ਆਮ ਆਦਮੀ ਪਾਰਟੀ ਦੇ ਵਫ਼ਦ ਨੇ ਪੰਜਾਬ ਦੇ ਰਾਜਪਾਲ ਵੀਪੀ ਸਿੰਘ ਬਦਨੌਰ ਨਾਲ ਕੀਤੀ ਮੁਲਾਕਾਤ

By  Shanker Badra August 10th 2021 01:10 PM -- Updated: August 10th 2021 01:12 PM

ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਵਫ਼ਦ ਨੇ ਪੰਜਾਬ ਦੇ ਰਾਜਪਾਲ ਵੀਪੀ ਸਿੰਘ ਬਦਨੌਰ ਨਾਲ ਅੱਜ ਮੁਲਾਕਾਤ ਕੀਤੀ ਹੈ। ਇਸ ਦੌਰਾਨ ਆਮ ਆਦਮੀ ਪਾਰਟੀ ਦੇ ਵਫ਼ਦ ਨੇ ਮੰਤਰੀ ਸਾਧੂ ਸਿੰਘ ਧਰਮਸੋਤ ,ਰਾਣਾ ਗੁਰਮੀਤ ਸਿੰਘ ਸੋਢੀ , ਬਲਬੀਰ ਸਿੰਘ ਸਿੱਧੂ ਸਮੇਤ ਕੁੱਲ ਚਾਰ ਮੰਤਰੀਆਂ ਨੂੰ ਬਰਖਾਸਤ ਕਰਨ ਦੀ ਮੰਗ ਕੀਤੀ ਹੈ।

ਆਮ ਆਦਮੀ ਪਾਰਟੀ ਦੇ ਵਫ਼ਦ ਨੇ ਪੰਜਾਬ ਦੇ ਰਾਜਪਾਲ ਵੀਪੀ ਸਿੰਘ ਬਦਨੌਰ ਨਾਲ ਕੀਤੀ ਮੁਲਾਕਾਤ

ਪੜ੍ਹੋ ਹੋਰ ਖ਼ਬਰਾਂ : ਕੈਨੇਡਾ ਸਰਕਾਰ ਨੇ ਭਾਰਤ ਲਈ ਸਿੱਧੀਆਂ ਉਡਾਣਾਂ 'ਤੇ ਲੱਗੀ ਪਾਬੰਦੀ 21 ਸਤੰਬਰ ਤੱਕ ਵਧਾਈ

ਆਮ ਆਦਮੀ ਪਾਰਟੀ ਦੇ ਵਫ਼ਦ ਨੇ ਉਨ੍ਹਾਂ 'ਤੇ ਭ੍ਰਿਸ਼ਟਾਚਾਰ ਦੇ ਅਰੋਪ ਲਾਏ ਹਨ। ਉਨ੍ਹਾਂ ਕਿਹਾ ਇਨ੍ਹਾਂ ਮੰਤਰੀਆਂ ਨੇ ਪੰਜਾਬ ਲੁੱਟਿਆ ਹੈ ਅਤੇ ਆਪਣੇ ਵਿਭਾਗਾਂ 'ਚ ਕਾਲਾਬਾਜ਼ਾਰੀ ਕੀਤੀ ਹੈ। ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦਾ ਕਹਿਣਾ ਹੈ ਕਿ ਰਾਜਪਾਲ ਵੱਲੋਂ ਅਸ਼ਵਾਸਨ ਮਿਲਿਆ ਹੈ ਅਤੇ ਐਸ.ਸੀ. ਸਕਾਲਰਸ਼ਿਪ ਮਾਮਲੇ ਸਮੇਤ ਇਨ੍ਹਾਂ ਮੁੱਦਿਆਂ ਨੂੰ ਉਨ੍ਹਾਂ ਵੱਲੋਂ ਗੰਭੀਰਤਾ ਨਾਲ ਸੁਣਿਆ ਗਿਆ ਹੈ।

ਆਮ ਆਦਮੀ ਪਾਰਟੀ ਦੇ ਵਫ਼ਦ ਨੇ ਪੰਜਾਬ ਦੇ ਰਾਜਪਾਲ ਵੀਪੀ ਸਿੰਘ ਬਦਨੌਰ ਨਾਲ ਕੀਤੀ ਮੁਲਾਕਾਤ

ਇਸ ਦੇ ਨਾਲ ਹੀ ਕਾਂਗਰਸ ਪ੍ਰਧਾਨ ਸਿੱਧੂ 'ਤੇ ਤੰਜ ਕੱਸਿਆ ਹੈ। ਉਨ੍ਹਾਂ ਸਿੱਧੂ ਦੇ ਤਿੰਨ ਰੁਪਏ ਯੂਨਿਟ ਵਾਲੇ ਬਿਜਲੀ ਦੇ ਬਿਆਨ 'ਤੇ ਟਿੱਪਣੀ ਕਰਦਿਆਂ ਕਿਹਾ ਕਿ ਹੁਣ ਵੀ ਤਾਂ ਕਾਂਗਰਸ ਦੀ ਸਰਕਾਰ ਹੈ , ਜੇਕਰ ਸੁਧਾਰ ਕਰਨਾ ਹੋਵੇ ਤਾਂ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਜਿਹੜੇ ਮਾਫ਼ੀਆ ਨੂੰ ਹਟਾਉਣ ਦੀ ਗੱਲ ਨਵਜੋਤ ਸਿੱਧੂ ਕਰਦੇ ਸੀ ,ਉਨ੍ਹਾਂ ਹੀ ਮਾਫੀਆ ਨੂੰ ਲੈ ਕੇ ਨਵਜੋਤ ਸਿੰਘ ਸਿੱਧੂ ਆਪਣੀ ਗੱਡੀ ਵਿਚ ਪੂਰਾ ਪੰਜਾਬ ਘੁੰਮ ਰਹੇ ਹਨ।

ਆਮ ਆਦਮੀ ਪਾਰਟੀ ਦੇ ਵਫ਼ਦ ਨੇ ਪੰਜਾਬ ਦੇ ਰਾਜਪਾਲ ਵੀਪੀ ਸਿੰਘ ਬਦਨੌਰ ਨਾਲ ਕੀਤੀ ਮੁਲਾਕਾਤ

AAP ਦੇ ਵਫ਼ਦ ਨੇ ਪੰਜਾਬ ਦੇ ਰਾਜਪਾਲ ਨੂੰ ਕਿਹਾ ਕਿ ਆਮ ਆਦਮੀ ਪਾਰਟੀ ਅਤੇ ਸਮਾਜ ਦੇ ਹੋਰ ਸੁਚੇਤ ਵਿਅਕਤੀਆਂ ਅਤੇ ਅਦਾਰਿਆਂ ਵੱਲੋਂ ਇਨ੍ਹਾਂ ਘੁਟਾਲਿਆਂ ਸਬੰਧੀ ਆਵਾਜ਼ ਚੁੱਕਣ ਦੇ ਬਾਵਜੂਦ ਸਰਕਾਰ ਵੱਲੋਂ ਅਜੇ ਤੱਕ ਇਨ੍ਹਾਂ ਖ਼ਿਲਾਫ਼ ਕੋਈ ਵੀ ਕਾਰਵਾਈ ਨਹੀਂ ਕੀਤੀ ਗਈ ਹੈ। ਸੂਬੇ ਦੀ ਮੁੱਖ ਵਿਰੋਧੀ ਧਿਰ ਹੋਣ ਦੇ ਨਾਤੇ ਅਸੀਂ ਅੱਜ ਆਪ ਜੀ ਪਾਸੋਂ ਇਨ੍ਹਾਂ ਖ਼ਿਲਾਫ਼ ਕਾਰਵਾਈ ਦੀ ਮੰਗ ਕਰਦੇ ਹਾਂ।

ਚੰਡੀਗੜ੍ਹ : ਅਮਨ ਦੀ ਰਿਪੋਰਟ

Related Post