਿਡਾਰੀ ਹਰਦੀਪ ਸਿੰਘ ਪੈਂਟਾ ਦੀ ਮੌਤ ਹੋ ਗਈ। ਗੋਲੀ ਲੱਗਣ ਨਾਲ ਇੱਕ ਵਿਅਕਤੀ ਜ਼ਖ਼ਮੀ ਹੋ ਗਿਆ, ਜਿਸ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਫਿਲਹਾਲ ਪੁਲਿਸ ਘਟਨਾ ਦੀ ਜਾਂਚ ਕਰ ਰਹੀ ਹੈ।

ਕਬੱਡੀ ਮੈਚ ਦੇਖ ਕੇ ਵਾਪਸ ਆ ਰਹੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਇੱਕ ਵਿਅਕਤੀ ਜ਼ਖ਼ਮੀ

ਪੰਜਾਬ ਵਿੱਚ ਗੈਂਗ ਵਾਰ ਦੀਆਂ ਘਟਨਾਵਾਂ ਵਧਦੀਆਂ ਜਾ ਰਹੀਆਂ ਹਨ। ਮੋਗਾ ਦੇ ਪਿੰਡ ਮਾੜੀ ਮੁਸਤਫਾ ਵਿੱਚ ਸ਼ਨੀਵਾਰ ਨੂੰ ਕਬੱਡੀ ਟੂਰਨਾਮੈਂਟ ਚੱਲ ਰਿਹਾ ਸੀ। ਮੈਚ ਦੇਖਣ ਤੋਂ ਬਾਅਦ ਵਾਪਸ ਜਾ ਰਹੇ ਇਕ ਖਿਡਾਰੀ ਨੂੰ ਨਿਸ਼ਾਨਾ ਬਣਾਉਂਦੇ ਹੋਏ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਗੋਲੀਬਾਰੀ 'ਚ ਦੋ ਖਿਡਾਰੀ ਜ਼ਖਮੀ ਹੋ ਗਏ। ਜਦੋਂ ਹਮਲਾਵਰ ਭੱਜ ਗਏ ਤਾਂ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ।

ਕਬੱਡੀ ਮੈਚ ਦੇਖ ਕੇ ਵਾਪਸ ਆ ਰਹੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਇੱਕ ਵਿਅਕਤੀ ਜ਼ਖ਼ਮੀ

ਇਹ ਵੀ ਪੜ੍ਹੋ : ਸ੍ਰੀ ਦਰਬਾਰ ਸਾਹਿਬ ਵਿਖੇ ਸੇਵਾਦਾਰ ਨਹੀਂ ਲੈ ਕੇ ਜਾ ਸਕਣਗੇ ਹੁਣ ਮੋਬਾਈਲ, ਵਾਕੀ-ਟਾਕੀ ਦੀ ਕਰਨਗੇ ਵਰਤੋਂ

ਜਾਂਚ ਤੋਂ ਬਾਅਦ ਡਾਕਟਰਾਂ ਨੇ ਹਰਦੀਪ ਸਿੰਘ ਪੈਂਟਾ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਤੋਂ ਪਹਿਲਾਂ ਵੀ ਜਲੰਧਰ ਤੇ ਬਠਿੰਡਾ ਵਿੱਚ ਕਬੱਡੀ ਮੈਚਾਂ ਦੌਰਾਨ ਗੋਲੀਬਾਰੀ ਹੋ ਚੁੱਕੀ ਹੈ। ਉੱਘੇ ਕਬੱਡੀ ਖਿਡਾਰੀ ਸੰਦੀਪ ਨੰਗਲ ਦਾ 14 ਮਾਰਚ ਨੂੰ ਜਲੰਧਰ ਦੇ ਮੱਲੀਆਂ ਵਿੱਚ ਕਤਲ ਕਰ ਦਿੱਤਾ ਗਿਆ ਸੀ।

ਕਬੱਡੀ ਮੈਚ ਦੇਖ ਕੇ ਵਾਪਸ ਆ ਰਹੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਇੱਕ ਵਿਅਕਤੀ ਜ਼ਖ਼ਮੀ

ਦੱਸ ਦੇਈਏ ਕਿ 14 ਮਾਰਚ ਨੂੰ ਜਲੰਧਰ ਦੇ ਨਕੋਦਰ ਦੇ ਪਿੰਡ ਮੱਲੀਆਂ ਕਲਾਂ ਵਿੱਚ ਕਬੱਡੀ ਟੂਰਨਾਮੈਂਟ ਦੌਰਾਨ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਮੈਚ ਦੌਰਾਨ ਹੋਈ ਤਕਰਾਰ ਤੋਂ ਬਾਅਦ ਕਾਰ 'ਚ ਆਏ ਹਮਲਾਵਰਾਂ ਨੇ ਸੰਦੀਪ 'ਤੇ 20 ਗੋਲੀਆਂ ਚਲਾ ਦਿੱਤੀਆਂ। ਪੁਲਿਸ ਇਸ ਮਾਮਲੇ ਵਿੱਚ ਹੁਣ ਤੱਕ 5 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈ। ਸੰਦੀਪ ਦੇ ਕਤਲ ਦੀ ਸਾਜ਼ਿਸ਼ ਕੈਨੇਡਾ ਵਿੱਚ ਰਚੀ ਗਈ ਸੀ। ਕਤਲ ਦਾ ਕਾਰਨ ਕਬੱਡੀ ਫੈਡਰੇਸ਼ਨ ਦੀ ਨਾਕਾਮੀ ਦੱਸਿਆ ਗਿਆ। ਪੁਲੀਸ ਨੇ ਕਤਲ ਦੀ ਸਾਜ਼ਿਸ਼ ਰਚਣ ਵਾਲੇ ਵਿਦੇਸ਼ ਵਿੱਚ ਬੈਠੇ ਲੋਕਾਂ ਖ਼ਿਲਾਫ਼ ਵੀ ਕੇਸ ਦਰਜ ਕਰ ਲਿਆ ਹੈ।

-PTC News

Related Post