ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਨਾਲ ਹੋਵੇਗਾ ਨੁਕਸਾਨ : ਚਰਨਜੀਤ ਚੰਨੀ

By  Riya Bawa February 21st 2022 04:21 PM

ਚੰਡੀਗੜ੍ਹ : 20 ਫਰਵਰੀ ਨੂੰ ਪੰਜਾਬ ਵਿਧਾਨ ਸਭਾ ਦੀਆਂ 117 ਸੀਟਾਂ ਲਈ ਉਮੀਦਵਾਰਾਂ ਦੀ ਕਿਸਮਤ ਈਵੀਐਮ ਵਿਚ ਕੈਦ ਹੋ ਗਈ। ਵੋਟਾਂ ਤੋਂ ਬਾਅਦ ਵੀ ਸਿਆਸੀ ਪਾਰਟੀਆਂ ਇੱਕ-ਦੂਜੇ 'ਤੇ ਹਮਲੇ ਕਰਨ ਤੋਂ ਨਹੀਂ ਹਟ ਰਹੀਆਂ। ਕਾਂਗਰਸ ਦੇ ਮੁੱਖ ਮੰਤਰੀ ਚਿਹਰੇ ਦੇ ਉਮੀਦਵਾਰ ਚਰਨਜੀਤ ਸਿੰਘ ਚੰਨੀ ਨੇ ਆਮ ਆਦਮੀ ਪਾਰਟੀ 'ਤੇ ਹਮਲਾ ਬੋਲਿਆ ਹੈ।

ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਨਾਲ ਹੋਵੇਗਾ ਨੁਕਸਾਨ : ਚਰਨਜੀਤ ਚੰਨੀਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਜੇਕਰ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਤਾਂ ਪੰਜਾਬ ਦਾ ਨੁਕਸਾਨ ਹੋਵੇਗਾ। ਚੰਨੀ ਭਦੌੜ ਤੇ ਚਮਕੌਰ ਸਾਹਿਬ ਵਿਧਾਨ ਸਭਾ ਸੀਟਾਂ ਤੋਂ ਚੋਣ ਲੜ ਰਹੇ ਹਨ। ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ ਕਿ ਮੈਂ ਦੋਵਾਂ ਖੇਤਰਾਂ ਤੋਂ ਚੋਣਾਂ ਜਿੱਤ ਰਿਹਾ ਹਾਂ।

ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਨਾਲ ਹੋਵੇਗਾ ਨੁਕਸਾਨ : ਚਰਨਜੀਤ ਚੰਨੀਅਰਵਿੰਦ ਕੇਜਰੀਵਾਲ 'ਤੇ ਹਮਲਾ ਕਰਦੇ ਹੋਏ ਚੰਨੀ ਨੇ ਕਿਹਾ ਕੇਜਰੀਵਾਲ ਝੂਠਾ ਹੈ ਅਤੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ ਪਰ ਲੋਕ ਸਭ ਸਮਝਦੇ ਹਨ। ਲੋਕ ਆਮ ਆਦਮੀ ਪਾਰਟੀ ਦੇ ਆਗੂਆਂ ਦੀਆਂ ਗੱਲਾਂ ਵਿਚ ਨਹੀਂ ਆਉਣ ਵਾਲੇ। ਕੇਜਰੀਵਾਲ ਪਹਿਲਾਂ ਬਿਆਨਬਾਜ਼ੀ ਕਰਦੇ ਹਨ ਅਤੇ ਬਾਅਦ ਵਿਚ ਮੁਆਫੀ ਵੀ ਮੰਗ ਲੈਂਦੇ ਹਨ।

ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਨਾਲ ਹੋਵੇਗਾ ਨੁਕਸਾਨ : ਚਰਨਜੀਤ ਚੰਨੀਚਰਨਜੀਤ ਸਿੰਘ ਚੰਨੀ ਨੇ ਦਾਅਵਾ ਕੀਤਾ ਹੈ ਕਿ ‘ਆਪ’ ਦੇ ਆਉਣ ਨਾਲ ਕੋਈ ਬਦਲਾਅ ਨਹੀਂ ਹੋਵੇਗਾ। ਚੰਨੀ ਨੇ ਕਿਹਾ ਜੇਕਰ ਕਾਂਗਰਸ ਦੀ ਥਾਂ 'ਤੇ ਆਮ ਆਦਮੀ ਪਾਰਟੀ ਦੀ ਸਰਕਾਰ ਬਣ ਜਾਂਦੀ ਹੈ ਤਾਂ ਪੰਜਾਬ 'ਚ ਕੋਈ ਬਦਲਾਅ ਨਹੀਂ ਆਵੇਗਾ। ਆਮ ਆਦਮੀ ਪਾਰਟੀ ਵਿੱਚ ਅਜਿਹੇ ਲੋਕ ਵੀ ਹਨ ਜਿਨ੍ਹਾਂ ਨੂੰ ਦੂਜੀਆਂ ਪਾਰਟੀਆਂ ਤੋਂ ਟਿਕਟਾਂ ਨਹੀਂ ਮਿਲੀਆਂ। ਉਨ੍ਹਾਂ ਦੀ ਕੋਈ ਵਿਚਾਰਧਾਰਾ ਨਹੀਂ। ਜ਼ਿਕਰਯੋਗ ਹੈ ਕਿ ਪਿਛਲੀਆਂ ਚੋਣਾਂ ਦੇ ਮੁਕਾਬਲੇ ਪੰਜਾਬ ਵਿੱਚ ਘੱਟ ਮਤਦਾਨ ਹੋਣ ਦੀ ਜਾਣਕਾਰੀ ਸਾਹਮਣੇ ਆ ਰਹੀ ਹੈ। ਪੰਜਾਬ ਵਿਧਾਨ ਸਭਾ ਚੋਣਾਂ ਦੇ ਨਤੀਜੇ 10 ਮਾਰਚ ਨੂੰ ਐਲਾਨੇ ਜਾਣਗੇ।

ਇਹ ਵੀ ਪੜ੍ਹੋ : ਚਾਰਾ ਘੁਟਾਲਾ ਮਾਮਲੇ 'ਚ ਲਾਲੂ ਪ੍ਰਸਾਦ ਯਾਦਵ ਨੂੰ ਹੋਈ 5 ਸਾਲ ਦੀ ਕੈਦ ਤੇ 60 ਲੱਖ ਰੁਪਏ ਜੁਰਮਾਨਾ

Related Post